ਮਾਣਹਾਨੀ ਦੇ ਮਾਮਲੇ ’ਚ ਅਦਾਕਾਰਾ ਕੰਗਣਾ ਰਣੌਤ ਦੀ ਸੁਣਵਾਈ ਟਲੀ

ਬਠਿੰਡਾ : ਕਿਸਾਨ ਔਰਤਾਂ ਖ਼ਿਲਾਫ਼ ਵਿਵਾਦਤ ਟਿੱਪਣੀ ਕਰਨ ਦੇ ਮਾਮਲੇ ਵਿਚ ਮਾਣਹਾਨੀ ਕੇਸ ਦਾ ਸਾਹਮਣਾ ਕਰ ਰਹੀ ਬਾਲੀਵੁੱਡ ਫਿਲਮ ਅਦਾਕਾਰਾ ਤੇ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਅੱਜ ਬਠਿੰਡਾ ਅਦਾਲਤ ਵਿਚ ਹੋਣ ਵਾਲੀ ਸੁਣਵਾਈ ਟਲ ਗਈ ਹੈ । ਬੇਸ਼ੱਕ ਕੰਗਣਾ ਰਣੌਤ ਨੇ ਅਦਾਲਤ &rsquoਚ ਵੀਡੀਓ ਕਾਨਫਰੰਸ ਰਾਹੀਂ ਪੇਸ਼ ਹੋਣਾ ਸੀ ਪਰ ਅੱਜ ਵਕੀਲਾਂ ਦੀ ਸੂਬਾ ਪੱਧਰੀ ਹੜਤਾਲ ਦੇ ਕਾਰਨ ਅੱਜ ਸੁਣਵਾਈ ਨਹੀਂ ਹੋ ਸਕੀ। ਅਦਾਲਤ ਵੱਲੋਂ ਇਸ ਮਾਮਲੇ &rsquoਚ ਆਉਂਦੀ 10 ਮਾਰਚ ਨੂੰ ਸੁਣਵਾਈ ਕੀਤੀ ਜਾਵੇਗੀ।