ਇਜ਼ਰਾਈਲ ਵੱਲੋਂ ਲਿਬਨਾਨ ਤੇ ਤਹਿਰਾਨ ਦੇ ਤੇਲ ਭੰਡਾਰਾਂ ਉਤੇ ਹਮਲੇ

ਮੱਧ ਪੂਰਬ ਵਿੱਚ ਜੰਗ ਲਗਾਤਾਰ ਵਧਦੀ ਜਾ ਰਹੀ ਹੈ ਅਤੇ ਅੱਜ ਇਜ਼ਰਾਈਲ ਨੇ ਦੱਖਣੀ ਲਿਬਨਾਨ, ਬੈਰੂਤ ਅਤੇ ਤਹਿਰਾਨ ਵਿੱਚ ਤੇਲ ਭੰਡਾਰਾਂ &rsquoਤੇ ਹਮਲੇ ਕੀਤੇ ਹਨ। ਇਜ਼ਰਾਇਲੀ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨੇ ਸੰਘਰਸ਼ ਦੇ ਅਗਲੇ ਪੜਾਅ &rsquoਤੇ &lsquoਕਈ ਹੈਰਾਨ ਕਰਨ ਵਾਲੇ&rsquo ਕਦਮ ਚੁੱਕਣ ਦੀ ਚਿਤਾਵਨੀ ਦਿੱਤੀ ਹੈ। ਇਸ ਦੌਰਾਨ ਇਰਾਨ ਨੇ ਬਹਿਰੀਨ ਵਿੱਚ ਡੀਸੈਲੀਨੇਸ਼ਨ ਪਲਾਂਟ (ਸਮੁੰਦਰੀ ਪਾਣੀ ਸਾਫ਼ ਕਰਨ ਵਾਲਾ ਪਲਾਂਟ) &rsquoਤੇ ਹਮਲਾ ਕੀਤਾ ਹੈ।
ਇਸ ਤੋਂ ਪਹਿਲਾਂ ਅੱਜ ਇਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਗ਼ਚੀ ਨੇ ਕਿਹਾ ਕਿ ਅਮਰੀਕੀ ਹਵਾਈ ਹਮਲੇ ਨੇ ਕੇਸ਼ਮ ਟਾਪੂ &rsquoਤੇ ਸਥਿਤ ਇਰਾਨੀ ਡੀਸੈਲੀਨੇਸ਼ਨ ਪਲਾਂਟ ਨੂੰ ਨੁਕਸਾਨ ਪਹੁੰਚਾਇਆ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਅਜਿਹਾ ਕਰ ਕੇ ਅਮਰੀਕਾ ਨੇ ਨਵੀਂ ਪਿਰਤ ਪਾ ਦਿੱਤੀ ਹੈ। ਖਾੜੀ ਦੇ ਰੇਗਿਸਤਾਨੀ ਇਲਾਕਿਆਂ ਵਿੱਚ ਪੀਣ ਵਾਲੇ ਪਾਣੀ ਦੀ ਸਪਲਾਈ ਲਈ ਅਜਿਹਾ ਬੁਨਿਆਦੀ ਢਾਂਚਾ ਬਹੁਤ ਅਹਿਮ ਹੁੰਦਾ ਹੈ। ਇਰਾਨੀ ਸੰਸਦ ਦੇ ਸਪੀਕਰ ਮੁਹੰਮਦ ਬਾਗ਼ੇਰ ਕਾਲੀਬਾਫ਼ ਨੇ ਕਿਹਾ ਕਿ ਜਦੋਂ ਤੱਕ ਮੱਧ ਪੂਰਬ ਵਿੱਚ ਜੰਗ ਜਾਰੀ ਰਹੇਗੀ, ਤੇਲ ਦੀਆਂ ਕੀਮਤਾਂ ਵਧਦੀਆਂ ਰਹਿਣਗੀਆਂ, ਜਿਸ ਨਾਲ ਆਲਮੀ ਅਰਥਚਾਰੇ ਨੂੰ ਨੁਕਸਾਨ ਹੋਵੇਗਾ। ਇਰਾਨ ਦੇ ਸਿਹਤ ਮੰਤਰਾਲੇ ਦੇ ਬੁਲਾਰੇ ਹੁਸੈਨ ਕਰਮਨਪੁਰ ਮੁਤਾਬਕ ਅਮਰੀਕੀ ਅਤੇ ਇਜ਼ਰਾਇਲੀ ਹਮਲਿਆਂ ਵਿੱਚ ਹੁਣ ਤੱਕ 200 ਬੱਚੇ ਅਤੇ 200 ਔਰਤਾਂ ਮਾਰੀਆਂ ਗਈਆਂ ਹਨ।