ਅਮਰੀਕਾ ਨੇ ਇਰਾਨ ਵਿੱਚ ਵੱਡੀ ਜੰਗੀ ਕਾਰਵਾਈ ਸ਼ੁਰੂ ਕੀਤੀ: ਟਰੰਪ

ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਐਲਾਨ ਕੀਤਾ ਹੈ ਕਿ ਸੰਯੁਕਤ ਰਾਜ ਅਮਰੀਕਾ ਨੇ ਇਰਾਨ ਵਿੱਚ ਵੱਡੀ ਜੰਗੀ ਕਾਰਵਾਈ (Major Combat Operations) ਸ਼ੁਰੂ ਕਰ ਦਿੱਤੀ ਹੈ। ਟਰੰਪ ਦਾ ਇਹ ਬਿਆਨ ਇਜ਼ਰਾਈਲ ਵੱਲੋਂ ਇਰਾਨ &rsquoਤੇ ਕੀਤੇ ਗਏ ਹਵਾਈ ਹਮਲਿਆਂ ਤੋਂ ਤੁਰੰਤ ਬਾਅਦ ਆਇਆ ਹੈ। ਟਰੰਪ ਦੇ ਇਸ ਐਲਾਨ ਦਾ ਮਤਲਬ ਹੈ ਕਿ ਹੁਣ ਅਮਰੀਕੀ ਫ਼ੌਜ ਸਿੱਧੇ ਤੌਰ &rsquoਤੇ ਇਰਾਨ ਵਿਰੁੱਧ ਜੰਗ ਦੇ ਮੈਦਾਨ ਵਿੱਚ ਉਤਰ ਚੁੱਕੀ ਹੈ। ਇਸ ਫੈਸਲੇ ਨੇ ਪੂਰੀ ਦੁਨੀਆ ਨੂੰ ਹਿਲਾ ਕੇ ਰੱਖ ਦਿੱਤਾ ਹੈ ਅਤੇ ਮੱਧ ਪੂਰਬ ਵਿੱਚ ਵੱਡੇ ਪੱਧਰ &rsquoਤੇ ਜੰਗ ਦਾ ਖ਼ਤਰਾ ਪੈਦਾ ਹੋ ਗਿਆ ਹੈ। ਅਮਰੀਕਾ ਤੇ ਇਜ਼ਰਾਈਲ ਨੇ ਇਰਾਨ &rsquoਤੇ ਹਵਾਈ ਤੇ ਸਮੁੰਦਰੀ ਰਸਤੇ ਹਮਲੇ ਸ਼ੁਰੂ ਕਰ ਦਿੱਤੇ ਹਨ।