ਮਾਵਾਂ-ਧੀਆਂ ਦਾ ਸਤਿਕਾਰ 1000 ਰੁੁਪਏ ਮਹੀਨਾ ਅਤੇ ਮੁਫ਼ਤ ਬੱਸ ਸਫ਼ਰ

ਚੰਡੀਗੜ੍ਹ  - ਪੰਜਾਬ ਵਿਧਾਨ ਸਭਾ &rsquoਚ ਅੱਜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵਿੱਤੀ ਸਾਲ 2026-27 ਲਈ 2,60,437 ਕਰੋੜ ਰੁਪਏ ਦਾ ਬਜਟ ਪੇਸ਼ ਕੀਤਾ ਹੈ। ਚੀਮਾ ਨੇ ਅੱਜ ਦਾ ਬਜਟ ਕੌਮਾਂਤਰੀ ਮਹਿਲਾ ਦਿਵਸ ਨੂੰ ਸਮਰਪਿਤ ਕੀਤਾ। ਉਨ੍ਹਾਂ ਇਸ ਦੌਰਾਨ ਹੜ੍ਹਾਂ &rsquoਚ ਪੰਜਾਬੀਆਂ ਵੱਲੋ ਦਿਖਾਈ ਦਲੇਰੀ ਦੀ ਸ਼ਲਾਘਾ ਕੀਤੀ। &lsquoਆਪ&rsquo ਸਰਕਾਰ ਨੇ ਆਖ਼ਰੀ ਤੇ ਪੰਜਵਾਂ ਬਜਟ &lsquoਦਲਿਤਾਂ ਤੇ ਔਰਤਾਂ&rsquo &rsquoਤੇ ਕੇਂਦਰਿਤ ਕੀਤਾ ਹੈ। ਅਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਦਾ ਬਜਟ &rsquoਤੇ ਸਪਸ਼ਟ ਪਰਛਾਵਾਂ ਪਿਆ ਹੈ। ਇਸ ਮੌਕੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਵਿਧਾਨ ਸਭਾ ਵਿੱਚ ਔਰਤਾਂ ਦੇ ਆਰਥਿਕ ਸਸ਼ਕਤੀਕਰਨ ਲਈ ਸੂਬੇ ਦੇ ਇਤਿਹਾਸ ਦੀ ਸਭ ਤੋਂ ਵੱਡੀ ਸਕੀਮ &lsquoਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ&rsquo ਦਾ ਐਲਾਨ ਕੀਤਾ ਹੈ। ਇਸ ਸਕੀਮ ਤਹਿਤ 18 ਸਾਲ ਤੋਂ ਵੱਧ ਉਮਰ ਦੀਆਂ ਸੂਬੇ ਦੀਆਂ ਸਾਰੀਆਂ ਬਾਲਗ ਔਰਤਾਂ ਨੂੰ 1,000 ਰੁਪਏ ਪ੍ਰਤੀ ਮਹੀਨਾ ਦੀ ਵਿੱਤੀ ਸਹਾਇਤਾ ਦਿੱਤੀ ਜਾਵੇਗੀ। ਖ਼ਾਸ ਤੌਰ &rsquoਤੇ ਅਨੁਸੂਚਿਤ ਜਾਤੀ (SC) ਨਾਲ ਸਬੰਧਤ ਔਰਤਾਂ ਲਈ ਇਹ ਰਾਸ਼ੀ 1,500 ਰੁਪਏ ਪ੍ਰਤੀ ਮਹੀਨਾ ਨਿਰਧਾਰਿਤ ਕੀਤੀ ਗਈ ਹੈ। ਵਿੱਤ ਮੰਤਰੀ ਨੇ ਸਪੱਸ਼ਟ ਕੀਤਾ ਕਿ ਇਹ ਰਾਸ਼ੀ ਸਿੱਧੇ ਤੌਰ &rsquoਤੇ ਲਾਭਪਾਤਰੀਆਂ ਦੇ ਬੈਂਕ ਖਾਤਿਆਂ (DBT) ਵਿੱਚ ਟਰਾਂਸਫਰ ਕੀਤੀ ਜਾਵੇਗੀ ਹਾਲਾਂਕਿ ਇਸ ਸਕੀਮ ਚੋ ਮੌਜੂਦਾ ਅਤੇ ਸਾਬਕਾ ਰੈਗੂਲਰ ਕਰਮਚਾਰੀਆਂ, ਮੌਜੂਦਾ ਅਤੇ ਸਾਬਕਾ MP/MLAs ਤੋ ਇਲਾਵਾ ਇਨਕਮ ਟੈਕਸ ਭਰਨ ਵਾਲਿਆਂ ਨੂੰ ਬਾਹਰ ਰੱਖਿਆ ਗਿਆ ਹੈ। ਇਸ ਸਕੀਮ ਲਈ ਬੁਢਾਪਾ ਪੈਨਸ਼ਨ, ਵਿਧਵਾ ਪੈਨਸ਼ਨ ਅਤੇ ਅਪੰਗਤਾ ਪੈਨਸ਼ਨ ਲੈਣ ਵਾਲੀਆਂ ਔਰਤਾਂ ਵੀ ਯੋਗ ਹੋਣਗੀਆ। ਦੱਸ ਦਈਏ ਕਿ ਪੰਜਾਬ ਵਿਧਾਨ ਸਭਾ ਦੇ ਇਤਿਹਾਸ &rsquoਚ ਪਹਿਲੀ ਵਾਰ ਹੋਇਆ ਹੈ ਕਿ ਬਜਟ ਐਤਵਾਰੀ ਛੁੱਟੀ ਵਾਲੇ ਦਿਨ ਪੇਸ਼ ਕੀਤਾ ਗਿਆ ਹੋਵੇ। &lsquoਆਪ&rsquo ਸਰਕਾਰ ਨੇ ਇਸ ਵਾਰ ਬਜਟ ਪੇਸ਼ ਕਰਨ ਲਈ ਕੌਮਾਂਤਰੀ ਮਹਿਲਾ ਦਿਵਸ ਨੂੰ ਚੁਣਿਆ ਹੈ।