CM ਮਾਨ ਨੇ ਵੱਖ-ਵੱਖ ਵਿਭਾਗਾਂ ਦੇ 881 ਨੌਜਵਾਨ ਮੁੰਡੇ-ਕੁੜੀਆਂ ਨੂੰ ਸੌਂਪੇ ਨਿਯੁਕਤੀ ਪੱਤਰ, ਦਿੱਤੀਆਂ ਸ਼ੁੱਭਕਾਮਨਾਵਾਂ

CM ਮਾਨ ਨੇ &lsquoਮਿਸ਼ਨ ਰੋਜ਼ਗਾਰ&rsquo ਤਹਿਤ ਵੱਖ-ਵੱਖ ਵਿਭਾਗਾਂ ਦੇ 818 ਮੁੰਡੇ ਕੁੜੀਆਂ ਨੂੰ ਨਿਯੁਕਤੀ ਪੱਤਰ ਸੌਂਪੇ ਤੇ ਨਾਲ ਹੀ ਸਾਰਿਆਂ ਨੂੰ ਤਨਦੇਹੀ ਨਾਲ ਪੰਜਾਬੀਆਂ ਦੀ ਸੇਵਾ ਕਰਨ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਮੈਨੂੰ ਖੁਸ਼ੀ ਹੈ ਕਿ ਆਮ ਘਰਾਂ ਦੇ ਧੀਆਂ-ਪੁੱਤ ਬਿਨਾਂ ਰਿਸ਼ਵਤ ਤੇ ਸਿਫ਼ਾਰਿਸ਼ ਦੇ ਆਪਣੀ ਮਿਹਨਤ ਦੇ ਆਧਾਰ &lsquoਤੇ ਨੌਕਰੀਆਂ ਹਾਸਲ ਕਰ ਰਹੇ ਹਨ। ਪਿਛਲੇ ਚਾਰ ਸਾਲਾਂ ਵਿੱਚ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਗਈਆਂ ਸਰਕਾਰੀ ਨੌਕਰੀਆਂ ਦੀ ਗਿਣਤੀ ਵਧ ਕੇ 65,264 ਹੋ ਗਈ ਹੈ। ਇਹ ਸਾਰੀਆਂ ਨੌਕਰੀਆਂ ਪੂਰੀ ਤਰ੍ਹਾਂ ਯੋਗਤਾ, ਪਾਰਦਰਸ਼ਤਾ ਅਤੇ ਬਿਨਾਂ ਕਿਸੇ ਸਿਫ਼ਾਰਸ਼ ਦੇ ਦਿੱਤੀਆਂ ਗਈਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਪੰਜਾਬ ਦੇ ਹਰ ਪਿੰਡ, ਕਸਬੇ ਅਤੇ ਸ਼ਹਿਰ ਵਿੱਚ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਯਕੀਨੀ ਬਣਾਏ ਹਨ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਸਰਕਾਰੀ ਖ਼ਜ਼ਾਨੇ ਦੇ ਇਕ-ਇਕ ਪੈਸੇ ਦੀ ਵਰਤੋਂ ਲੋਕਾਂ ਦੀ ਭਲਾਈ ਲਈ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਦੇ 90 ਫੀਸਦੀ ਤੋਂ ਵੱਧ ਘਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ ਅਤੇ ਕਿਸਾਨਾਂ ਨੂੰ ਹੁਣ ਦਿਨ ਵੇਲੇ ਬਿਜਲੀ ਮਿਲ ਰਹੀ ਹੈ, ਜੋ ਲਾਮਿਸਾਲ ਹੈ।