ਪੁਰਾਤਨ ਰਵਾਇਤਾਂ ਅਨੁਸਾਰ ਹੋਲਾ-ਮਹੱਲਾ ਆਰੰਭ

ਖਾਲਸਾ ਪੰਥ ਦਾ ਕੌਮੀ ਤਿਉਹਾਰ ਹੋਲਾ ਮਹੱਲਾ ਜੋ ਕਿ 27 ਫਰਬਰੀ ਤੋਂ 1 ਮਾਰਚ ਤੱਕ ਸ੍ਰੀ ਕੀਰਤਪੁਰ ਸਾਹਿਬ ਅਤੇ 2 ਮਾਰਚ ਤੋਂ 4 ਮਾਰਚ ਤੱਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਖਾਲਸਾਈ ਜਾਹੋ-ਜਲਾਲ ਨਾਲ ਮਨਾਇਆ ਜਾ ਰਿਹਾ ਹੈ, ਦੀ ਆਰੰਭਤਾ ਕਿਲਾ ਆਨੰਦਗੜ੍ਹ ਸਾਹਿਬ ਵਿਖੇ ਇਸ ਵਾਰ ਵੀ ਪੁਰਾਤਨ ਰਵਾਇਤਾਂ ਅਨੁਸਾਰ ਬੜੀ ਹੀ ਸਾਨੋ-ਸ਼ੌਕਤ ਅਤੇ ਆਧਿਆਤਮਿਕ ਉਤਸ਼ਾਹ ਨਾਲ ਕੀਤੀ ਗਈ।
ਨਗਾਰਿਆਂ ਦੀ ਚੋਟ ਅਤੇ ਬੋਲੇ ਸੋ ਨਿਹਾਲ ਦੇ ਜੈਕਾਰਿਆਂ ਨਾਲ ਹੋਲੇ ਮਹੱਲੇ ਦੀ ਸ਼ੁਰੂਆਤ ਹੋਈ ਜਿਸ ਨਾਲ ਪੂਰਾ ਵਾਤਾਵਰਣ ਗੁਰੂ ਰੰਗ ਵਿੱਚ ਰੰਗਿਆ ਹੋਇਆ ਨਜ਼ਰ ਆਇਆ।
ਇਸ ਮੌਕੇ ਪਹਿਲਾਂ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਉਪਰੰਤ ਕਿਲ੍ਹਾ ਅਨੰਦਗੜ੍ਹ ਸਾਹਿਬ ਵਿਖੇ ਰਾਤ ਦੇ ਦੀਵਾਨ ਸਜਾਏ ਗਏ। ਗੁਰੂ ਘਰ ਦੇ ਕੀਰਤਨੀਆਂ ਵੱਲੋਂ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ ਅਤੇ ਵੱਡੀ ਗਿਣਤੀ ਵਿੱਚ ਦੇਸ਼-ਵਿਦੇਸ਼ ਤੋਂ ਪਹੁੰਚੀਆਂ ਸੰਗਤਾਂ ਨੇ ਸ਼ਰਧਾ ਭਾਵ ਨਾਲ ਹਾਜ਼ਰੀ ਭਰੀ।