ਪੁਲੀਸ ਮੁਕਾਬਲੇ ਵਿੱਚ ਮਾਰੇ ਗਏ ਰਣਜੀਤ ਸਿੰਘ ਦਾ ਹੋਇਆ ਅੰਤਿਮ ਸਸਕਾਰ

ਪੁਲੀਸ ਮੁਕਾਬਲੇ ਵਿੱਚ ਮਾਰੇ ਗਏ ਰਣਜੀਤ ਸਿੰਘ ਦਾ ਅੰਤਿਮ ਸਸਕਾਰ ਉਸ ਦੇ ਜੱਦੀ ਪਿੰਡ ਆਦੀਆਂ ਵਿੱਚ ਕਰ ਦਿੱਤਾ ਗਿਆ। ਦੱਸਣਯੋਗ ਹੈ ਕਿ ਆਦੀਆਂ ਚੈੱਕ ਪੋਸਟ &rsquoਤੇ ਦੋ ਪੁਲੀਸ ਮੁਲਾਜ਼ਮਾਂ ਦੇ ਗੋਲੀਆਂ ਮਾਰ ਕੇ ਕਤਲ ਕਰਨ ਦੇ ਦੋਸ਼ ਹੇਠ ਪੁਲੀਸ ਵੱਲੋਂ ਤਿੰਨ ਹੋਰ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਜਦਕਿ ਰਣਜੀਤ ਸਿੰਘ ਦਾ 25 ਫਰਵਰੀ ਨੂੰ ਪੁਲੀਸ ਮੁਕਾਬਲਾ ਕੀਤਾ ਗਿਆ ਸੀ ਜਿਸ ਵਿੱਚ ਉਹ ਮਾਰਿਆ ਗਿਆ ਸੀ।
ਪਰਿਵਾਰ ਵੱਲੋਂ ਉਸ ਦਾ ਅੰਤਿਮ ਸੰਸਕਾਰ ਨਾ ਕਰਨ ਦਾ ਐਲਾਨ ਕੀਤਾ ਗਿਆ ਸੀ ਪਰ ਉਸ ਦੀ ਲਾਸ਼ ਦੀ ਹਾਲਤ ਨੂੰ ਦੇਖਦੇ ਹੋਏ ਅੱਜ ਪਰਿਵਾਰ ਅਤੇ ਜਥੇਬੰਦੀਆਂ ਵੱਲੋਂ ਉਸ ਦਾ ਅੰਤਿਮ ਸਸਕਾਰ ਕਰ ਦਿੱਤਾ ਗਿਆ। ਰਣਜੀਤ ਸਿੰਘ ਵਿਆਹਿਆ ਨਹੀਂ ਸੀ ਇਸ ਕਾਰਨ ਪਰਿਵਾਰ ਵੱਲੋਂ ਉਸ ਨੂੰ ਸਿਹਰਾ ਲਗਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਸਮਾਜਿਕ ਜਥੇਬੰਦੀਆਂ ਦੇ ਆਗੂ ਅਤੇ ਪਿੰਡ ਵਾਸੀ ਉਸ ਦੇ ਨਿਵਾਸ ਸਥਾਨ &rsquoਤੇ ਪਹੁੰਚੇ ।
ਪਰਿਵਾਰਕ ਮੈਂਬਰਾਂ ਅਤੇ ਜਥੇਬੰਦੀਆਂ ਦੇ ਆਗੂਆਂ ਦਾ ਕਹਿਣਾ ਹੈ ਕਿ ਇਨਸਾਫ ਦੀ ਲੜਾਈ ਨਹੀਂ ਰੁਕੇਗੀ ਅਤੇ 16 ਮਾਰਚ ਨੂੰ ਰਣਜੀਤ ਸਿੰਘ ਦੇ ਭੋਗ ਵਾਲੇ ਦਿਨ ਅਗਲੀ ਰੂਪਰੇਖਾ ਉਲੀਕੀ ਜਾਵੇਗੀ ।