ਮਸ਼ਹੂਰ ਸਿੰਗਰ ਮਲਕੀਤ ਸਿੰਘ ਸ੍ਰੀ ਦਰਬਾਰ ਸਾਹਿਬ ਹੋਏ ਨਤਮਸਤਕ, ਕਲਾਕਾਰਾਂ ਨੂੰ ਨਿਮਰ ਰਹਿਣ ਦੀ ਅਪੀਲ

ਵਿਸ਼ਵ ਪ੍ਰਸਿੱਧ ਪੰਜਾਬੀ ਗਾਇਕ ਅਤੇ &lsquoਗੋਲਡਨ ਸਟਾਰ&rsquo ਮਲਕੀਤ ਸਿੰਘ ਅੱਜ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜੇ। ਗੁਰੂਘਰ ਵਿਖੇ ਸ਼ਰਧਾ ਸਹਿਤ ਮੱਥਾ ਟੇਕਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਦਰਬਾਰ ਸਾਹਿਬ ਆ ਕੇ ਜੋ ਰੂਹਾਨੀ ਸ਼ਾਂਤੀ ਮਿਲਦੀ ਹੈ, ਉਹ ਦੁਨੀਆ ਦੇ ਕਿਸੇ ਵੀ ਕੋਨੇ ਵਿੱਚ ਨਹੀਂ ਮਿਲ ਸਕਦੀ। ਉਨ੍ਹਾਂ ਕਿਹਾ ਕਿ ਉਹ ਜਦੋਂ ਵੀ ਪੰਜਾਬ ਆਉਂਦੇ ਹਨ, ਤਾਂ ਗੁਰੂ ਚਰਨਾਂ ਵਿੱਚ ਹਾਜ਼ਰੀ ਜ਼ਰੂਰ ਭਰਦੇ ਹਨ।

ਗੱਲਬਾਤ ਦੌਰਾਨ ਮਲਕੀਤ ਸਿੰਘ ਨੇ ਵੀ.ਆਈ.ਪੀ. ਸੱਭਿਆਚਾਰ ਅਤੇ ਕਲਾਕਾਰਾਂ ਨੂੰ ਨਿਮਰਤਾ ਦਾ ਪੱਲਾ ਫੜਨ ਦੀ ਨਸੀਹਤ ਦਿੱਤੀ। ਉਨ੍ਹਾਂ ਕਿਹਾ ਕਿ ਗੁਰੂ ਘਰ ਵਿੱਚ ਹਮੇਸ਼ਾ ਇੱਕ ਨਿਮਾਣੇ ਸਿੱਖ ਵਜੋਂ ਆਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ &ldquoਮੈਂ ਕਈ ਵਾਰ ਦੇਖਦਾ ਹਾਂ ਕਿ ਲੋਕ ਸ੍ਰੀ ਦਰਬਾਰ ਸਾਹਿਬ ਦੇ ਅੰਦਰ ਵੀ ਕਾਲੀਆਂ ਐਨਕਾਂ ਲਗਾ ਕੇ ਘੁੰਮਦੇ ਹਨ, ਜੋ ਕਿ ਸਹੀ ਨਹੀਂ ਹੈ। ਇੱਥੇ ਝੁਕ ਕੇ ਆਉਣ ਵਾਲਾ ਹੀ ਕੁਝ ਪ੍ਰਾਪਤ ਕਰਦਾ ਹੈ।&rdquo ਉਨ੍ਹਾਂ ਦੱਸਿਆ ਕਿ ਉਹ ਕਦੇ ਵੀ ਗੁਰੂ ਘਰ ਵਿੱਚ ਬਾਊਂਸਰਾਂ ਜਾਂ ਸੁਰੱਖਿਆ ਕਰਮੀਆਂ ਦੇ ਘੇਰੇ ਵਿੱਚ ਆਉਣਾ ਪਸੰਦ ਨਹੀਂ ਕਰਦੇ।

ਪੰਜਾਬੀ ਸਿਨੇਮਾ ਅਤੇ ਸੰਗੀਤ ਬਾਰੇ ਚਰਚਾ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬੀ ਫ਼ਿਲਮਾਂ ਨੇ ਅੱਜ ਬਾਲੀਵੁੱਡ ਦੇ ਬਰਾਬਰ ਮਿਆਰ ਸਥਾਪਿਤ ਕਰ ਲਿਆ ਹੈ। ਉਨ੍ਹਾਂ ਐਲਾਨ ਕੀਤਾ ਕਿ ਉਹ ਵਿਸਾਖੀ ਦੇ ਨੇੜੇ ਆਪਣੀ ਨਵੀਂ ਪੰਜਾਬੀ ਫ਼ਿਲਮ ਲੈ ਕੇ ਆ ਰਹੇ ਹਨ, ਜਿਸ ਦੀ ਸ਼ੂਟਿੰਗ ਲੰਡਨ, ਨਿਊਯਾਰਕ ਅਤੇ ਭਾਰਤ ਦੀਆਂ ਵੱਖ-ਵੱਖ ਲੋਕੇਸ਼ਨਾਂ &lsquoਤੇ ਕੀਤੀ ਗਈ ਹੈ। ਉਨ੍ਹਾਂ ਫ਼ਿਲਮਸਾਜ਼ਾਂ ਨੂੰ ਅਪੀਲ ਕੀਤੀ ਕਿ ਉਹ ਇੱਕੋ ਜਿਹੀਆਂ ਕਹਾਣੀਆਂ ਦੀ ਬਜਾਏ ਨਵੇਂ ਅਤੇ ਵੱਖਰੇ ਵਿਸ਼ਿਆਂ &lsquoਤੇ ਕੰਮ ਕਰਨ।