ਔਰਤਾਂ ਦਾ ਅਪਮਾਨ ਮੁੱਖ ਮੰਤਰੀ ਮਾਨ ਨੇ ਕੀਤਾ: ਬਾਜਵਾ

ਪੰਜਾਬ ਵਿਧਾਨ ਸਭਾ ਵਿੱਚੋਂ ਵਾਕਆਊਟ ਕਰਨ ਤੋਂ ਬਾਅਦ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਆਮ ਆਦਮੀ ਪਾਰਟੀ &rsquoਤੇ ਤਿੱਖੇ ਸਿਆਸੀ ਹਮਲੇ ਕੀਤੇ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਵਿਰੋਧੀ ਧਿਰ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ ਅਤੇ ਸਦਨ ਦੇ ਅੰਦਰ ਜਾਂ ਬਾਹਰ ਕਿਸੇ ਨੂੰ ਵੀ ਸੱਚ ਬੋਲਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਰਹੀ।

ਬਾਜਵਾ ਨੇ ਕਿਹਾ ਕਿ ਸੁਖਪਾਲ ਖਹਿਰਾ &rsquoਤੇ ਔਰਤਾਂ ਦੇ ਅਪਮਾਨ ਦੇ ਦੋਸ਼ ਲਗਾਉਣਾ ਗਲਤ ਹੈ, ਕਿਉਂਕਿ ਅਸਲ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਔਰਤ ਦਿਵਸ ਮੌਕੇ ਕਰਵਾਏ ਗਏ ਸਮਾਗਮ ਵਿੱਚ ਔਰਤਾਂ ਲਈ ਅਪਮਾਨਜਨਕ ਸ਼ਬਦਾਵਲੀ ਦੀ ਵਰਤੋਂ ਕੀਤੀ ਸੀ। ਉਨ੍ਹਾਂ ਦੱਸਿਆ ਕਿ ਕਾਂਗਰਸ ਨੇ ਇਸ ਸਬੰਧੀ ਮਹਿਲਾ ਕਮਿਸ਼ਨ ਕੋਲ ਸ਼ਿਕਾਇਤ ਦਰਜ ਕਰਵਾਈ ਹੈ ਅਤੇ ਜੇਕਰ ਕਾਰਵਾਈ ਨਾ ਹੋਈ ਤਾਂ ਉਹ ਕੇਂਦਰੀ ਮਹਿਲਾ ਕਮਿਸ਼ਨ ਤੱਕ ਪਹੁੰਚ ਕਰਨਗੇ।