ਸਰਕਾਰ ਵੱਲੋਂ Arab ਦੇਸ਼ਾਂ ’ਚ ਫਸੇ ਪੰਜਾਬੀਆਂ ਲਈ ਹੈਲਪਲਾਈਨ ਨੰਬਰ ਜਾਰੀ
_02Mar26072331AM.jfif)
ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਅਰਬ ਦੇਸ਼ਾਂ ਵਿਚ ਫਸੇ ਪੰਜਾਬੀਆਂ ਦੀ ਸਹਾਇਤਾ ਲਈ ਹੈਲਪਲਾਈਨ ਨੰਬਰ ਜਾਰੀ ਕੀਤੇ ਹਨ। ਉਨ੍ਹਾਂ ਇਕ ਪੋਸਟ ਸਾਂਝੀ ਕਰਦਿਆਂ ਦੱਸਿਆ ਕਿ ਅਰਬ ਦੇਸ਼ਾਂ ਵਿਚ ਲੜਾਈ ਲੱਗਣ ਕਰਕੇ ਬਹੁਤ ਸਾਰੇ ਪੰਜਾਬੀ ਇਨ੍ਹਾਂ ਮੁਲਕਾਂ ਵਿਚ ਮੁਸੀਬਤਾਂ ਦਾ ਸਾਹਮਣਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅੱਜ ਐਨ.ਆਰ.ਆਈ. ਵਿੰਗ ਦੇ ਨੰਬਰ ਜਾਰੀ ਕੀਤੇ ਜਾ ਰਹੇ ਹਨ ਤੇ ਜੇ ਕੋਈ ਖੁਦ ਜਾਂ ਉਸ ਦਾ ਪਰਿਵਾਰਕ ਮੈਂਬਰ ਇਨ੍ਹਾਂ ਮੁਲਕਾਂ ਵਿੱਚ ਫਸਿਆ ਹੈ ਤਾਂ ਤੁਰੰਤ ਸੰਪਰਕ ਕਰੋ। ਉਨ੍ਹਾਂ ਕਿਹਾ ਕਿ ਉਹ ਵਿਦੇਸ਼ ਮੰਤਰਾਲੇ ਦੇ ਸੰਪਰਕ ਵਿਚ ਹਨ।
ਮੁੱਖ ਮੰਤਰੀ ਭਗਵੰਤ ਮਾਨ ਨੇ ਭਰੋਸਾ ਦਿੱਤਾ ਹੈ ਕਿ ਪੰਜਾਬ ਸਰਕਾਰ ਅਰਬ ਦੇਸ਼ਾਂ ਵਿੱਚ ਚੱਲ ਰਹੀ ਜੰਗ ਕਾਰਨ ਮੁਸ਼ਕਿਲਾਂ ਦਾ ਸਾਹਮਣਾ ਕਰ ਰਹੇ ਪੰਜਾਬੀਆਂ ਦੀ ਸੁਰੱਖਿਅਤ ਵਾਪਸੀ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਇਸ ਮਾਮਲੇ ਵਿੱਚ ਭਾਰਤ ਸਰਕਾਰ ਨਾਲ ਲਗਾਤਾਰ ਤਾਲਮੇਲ ਬਣਾ ਕੇ ਚੱਲ ਰਹੀ ਹੈ ਤਾਂ ਕਿ ਉੱਥੇ ਫਸੇ ਪੰਜਾਬੀਆਂ ਨੂੰ ਜਲਦੀ ਤੋਂ ਜਲਦੀ ਵਾਪਸ ਲਿਆਂਦਾ ਜਾ ਸਕੇ। ਮੁੱਖ ਮੰਤਰੀ ਨੇ ਕਿਹਾ ਕਿ ਖਾੜੀ ਦੇਸ਼ਾਂ ਵਿੱਚ ਪੈਦਾ ਹੋਏ ਗੰਭੀਰ ਹਾਲਾਤ ਕਾਰਨ ਕਈ ਪੰਜਾਬੀ ਨੌਜਵਾਨ ਅਤੇ ਵਿਦਿਆਰਥੀ ਮੁਸ਼ਕਿਲ ਵਿੱਚ ਹਨ, ਜਿਨ੍ਹਾਂ ਦੀ ਮਦਦ ਲਈ ਸਰਕਾਰ ਨੇ 24 ਘੰਟੇ ਚੱਲਣ ਵਾਲੀ ਹੈਲਪਲਾਈਨ ਅਤੇ ਕੰਟਰੋਲ ਰੂਮ ਸਥਾਪਿਤ ਕੀਤਾ ਹੈ।