MP ਅੰਮ੍ਰਿਤਪਾਲ ਸਿੰਘ ਦੀਆਂ ਪਟੀਸ਼ਨਾਂ ‘ਤੇ ਹਾਈ ਕੋਰਟ ‘ਚ ਹੋਈ ਸੁਣਵਾਈ, ਆਇਆ ਵੱਡਾ ਫੈਸਲਾ
_25Feb26082019AM.jfif)
ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਸਬੰਧਤ ਅਹਿਮ ਮਾਮਲਿਆਂ &lsquoਤੇ ਅੱਜ ਪੰਜਾਬ ਤੇ ਹਰਿਆਣਾ ਹਾਈਕੋਰਟ ਵਿਚ ਸੁਣਵਾਈ ਹੋਈ। ਅਦਾਲਤ ਨੇ ਪੈਰੋਲ ਦੀ ਮੰਗ ਅਤੇ NSA ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ &lsquoਤੇ ਸੁਣਵਾਈ ਹੁਣ ਕੱਲ੍ਹ ਤੱਕ ਲਈ ਟਾਲ ਦਿੱਤੀ ਹੈ।
ਇਥੇ ਇਹ ਵੀ ਦੱਸਣਯੋਗ ਹੈ ਕਿ ਹਾਈ ਕੋਰਟ ਨੇ ਪੈਰੋਲ ਦੀ ਮੰਗ ਵਾਲੀ ਪਟੀਸ਼ਨ &lsquoਤੇ ਸੁਣਵਾਈ ਕਰਦਿਆਂ ਪੰਜਾਬ ਸਰਕਾਰ ਵਿਰੁੱਧ ਸਖ਼ਤ ਰੁਖ਼ ਅਪਣਾਇਆ ਹੈ। ਅਦਾਲਤ ਨੇ ਜਵਾਬ ਦਾਇਰ ਕਰਨ ਵਿਚ ਦੇਰੀ ਕਰਨ ਲਈ ਪੰਜਾਬ ਸਰਕਾਰ &lsquoਤੇ 10,000 ਰੁਪਏ ਦਾ ਜੁਰਮਾਨਾ ਲਗਾਇਆ ਹੈ। ਅਦਾਲਤ ਨੇ ਸਰਕਾਰ ਨੂੰ ਜਵਾਬ ਪੇਸ਼ ਕਰਨ ਲਈ 10 ਦਿਨਾਂ ਦਾ ਸਮਾਂ ਦਿੱਤਾ ਸੀ ਪਰ ਨਿਰਧਾਰਿਤ ਸਮੇਂ ਵਿੱਚ ਜਵਾਬ ਨਾ ਦੇਣ ਕਾਰਨ ਇਹ ਕਾਰਵਾਈ ਕੀਤੀ ਗਈ।