ਪਿਛਲੀਆਂ ਸਰਕਾਰਾਂ ਨੇ ਸਾਡੇ ’ਤੇ ‘ਚਿੱਟਾ ਕਲੰਕ’ ਛੱਡਿਆ: ਮੁੱਖ ਮੰਤਰੀ ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਕਿਹਾ ਕਿ ਗੁਰਦਾਸਪੁਰ ਦੇ ਸਰਹੱਦੀ ਪਿੰਡ ਵਿੱਚ ਹੋਮ ਗਾਰਡ ਜਵਾਨ ਅਤੇ ਇੱਕ ਏਐਸਆਈ ਦਾ ਕਤਲ ਪਾਕਿਸਤਾਨ ਵੱਲੋਂ ਸਪਾਂਸਰਡ ਸੀ। ਉਹ ਜਲੰਧਰ ਦੇ ਪੀਏਪੀ ਗਰਾਊਂਡ ਵਿੱਚ ਪੰਜਾਬ ਪੁਲੀਸ ਦੇ ਨਵੇਂ ਭਰਤੀ ਹੋਏ ਜਵਾਨਾਂ ਦੀ ਪਾਸਿੰਗ ਆਊਟ ਪਰੇਡ ਤੋਂ ਬਾਅਦ ਉਨ੍ਹਾਂ ਨੂੰ ਸੰਬੋਧਨ ਕਰ ਰਹੇ ਸਨ।

ਮੁੱਖ ਮੰਤਰੀ ਨੇ ਕਿਹਾ ਕਿ ਪੁਲੀਸ ਨੇ ਤਿੰਨਾਂ ਨੂੰ ਗ੍ਰਿਫਤਾਰ ਕਰਨ ਦੀ ਕੋਸ਼ਿਸ਼ ਕੀਤੀ ਸੀ, ਪਰ ਜਿਸ ਨੇ ਪੁਲੀਸ &rsquoਤੇ ਗੋਲੀ ਚਲਾਉਣ ਦੀ ਕੋਸ਼ਿਸ਼ ਕੀਤੀ, ਉਸ ਨੂੰ ਮਾਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਪੁਲੀਸ ਨੇ ਬਾਕੀ ਦੋਵਾਂ ਨੂੰ ਗ੍ਰਿਫਤਾਰ ਕਰ ਲਿਆ ਹੈ, ਜਿਨ੍ਹਾਂ ਦੇ ਸਬੰਧ ਪਾਕਿਸਤਾਨ ਨਾਲ ਸਨ ਅਤੇ ਦੁਸ਼ਮਣ ਦੇਸ਼ ਪੰਜਾਬ ਰਾਹੀਂ ਭਾਰਤ ਨੂੰ ਪਰੇਸ਼ਾਨ ਕਰਦਾ ਰਹਿੰਦਾ ਹੈ, ਇਸੇ ਲਈ ਪੰਜਾਬ ਪੁਲੀਸ ਸਿਰਫ਼ ਪੰਜਾਬ ਦੀ ਹੀ ਨਹੀਂ, ਸਗੋਂ ਪੂਰੇ ਦੇਸ਼ ਦੀ ਸੇਵਾ ਕਰਦੀ ਹੈ ਕਿਉਂਕਿ ਇਹ ਸਰਹੱਦਾਂ ਭਾਰਤ ਦੇ ਪ੍ਰਵੇਸ਼ ਦੁਆਰ ਵਾਂਗ ਹਨ।