ਵਿਧਾਇਕਾਂ ਨੂੰ ਬੰਧੂਆ ਮਜ਼ਦੂਰ ਕਹਿਣ ’ਤੇ ਖਹਿਰਾ ਖ਼ਿਲਾਫ਼ ਕਾਰਵਾਈ ਲਈ ਮਤਾ ਪੇਸ਼

ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ ਅੱਜ ਛੇਵੇਂ ਦਿਨ ਸ਼ੁਰੂ ਹੋ ਗਿਆ ਹੈ। ਬਜਟ ਇਜਲਾਸ ਦੀ ਸ਼ੁਰੂਆਤ ਵਿੱਚ ਪ੍ਰਸ਼ਨ ਕਾਲ ਦੌਰਾਨ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਲਦ ਹੀ ਲੈਕਚਰਾਰਾਂ ਤੇ ਭਰਤੀ ਕੀਤੀ ਜਾਵੇਗੀ। ਇਸ ਤੋਂ ਇਲਾਵਾ ਲੈਕਚਰਾਰਾਂ ਦੀ ਭਰਤੀ ਦਾ ਮਾਮਲਾ ਵੀ ਵਿਚਕਾਰ ਲਟਕ ਰਿਹਾ ਹੈ ਉਸ ਨੂੰ ਵੀ ਹੱਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਖ ਵਿਸ਼ਿਆਂ ਦੇ ਅਧਿਆਪਕਾਂ ਨੂੰ ਛੱਡ ਕੇ ਹੀ ਹੋਰਨਾਂ ਵਿਸ਼ਿਆਂ ਦੇ ਅਧਿਆਪਕਾਂ ਦੀ ਲੋੜ ਪੈਣ ਤੇ ਹੀ ਸਰਕਾਰੀ ਕੰਮਕਾਜ ਲਈ ਡਿਊਟੀਆਂ ਲਗਾਈਆਂ ਜਾਣਗੀਆਂ।
ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪ੍ਰਸ਼ਨ ਕਾਲ ਦੌਰਾਨ ਕਿਹਾ ਕਿ ਸੂਬਾ ਸਰਕਾਰ ਵੱਲੋਂ ਸਕੂਲੀ ਵਿਦਿਆਰਥੀਆਂ ਨੂੰ ਸਕੂਲ ਲਿਜਾਉਣ ਲਈ ਦਿੱਤੀ ਜਾਣ ਵਾਲੀ ਟ੍ਰਾਂਸਪੋਰਟ ਸਹੂਲਤ ਨੂੰ ਸੂਬੇ ਵਿੱਚ ਹੋਰ ਵਧਾਇਆ ਜਾਵੇਗਾ। ਇਸ ਲਈ ਉਹਨਾਂ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਚ ਨੂੰ ਅਪੀਲ ਕੀਤੀ ਕਿ ਉਹ ਇਸ ਸਬੰਧੀ ਪ੍ਰਪੋਜਲ ਤਿਆਰ ਕਰਨ ਤਾਂ ਜੋ ਹੋਰਨਾ ਸਕੂਲਾਂ ਦੇ ਵਿਦਿਆਰਥੀਆਂ ਨੂੰ ਵੀ ਇਸ ਦਾ ਲਾਭ ਦਿੱਤਾ ਜਾ ਸਕੇ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਦੇ 200 ਸਰਕਾਰੀ ਸਕੂਲਾਂ ਵਿੱਚ ਮੌਜੂਦਾ ਸਮੇਂ ਟ੍ਰਾਂਸਪੋਰਟੇਸ਼ਨ ਦੀ ਸਫਲ ਦਿੱਤੀ ਜਾ ਰਹੀ ਹੈ।
ਇਸ ਤੋਂ ਪਹਿਲਾਂ ਬੁੱਧਵਾਰ ਨੂੰ ਪੰਜਾਬ ਵਿਧਾਨ ਸਭਾ ਨੇ ਅੱਜ ਵਿੱਤੀ ਵਰ੍ਹੇ 2026-27 ਦੇ ਪੰਜਾਬ ਬਜਟ ਨੂੰ ਚਾਰ ਘੰਟੇ ਲੰਮੀ ਬਹਿਸ ਮਗਰੋਂ ਸਰਬਸੰਮਤੀ ਨਾਲ ਪਾਸ ਕਰ ਦਿੱਤਾ ਸੀ। ਮੁੱਖ ਮੰਤਰੀ ਭਗਵੰਤ ਮਾਨ ਨੇ ਬਜਟ &rsquoਤੇ ਹੋਈ ਬਹਿਸ ਨੂੰ ਸਮੇਟਦਿਆਂ ਵਿਰੋਧੀ ਧਿਰ ਦੀ ਗ਼ੈਰ-ਮੌਜੂਦਗੀ &rsquoਤੇ ਸਵਾਲ ਉਠਾਏ। ਹੁਕਮਰਾਨ ਧਿਰ ਨੇ ਬਹਿਸ &rsquoਚ &lsquoਮਾਵਾਂ ਧੀਆਂ ਸਤਿਕਾਰ ਯੋਜਨਾ&rsquo ਨੂੰ ਕੇਂਦਰੀ ਬਿੰਦੂ ਵਿੱਚ ਰੱਖਿਆ ਅਤੇ ਸਰਕਾਰੀ ਪ੍ਰਾਪਤੀਆਂ &rsquoਤੇ ਆਪਣੀ ਪਿੱਠ ਥਾਪੜੀ।