ਮੋਦੀ ਦੀ ਨੇਤਨਯਾਹੂ ਨਾਲ ਗੱਲਬਾਤ: ਪੱਛਮੀ ਏਸ਼ੀਆ ਦੇ ਹਾਲਾਤ ’ਤੇ ਜ਼ਾਹਰ ਕੀਤੀ ਚਿੰਤਾ

ਪੱਛਮੀ ਏਸ਼ੀਆ ਵਿੱਚ ਵਧਦੇ ਤਣਾਅ ਦੇ ਵਿਚਕਾਰ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨਾਲ ਟੈਲੀਫ਼ੋਨ &rsquoਤੇ ਗੱਲਬਾਤ ਕੀਤੀ। ਇਸ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਖੇਤਰ ਦੇ ਤਾਜ਼ਾ ਹਾਲਾਤ &rsquoਤੇ ਭਾਰਤ ਦੀਆਂ ਚਿੰਤਾਵਾਂ ਤੋਂ ਜਾਣੂ ਕਰਵਾਇਆ ਅਤੇ ਮਾਸੂਮ ਨਾਗਰਿਕਾਂ ਦੀ ਸੁਰੱਖਿਆ ਨੂੰ ਸਭ ਤੋਂ ਉੱਪਰ ਰੱਖਣ ਦੀ ਲੋੜ &rsquoਤੇ ਜ਼ੋਰ ਦਿੱਤਾ।

ਉਨ੍ਹਾਂ ਸੋਸ਼ਲ ਮੀਡੀਆ ਪਲੇਟਫਾਰਮ ਐਕਸ &rsquoਤੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਭਾਰਤ ਇਸ ਖੇਤਰ ਵਿੱਚ ਹਿੰਸਾ ਅਤੇ ਜੰਗੀ ਕਾਰਵਾਈਆਂ ਨੂੰ ਤੁਰੰਤ ਰੋਕਣ ਦੇ ਪੱਖ ਵਿੱਚ ਹੈ।