ਪੰਜਾਬ ਦੀ ਚੜ੍ਹਦੀ ਕਲਾ ਲਈ ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ 'ਖ਼ਾਲਸਾ ਵਹੀਰ' ਦਾ ਆਗਾਜ਼

ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਪੰਥ ਤੇ ਪੰਜਾਬ ਦੀ ਚੜ੍ਹਦੀ ਕਲਾ ਲਈ ਅਤੇ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ &lsquoਖਾਲਸਾ ਵਹੀਰ&rsquo ਦੀ ਸ਼ੁਰੂਆਤ ਕੀਤੀ ਗਈ। ਇਸ ਸਬੰਧ ਵਿੱਚ ਜਥੇਬੰਦੀ ਦੇ ਕਾਰਕੁਨ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਅਰਦਾਸ ਕੀਤੀ ਗਈ। ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਅਗਵਾਈ ਵਿੱਚ ਖ਼ਾਲਸਾਈ ਜਾਹੋ-ਜਲਾਲ ਦੇ ਨਾਲ &lsquoਖਾਲਸਾ ਵਹੀਰ&rsquo ਦੀ ਆਰੰਭਤਾ ਹੋਈ। ਇਸ ਮੌਕੇ &rsquoਤੇ ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਦੇ ਨਾਲ ਮੈਂਬਰ ਪਾਰਲੀਮੈਂਟ ਭਾਈ ਸਰਬਜੀਤ ਸਿੰਘ ਖ਼ਾਲਸਾ, ਮਾਤਾ ਬਲਵਿੰਦਰ ਕੌਰ, ਭਾਈ ਅਮਰਜੀਤ ਸਿੰਘ ਵੰਨਚਿੜੀ, ਭਾਈ ਹਰਭਜਨ ਸਿੰਘ ਤੁੜ, ਭਾਈ ਪਰਮਜੀਤ ਸਿੰਘ ਜੌਹਲ, ਭਾਈ ਜਸਕਰਨ ਸਿੰਘ ਕਾਹਨਸਿੰਘ ਵਾਲਾ, ਭਾਈ ਮਨਦੀਪ ਸਿੰਘ ਸਿੱਧੂ, ਬਾਬੂ ਸਿੰਘ ਬਰਾੜ, ਕਾਬਲ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਆਗੂ ਤੇ ਇੱਕ ਵਰਕਰ ਹਾਜ਼ਰ ਸਨ।

ਜਥੇਬੰਦੀ ਦੇ ਆਗੂਆਂ ਨੇ ਕਿਹਾ ਕਿ ਇਹ ਖਾਲਸਾ ਵਹੀਰ ਪੂਰਨ ਤੌਰ &rsquoਤੇ ਧਾਰਮਿਕ ਹੈ ਜਿਸ ਵਿੱਚ ਅੱਗੇ ਨਗਾਰਾ, ਪੰਜ ਪਿਆਰੇ , ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਲਕੀ ਸਾਹਿਬ ਅਤੇ ਪਿੱਛੇ ਕਾਰਾਂ ਦਾ ਵੱਡਾ ਕਾਫ਼ਲਾ ਮੌਜੂਦ ਸੀ। ਸ੍ਰੀ ਦਰਬਾਰ ਸਾਹਿਬ ਤੋਂ ਲੈ ਕੇ ਅੰਮ੍ਰਿਤਸਰ ਗੋਲਡਨ ਗੇਟ ਤੱਕ ਸਾਰੇ ਰਾਹ &ldquoਬੋਲੇ ਸੋ ਨਿਹਾਲ&rdquo ਤੇ "ਰਾਜ ਕਰੇਗਾ ਖ਼ਾਲਸਾ" ਦੇ ਜੈਕਾਰੇ ਲਾਏ ਗਏ।