ਹਾਈ ਕੋਰਟ ਵੱਲੋਂ ਸ਼ੰਕਰਾਚਾਰੀਆ ਦੀ ਗ੍ਰਿਫ਼ਤਾਰੀ ’ਤੇ ਰੋਕ

ਅਲਾਹਾਬਾਦ ਹਾਈ ਕੋਰਟ ਨੇ ਜਿਨਸੀ ਸ਼ੋਸ਼ਣ ਦੇ ਮਾਮਲੇ ਵਿੱਚ ਸ਼ੰਕਰਾਚਾਰੀਆ ਸਵਾਮੀ ਅਵੀਮੁਕਤੇਸ਼ਵਰਾਨੰਦ ਸਰਸਵਤੀ ਦੀ ਗ੍ਰਿਫ਼ਤਾਰੀ &rsquoਤੇ ਫਿਲਹਾਲ ਰੋਕ ਲਗਾ ਦਿੱਤੀ ਹੈ। ਅਦਾਲਤ ਨੇ ਦੋ ਅਹਿਮ ਗੱਲਾਂ ਕਹੀਆਂ ਹਨ ਕਿ ਜਦੋਂ ਤੱਕ ਇਸ ਮਾਮਲੇ &rsquoਤੇ ਅੰਤਿਮ ਫੈਸਲਾ ਨਹੀਂ ਆਉਂਦਾ, ਉਦੋਂ ਤੱਕ ਉਨ੍ਹਾਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਜਾਵੇਗਾ ਅਤੇ ਸ਼ੰਕਰਾਚਾਰੀਆ ਨੂੰ ਜਾਂਚ ਵਿੱਚ ਪੂਰਾ ਸਹਿਯੋਗ ਦੇਣਾ ਪਵੇਗਾ। ਸਰਕਾਰੀ ਵਕੀਲ ਨੇ ਦਲੀਲ ਦਿੱਤੀ ਸੀ ਕਿ ਸ਼ੰਕਰਾਚਾਰੀਆ ਬਹੁਤ ਪ੍ਰਭਾਵਸ਼ਾਲੀ ਹਨ ਅਤੇ ਉਹ ਕੇਸ ਨੂੰ ਪ੍ਰਭਾਵਿਤ ਕਰ ਸਕਦੇ ਹਨ ਪਰ ਅਦਾਲਤ ਨੇ ਦੋਵਾਂ ਪਾਸਿਆਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਆਪਣਾ ਫੈਸਲਾ ਰਾਖਵਾਂ ਰੱਖ ਲਿਆ ਹੈ। ਹੁਣ ਇਸ ਕੇਸ ਦੀ ਅਗਲੀ ਸੁਣਵਾਈ ਮਾਰਚ ਦੇ ਤੀਜੇ ਹਫ਼ਤੇ ਹੋਵੇਗੀ।
ਇਸ ਫੈਸਲੇ ਤੋਂ ਬਾਅਦ ਸ਼ੰਕਰਾਚਾਰੀਆ ਨੇ ਕਿਹਾ ਕਿ ਉਨ੍ਹਾਂ ਦੀ ਸੰਸਥਾ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਉਨ੍ਹਾਂ ਮੁਤਾਬਕ ਇਹ ਮੁਕੱਦਮਾ ਪੂਰੀ ਤਰ੍ਹਾਂ ਝੂਠਾ ਹੈ। ਉਨ੍ਹਾਂ ਨੇ ਨਿਆਂਪਾਲਿਕਾ 'ਤੇ ਭਰੋਸਾ ਜਤਾਉਂਦਿਆਂ ਕਿਹਾ ਕਿ ਸੱਚਾਈ ਦੀ ਜਿੱਤ ਹੋਵੇਗੀ। ਇਸ ਫੈਸਲੇ ਤੋਂ ਬਾਅਦ ਸ਼ੰਕਰਾਚਾਰੀਆ ਦੇ ਮੱਠ ਵਿੱਚ ਖੁਸ਼ੀ ਦਾ ਮਾਹੌਲ ਹੈ ਅਤੇ ਉਨ੍ਹਾਂ ਦੇ ਸ਼ਰਧਾਲੂਆਂ ਨੇ ਜਸ਼ਨ ਮਨਾਇਆ।