ਵਿਧਾਨ ਸਭਾ ’ਚ ਭਾਰਤ-ਅਮਰੀਕਾ ਵਪਾਰ ਸਮਝੌਤੇ ਖ਼ਿਲਾਫ਼ ਮਤਾ ਪਾਸ

ਪੰਜਾਬ ਵਿਧਾਨ ਸਭਾ ਨੇ ਅੱਜ ਸਰਬਸੰਮਤੀ ਨਾਲ ਪ੍ਰਸਤਾਵਿਤ ਭਾਰਤ-ਅਮਰੀਕਾ ਵਪਾਰ ਸਮਝੌਤੇ ਵਿਰੁੱਧ ਨਿੰਦਾ ਮਤਾ ਪਾਸ ਕਰ ਦਿੱਤਾ। ਇਸ ਮੌਕੇ ਭਾਜਪਾ ਦੇ ਵਿਧਾਇਕ ਗੈਰਹਾਜ਼ਰ ਰਹੇ ਜਦਕਿ ਵਿਰੋਧੀ ਧਿਰ ਕਾਂਗਰਸ ਤੋਂ ਇਲਾਵਾ ਬਾਕੀ ਸਿਆਸੀ ਧਿਰਾਂ ਨੇ ਮਤੇ ਦੀ ਹਮਾਇਤ ਕੀਤੀ। ਪੰਜਾਬ ਇਸ ਸਮਝੌਤੇ ਖ਼ਿਲਾਫ਼ ਨਿੰਦਾ ਮਤਾ ਪਾਸ ਕਰਨ ਵਾਲਾ ਦੇਸ਼ ਦਾ ਪਹਿਲਾ ਗੈਰ-ਭਾਜਪਾ ਸ਼ਾਸਿਤ ਸੂਬਾ ਬਣ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਸਮਝੌਤੇ ਨੂੰ ਪੰਜਾਬ ਲਈ ਸਭ ਤੋਂ ਵੱਧ ਮਾਰੂ ਦੱਸਿਆ। ਉਨ੍ਹਾਂ ਮੰਗ ਕੀਤੀ ਕਿ ਇਸ ਪ੍ਰਸਤਾਵਿਤ ਸਮਝੌਤੇ ਦੇ ਦਾਇਰੇ &rsquoਚੋਂ ਖੇਤੀ ਖੇਤਰ ਨੂੰ ਬਾਹਰ ਰੱਖਿਆ ਜਾਵੇ।
ਮੁੱਖ ਮੰਤਰੀ ਮਾਨ ਨੇ ਇਸ ਸਮਝੌਤੇ ਦੇ ਹਵਾਲੇ ਨਾਲ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ &rsquoਤੇ ਸਿਆਸੀ ਹੱਲੇ ਬੋਲੇ। ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਸਦਨ &rsquoਚ ਇਸ ਪ੍ਰਸਤਾਵਿਤ ਸਮਝੌਤੇ ਖ਼ਿਲਾਫ਼ ਨਿੰਦਾ ਮਤਾ ਪੇਸ਼ ਕੀਤਾ ਜਿਸ ਦੀ ਪ੍ਰੋੜ੍ਹਤਾ ਹਾਕਮ ਤੇ ਵਿਰੋਧੀ ਧਿਰ ਨੇ ਇੱਕੋ ਸੁਰ &rsquoਚ ਕੀਤੀ। ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਸਤਾਵਿਤ ਮਤੇ &rsquoਤੇ ਬਹਿਸ ਨੂੰ ਸਮੇਟਦਿਆਂ ਕਿਹਾ ਕਿ ਪੰਜਾਬ ਨੇ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ &rsquoਚ ਕਿਸਾਨ ਅੰਦੋਲਨ ਦੀ ਅਗਵਾਈ ਕੀਤੀ, ਜਿਸ ਦੇ ਵਜੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪਿਛਾਂਹ ਹਟਣਾ ਪਿਆ।