ਹੋਲੇ ਮਹੱਲੇ ਮੌਕੇ ਅਕਾਲੀ ਦਲ ਪੁਨਰ ਸੁਰਜੀਤ ਦੀ ਕਾਨਫਰੰਸ

ਹੋਲਾ ਮਹੱਲਾ ਮੌਕੇ ਇਥੇ ਅਕਾਲੀ ਦਲ ਪੁਨਰ ਸੁਰਜੀਤ ਵੱਲੋਂ ਪੰਥਕ ਕਾਨਫਰੰਸ ਕੀਤੀ ਗਈ, ਜਿਸ ਵਿੱਚ ਵੱਖ-ਵੱਖ ਪੰਥਕ ਅਤੇ ਰਾਜਨੀਤਕ ਆਗੂਆਂ ਨੇ ਸ਼ਿਰਕਤ ਕਰਕੇ ਆਪਣੇ ਵਿਚਾਰ ਪ੍ਰਗਟ ਕੀਤੇ। ਕਾਨਫਰੰਸ ਵਿੱਚ ਦਲ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਦਿੱਲੀ ਦੀਆਂ ਪਾਰਟੀਆਂ &rsquoਤੇ ਤਿੱਖਾ ਨਿਸ਼ਾਨਾ ਸੇਧਦਿਆਂ ਕਿਹਾ ਕਿ ਇਹ ਪਾਰਟੀਆਂ ਪੰਜਾਬ ਦੇ ਹਿੱਤਾਂ ਦੀ ਸਹੀ ਤਰ੍ਹਾਂ ਨੁਮਾਇੰਦਗੀ ਨਹੀਂ ਕਰ ਸਕਦੀਆਂ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮਸਲਿਆਂ ਦਾ ਹੱਲ ਸਿਰਫ਼ ਖੇਤਰੀ ਸੋਚ ਅਤੇ ਪੰਥਕ ਦ੍ਰਿਸ਼ਟੀਕੋਣ ਨਾਲ ਹੀ ਸੰਭਵ ਹੈ। ਉਨ੍ਹਾਂ ਪੁਨਰ ਸੁਰਜੀਤ ਅਕਾਲੀ ਦਲ ਨੂੰ ਮਜ਼ਬੂਤ ਕਰਨ ਲਈ ਲੋਕਾਂ ਨੂੰ ਅੱਗੇ ਆਉਣ ਦੀ ਅਪੀਲ ਕੀਤੀ।

ਉਨ੍ਹਾਂ ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਵੱਲੋਂ ਉਮੀਦ ਮੁਤਾਬਕ ਸਹਿਯੋਗ ਨਾ ਮਿਲਣ &rsquoਤੇ ਨਾਰਾਜ਼ਗੀ ਵੀ ਜਤਾਈ। ਇਸ ਮੌਕੇ ਗਿਆਨੀ ਰਘਬੀਰ ਸਿੰਘ ਨੇ ਸਪਸ਼ਟ ਕੀਤਾ ਕਿ ਉਹ ਰਾਜਨੀਤੀ ਵਿੱਚ ਪ੍ਰਵੇਸ਼ ਕਰਨ ਜਾਂ ਕੋਈ ਚੋਣ ਲੜਨ ਦੇ ਇਰਾਦੇ ਨਾਲ ਇੱਥੇ ਨਹੀਂ ਪਹੁੰਚੇ। ਹਾਲਾਂਕਿ ਗਿਆਨੀ ਹਰਪ੍ਰੀਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਜੇ ਲੋੜ ਪਈ ਤਾਂ ਉਹ ਗਿਆਨੀ ਰਘਬੀਰ ਸਿੰਘ ਨੂੰ ਨਾਮਜ਼ਦ ਕਰਨਗੇ।