ਖੇਤਾਂ ‘ਚੋਂ ਇੱਕ ਕ੍ਰੇਟ ‘ਚੋਂ ਗੁਟਕਾ ਸਾਹਿਬ ਦੇ 6 ਸਰੂਪ ਹੋਏ ਬਰਾਮਦ, ਪੁਲਿਸ ਵੱਲੋਂ ਅਣਪਛਾਤਿਆਂ ‘ਤੇ ਮਾਮਲਾ ਦਰਜ

ਕੋਟਕਪੂਰਾ ਦੀ ਨਵੀਂ ਅਨਾਜ ਮੰਡੀ ਨੇੜੇ ਸੁੰਨਸਾਨ ਥਾਂ &rsquoਤੇ ਗੁਟਕਾ ਸਾਹਿਬ ਦੀ ਬੇਅਦਬੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮੰਡੀ ਦੇ ਪਿੱਛੇ ਖੇਤਾਂ ਵਿੱਚੋਂ ਇੱਕ ਕ੍ਰੇਟ ਵਿੱਚ ਗੁਟਕਾ ਸਾਹਿਬ ਦੇ ਛੇ ਸਰੂਪ ਬਰਾਮਦ ਹੋਏ ਹਨ। ਜਾਣਕਾਰੀ ਮੁਤਾਬਕ ਇਨ੍ਹਾਂ ਵਿਚੋਂ ਇੱਕ ਗੁਟਕਾ ਸਾਹਿਬ ਨੂੰ ਅਗਨ ਭੇਟ ਕਰਨ ਦੀ ਕੋਸ਼ਿਸ਼ ਵੀ ਕੀਤੀ ਗਈ ਸੀ। ਇਸ ਘਟਨਾ ਦੀ ਸੂਚਨਾ ਮਿਲਣ &rsquoਤੇ ਪੁਲਿਸ ਤੁਰੰਤ ਮੌਕੇ &rsquoਤੇ ਪਹੁੰਚੀ ਅਤੇ ਸਾਰੇ ਸਰੂਪ ਮਰਿਆਦਾ ਸਹਿਤ ਗੁਰਦੁਆਰਾ ਚੁੱਲਾ ਸਾਹਿਬ ਵਿਖੇ ਰਖਵਾਏ ਗਏ।

ਪੁਲਿਸ ਵੱਲੋਂ ਅਣਪਛਾਤੇ ਵਿਅਕਤੀਆਂ ਦੇ ਖਿਲਾਫ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਐਸ.ਐਸ.ਪੀ ਫਰੀਦਕੋਟ ਡਾ. ਪ੍ਰਗਿਆ ਜੈਨ ਅਤੇ ਡੀਐਸਪੀ ਕੋਟਕਪੂਰਾ ਸੰਜੀਵ ਕੁਮਾਰ ਦੀ ਅਗਵਾਈ ਹੇਠ ਪੁਲਿਸ ਟੀਮ ਨੇ ਮੌਕੇ &rsquoਤੇ ਪਹੁੰਚ ਕੇ ਹਾਲਾਤ ਦਾ ਜਾਇਜ਼ਾ ਲਿਆ। ਪੁਲਿਸ ਦਾ ਕਹਿਣਾ ਹੈ ਕਿ ਪੜਤਾਲ ਦੇ ਆਧਾਰ &rsquoਤੇ ਦੋਸ਼ੀਆਂ ਨੂੰ ਜਲਦ ਗ੍ਰਿਫਤਾਰ ਕੀਤਾ ਜਾਵੇਗਾ।

ਜਾਣਕਾਰੀ ਅਨੁਸਾਰ ਅੱਜ ਸਵੇਰੇ ਕਿਸੇ ਵਿਅਕਤੀ ਨੇ ਨਵੀਂ ਅਨਾਜ ਮੰਡੀ ਦੀ ਬੈਕ ਸਾਈਡ ਖੇਤਾਂ ਵਿੱਚ ਇੱਕ ਕ੍ਰੇਟ ਵਿੱਚ ਗੁਟਕਾ ਸਾਹਿਬ ਦੇ ਸਰੂਪ ਪਏ ਹੋਏ ਵੇਖੇ। ਇਸ ਬਾਰੇ ਉਸ ਨੇ ਗੁਰਦੁਆਰਾ ਚੁੱਲਾ ਸਾਹਿਬ ਦੇ ਪ੍ਰਬੰਧਕਾਂ ਨੂੰ ਜਾਣਕਾਰੀ ਦਿੱਤੀ। ਪ੍ਰਬੰਧਕ ਮੌਕੇ &rsquoਤੇ ਪਹੁੰਚੇ ਅਤੇ ਹਾਲਾਤ ਦਾ ਜਾਇਜ਼ਾ ਲੈਣ ਤੋਂ ਬਾਅਦ ਪੁਲਿਸ ਨੂੰ ਸੂਚਿਤ ਕੀਤਾ। ਪੁਲਿਸ ਨੇ ਵੀ ਤੁਰੰਤ ਮੌਕੇ &rsquoਤੇ ਪਹੁੰਚ ਕੇ ਜਾਂਚ ਸ਼ੁਰੂ ਕੀਤੀ ਅਤੇ ਸਾਰੇ ਸਰੂਪ ਮਰਿਆਦਾ ਸਹਿਤ ਗੁਰਦੁਆਰਾ ਸਾਹਿਬ ਵਿਖੇ ਭੇਜ ਦਿੱਤੇ। ਇਸ ਮੌਕੇ ਗੱਲਬਾਤ ਕਰਦੇ ਹੋਏ ਡੀਐਸਪੀ ਕੋਟਕਪੂਰਾ ਸੰਜੀਵ ਕੁਮਾਰ ਨੇ ਦੱਸਿਆ ਕਿ ਪੁਲਿਸ ਵੱਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੀ ਕਾਰਵਾਈ ਜਾਰੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਕੋਲ ਪੁਰਾਤਨ ਜਾਂ ਬਿਰਧ ਸਰੂਪ ਹਨ ਤਾਂ ਉਹਨਾਂ ਨੂੰ ਮਰਿਆਦਾ ਦੇ ਨਾਲ ਗੁਰਦੁਆਰਾ ਸਾਹਿਬ ਵਿੱਚ ਜਮ੍ਹਾਂ ਕਰਵਾਇਆ ਜਾਵੇ।