ਬੱਚਿਆਂ ਲਈ ਸੋਸ਼ਲ ਮੀਡੀਆ ਦੀ ਵਰਤੋਂ ਨੂੰ ਲੈ ਕੇ ਉਮਰ ਸੀਮਾ ਹੋਣੀ ਚਾਹੀਦੀ ਤੈਅ, ਸਦਨ ‘ਚ ਬੋਲੇ ਮੰਤਰੀ ਅਮਨ ਅਰੋੜਾ

ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦਾ ਅੱਜ ਪੰਜਵਾਂ ਦਿਨ ਹੈ। ਇਸ ਦੌਰਾਨ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਜਿੱਥੇ ਸੋਸ਼ਲ ਮੀਡੀਆ ਦੇ ਫਾਇਦੇ ਹਨ, ਉੱਥੇ ਇਸ ਦੇ ਨੁਕਸਾਨ ਵੀ ਹਨ। ਆਸਟ੍ਰੇਲੀਆ ਨੇ 16 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੁਆਰਾ ਸੋਸ਼ਲ ਮੀਡੀਆ ਦੀ ਵਰਤੋਂ &lsquoਤੇ ਪਾਬੰਦੀ ਲਗਾ ਦਿੱਤੀ ਹੈ। ਦੋ ਭਾਰਤੀ ਰਾਜਾਂ ਨੇ ਵੀ ਇਸ ਦਿਸ਼ਾ ਵਿੱਚ ਕਦਮ ਚੁੱਕੇ ਹਨ।

ਉਨ੍ਹਾਂ ਕਿਹਾ ਕਿ ਬੱਚਿਆਂ ਲਈ ਸੋਸ਼ਲ ਮੀਡੀਆ ਦੀ ਵਰਤੋਂ ਨੂੰ ਲੈ ਕੇ ਉਮਰ ਸੀਮਾ ਤੈਅ ਹੋਣੀ ਚਾਹੀਦੀ ਹੈ। ਸੋਸ਼ਲ ਮੀਡੀਆ ਬੈਨ ਕਰਨ ਨਾਲ ਕੰਮ ਨਹੀਂ ਚੱਲਣਾ, ਮਾਪਿਆਂ ਨੂੰ ਵੀ ਆਪਣੇ ਬੱਚਿਆਂ ਵੱਲ ਧਿਆਨ ਦੇਣਾ ਚਾਹੀਦਾ ਹੈ ਅਤੇ ਉਨ੍ਹਾਂ ਨੂੰ ਜਾਗਰੂਕ ਕਰਨਾ ਚਾਹੀਦਾ ਹੈ। ਕੁਝ ਚਿੰਤਾਵਾਂ ਸਾਡੇ ਧਿਆਨ ਵਿੱਚ ਆਈਆਂ ਹਨ ਅਤੇ ਇਨ੍ਹਾਂ ਮੁੱਦਿਆਂ &lsquoਤੇ ਕੰਮ ਸ਼ੁਰੂ ਕੀਤਾ ਗਿਆ ਹੈ। ਇਹ ਸਥਿਤੀ ਉਦੋਂ ਪੈਦਾ ਹੁੰਦੀ ਹੈ ਜਦੋਂ ਬੱਚੇ ਖੇਡ ਦੇ ਮੈਦਾਨ ਵਿੱਚ ਖੇਡਣ ਲਈ ਬਾਹਰ ਨਹੀਂ ਜਾਂਦੇ। ਸਰਕਾਰ 31,000 ਖੇਡ ਦੇ ਮੈਦਾਨ ਬਣਾ ਰਹੀ ਹੈ।

ਉਨ੍ਹਾਂ ਸਾਰਿਆਂ ਤੋਂ ਸੁਝਾਅ ਮੰਗੇ ਤਾਂ ਜੋ ਇਸ ਮੁੱਦੇ &lsquoਤੇ ਇੱਕ ਚੰਗੀ ਨੀਤੀ ਬਣਾਈ ਜਾ ਸਕੇ। ਇਹ ਪ੍ਰਸਤਾਵ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਨੇ ਉਠਾਇਆ। ਉਨ੍ਹਾਂ ਕਿਹਾ ਕਿ ਇਹ ਇੱਕ ਮਹੱਤਵਪੂਰਨ ਵਿਸ਼ਾ ਹੈ ਅਤੇ ਇਸ &lsquoਤੇ ਸਦਨ ਵਿੱਚ ਬਹਿਸ ਹੋਣੀ ਚਾਹੀਦੀ ਹੈ। ਕੈਬਨਿਟ ਮੰਤਰੀ ਅਰੋੜਾ ਨੇ ਇਸ ਦਾ ਜਵਾਬ ਦਿੰਦੇ ਹੋਏ ਕਿਹਾ ਕਿ ਇਹ ਇੱਕ ਮਹੱਤਵਪੂਰਨ ਮੁੱਦਾ ਹੈ।