ਪਾਕਿਸਤਾਨ ਵੱਲੋਂ ਅਫ਼ਗਾਨਿਸਤਾਨ ਦੇ ਕਾਬੁਲ ਤੇ ਦੋ ਹੋਰ ਸ਼ਹਿਰਾਂ ’ਤੇ ਬੰਬਾਰੀ

ਪਾਕਿਸਤਾਨ ਨੇ ਸ਼ੁੱਕਰਵਾਰ ਨੂੰ ਅਫ਼ਗਾਨਿਸਤਾਨ ਦੀ ਰਾਜਧਾਨੀ ਕਾਬੁਲ ਸਮੇਤ ਦੋ ਹੋਰ ਸ਼ਹਿਰਾਂ &rsquoਤੇ ਬੰਬਾਰੀ ਕੀਤੀ ਹੈ। ਇਹ ਕਾਰਵਾਈ ਅਫ਼ਗਾਨ ਤਾਲਿਬਾਨ ਵੱਲੋਂ ਵੀਰਵਾਰ ਰਾਤ ਨੂੰ ਪਾਕਿਸਤਾਨੀ ਫੌਜੀ ਚੌਕੀਆਂ &rsquoਤੇ ਹਮਲੇ ਕਰਨ ਦੇ ਐਲਾਨ ਤੋਂ ਬਾਅਦ ਹੋਈ ਹੈ। ਇਸ ਘਟਨਾ ਨੇ ਦੋਵਾਂ ਦੇਸ਼ਾਂ ਵਿਚਾਲੇ ਲੰਬੇ ਸਮੇਂ ਤੋਂ ਚੱਲ ਰਹੇ ਤਣਾਅ ਨੂੰ ਹੋਰ ਵਧਾ ਦਿੱਤਾ ਹੈ ਜਿਸ ਕਾਰਨ ਸੰਯੁਕਤ ਰਾਸ਼ਟਰ, ਚੀਨ, ਇਰਾਨ, ਤੁਰਕੀ ਅਤੇ ਸਾਊਦੀ ਅਰਬ ਵਰਗੇ ਦੇਸ਼ਾਂ ਨੇ ਦੋਵਾਂ ਪਾਸਿਆਂ ਨੂੰ ਜੰਗ ਰੋਕਣ ਦੀ ਅਪੀਲ ਕੀਤੀ ਹੈ। ਪਾਕਿਸਤਾਨੀ ਫੌਜ ਨੇ ਕਾਬੁਲ, ਕੰਧਾਰ ਅਤੇ ਪਕਤੀਕਾ ਵਿੱਚ ਹਮਲੇ ਕੀਤੇ ਹਨ ।

ਪਾਕਿਸਤਾਨੀ ਫੌਜ ਦੇ ਬੁਲਾਰੇ ਅਨੁਸਾਰ ਵੀਰਵਾਰ ਰਾਤ ਤੋਂ ਸ਼ੁਰੂ ਹੋਈ ਜੰਗ ਵਿੱਚ ਹੁਣ ਤੱਕ ਅਫ਼ਗਾਨਿਸਤਾਨ ਦੇ ਤਾਲਿਬਾਨ ਸ਼ਾਸਨ ਦੇ 274 ਅਧਿਕਾਰੀ ਅਤੇ ਕਾਰਕੁਨ ਮਾਰੇ ਗਏ ਹਨ। ਦੂਜੇ ਪਾਸੇ ਪਾਕਿਸਤਾਨ ਨੇ ਮੰਨਿਆ ਕਿ ਇਸ ਜੰਗ ਵਿਚ ਉਸ ਦੇ 12 ਫੌਜੀ ਹਲਾਕ ਹੋ ਗਏ ਹਨ। ਪਾਕਿਸਤਾਨੀ ਹਵਾਈ ਸੈਨਾ ਨੇ ਅਫ਼ਗਾਨਿਸਤਾਨ ਦੇ 22 ਵੱਖ-ਵੱਖ ਟਿਕਾਣਿਆਂ &rsquoਤੇ ਹਵਾਈ ਹਮਲੇ ਕੀਤੇ ਹਨ ਜਿਨ੍ਹਾਂ ਵਿੱਚ ਮੁੱਖ ਤੌਰ &rsquoਤੇ ਫੌਜੀ ਟਿਕਾਣਿਆਂ ਨੂੰ ਨਿਸ਼ਾਨਾ ਬਣਾਇਆ ਗਿਆ ਹੈ।