‘ਗੁਰੂ ਘਰ ਦੇ ਹਿੱਤਾਂ ਖ਼ਿਲਾਫ਼ ਭੁਗਤ ਰਹੇ ਨੇ ਧਾਮੀ’

ਅਕਾਲ ਤਖ਼ਤ ਦੇ ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ ਨੇ ਜਲੰਧਰ ਵਿੱਚ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਲਗਾਤਾਰ ਗੁਰੂ ਘਰ ਦੇ ਹਿੱਤਾਂ ਦੇ ਖ਼ਿਲਾਫ਼ ਭੁਗਤ ਰਹੇ ਹਨ। ਉਨ੍ਹਾਂ 328 ਪਾਵਨ ਸਰੂਪ ਗਾਇਬ ਹੋਣ ਅਤੇ ਗੁਰਦੁਆਰਾ ਅੰਬ ਸਾਹਿਬ ਜ਼ਮੀਨ ਘਪਲੇ ਦੇ ਮਾਮਲਿਆਂ ਵਿੱਚ ਸ੍ਰੀ ਧਾਮੀ &rsquoਤੇ ਉਲਟ ਜਾਣ ਦਾ ਦੋਸ਼ ਲਾਇਆ।

ਉਨ੍ਹਾਂ ਕਿਹਾ ਕਿ ਪੁਲੀਸ ਵੱਲੋਂ ਦਰਜ ਐੱਫ ਆਈ ਆਰ ਮੁਤਾਬਕ ਜਿਨ੍ਹਾਂ ਮੁਲਜ਼ਮਾਂ ਦੀ ਸ਼ਨਾਖ਼ਤ ਹੋ ਚੁੱਕੀ ਹੈ, ਹਰਜਿੰਦਰ ਸਿੰਘ ਧਾਮੀ ਉਨ੍ਹਾਂ ਨੂੰ ਬਚਾਉਣ ਲਈ ਲਗਾਤਾਰ ਕੋਸ਼ਿਸ਼ਾਂ ਕਰ ਰਹੇ ਹਨ। ਉਨ੍ਹਾਂ ਚਿਤਾਵਨੀ ਦਿੱਤੀ ਕਿ ਪੰਥਕ ਅਕਾਲੀ ਲਹਿਰ ਜਲਦੀ ਹੀ ਗੁਰਦੁਆਰਾ ਅੰਬ ਸਾਹਿਬ ਦੀ ਜ਼ਮੀਨ ਵੇਚਣ ਦੇ ਮਾਮਲੇ ਵਿੱਚ ਸ਼ਾਮਲ ਅਸਲ ਚਿਹਰੇ ਬੇਨਕਾਬ ਕਰੇਗੀ। ਇਸ ਮੌਕੇ ਉਨ੍ਹਾਂ ਸ੍ਰੀ ਧਾਮੀ ਨੂੰ ਆਪਣੀ ਸਥਿਤੀ ਸਪੱਸ਼ਟ ਕਰਨ ਲਈ ਕਿਹਾ ਹੈ।