ਪੰਜਾਬ ਖਾਦੀ ਤੇ ਗ੍ਰਾਮੋਦਯੋਗ ਬੋਰਡ ਦੇ ਨਵੇਂ ਚੇਅਰਮੈਨ ਵਜੋਂ ਗਗਨਦੀਪ ਸਿੰਘ ਕਾਕੂ ਆਹਲੂਵਾਲੀਆ ਨੇ ਸੰਭਾਲਿਆ ਪਦਭਾਰ

 ਪੰਜਾਬ ਖਾਦੀ ਅਤੇ ਗ੍ਰਾਮੋਦਯੋਗ ਬੋਰਡ ਦੇ ਨਵ-ਨਿਯੁਕਤ ਚੇਅਰਮੈਨ ਸ੍ਰੀ ਗਗਨਦੀਪ ਸਿੰਘ ਕਾਕੂ ਆਹਲੂਵਾਲੀਆ ਨੇ ਅੱਜ ਚੰਡੀਗੜ੍ਹ ਵਿਖੇ ਸਥਿਤ ਬੋਰਡ ਦੇ ਮੁੱਖ ਦਫ਼ਤਰ ਵਿੱਚ ਆਪਣਾ ਪਦਭਾਰ ਸੰਭਾਲ ਲਿਆ। ਮੁੱਖ ਤੌਰ ਤੇ ਇਸ ਕਾਰਜਕਰਮ ਦੌਰਾਨ ਸਰਦਾਰ ਰਾਜਬੀਰ ਸਿੰਘ ਘੁਮਂਣ ਜੀ, ਉ ਐਸ ਡੀ (ਮਾਨ੍ਯੋਗ ਮੁੱਖ ਮੱਤਰੀ ਪੰਜਾਬ) ਨੇ ਚਾਰਜ ਦਵਾਇਆ ਅਤੇ ਵਧਾਈ ਦੀਤੀ । ਇਸ ਮੋਕੇ ਤੇ ਸ਼ੀ ਮੋਹਿੰਦਰ ਭਗਤ, ਕੇਬਿਨੇਟ ਮੰਤਰੀ, ਦਿਨੇਸ਼ ਢਲ, ਨਿਤਿਨ ਕੋਹਲੀ, ਇੰਦਰਜੀਤ ਕੌਰ ਮਾਨ ਐਮ. ਐਲ.ਏ. ਨਕੌਦਰ, ਮਹਾਰਾਜ ਬੰਸੀ ਦਾਸ ਜੀ, ਬਾਬਾ ਪਰਗਟ ਨਾਥ ਜੀ, ਮੇਅਰ ਵਨੀਤ ਧੀਰ, ਮੰਗਲ ਸਿੰਘ ਬੱਸੀ (ਸਟੇਟ ਚੈਅਰਮੈਨ ਪੰਜਾਬ ਐਗਰੋ),ਅਬਦੂਲ ਬਾਰੀ ਸਲਮਾਨੀ (ਸਟੇਟ ਚੈਅਰਮੇਨ ਮੁਸਲੀਮ ਵਿਕਾਸ ਬੋਰੜ) ਕਾਉਸਲਰ ਦੀਪਕ ਸ਼ਾਰਦਾ, ਮਾਸਟਰ ਗੋਰਵ ਸਮਾਜ ਸੇਵਕ, ਰੋਬਿਨ ਸਾਂਪਲਾ, ਕਰਨ ਮਲੀ, ਨਰਵੈਲ ਕੰਗ, ਅਮਿਤ ਢਲ ਕੌਸਲਰ, ਜਗਦੀਸ਼ ਸਮਰਾਏ, ਬਲਾਕ ਪ੍ਰਧਾਨ ਸਤਨਾਮ ਸਿੰਘ, ਬਬੂ ਥਾਪਰ, ਚੈਅਰਮੈਨ ਲਖਵੀਰ ਸਿੰਘ, ਸੰਗਠਨ ਇੰਚਾਰਜ ਜਸਵੀਰ ਸਿੰਘ, ਸਪੋਕਸ ਪਰਸਨ ਪੂਜਾ ਸਿੰਘ ਅਤੇ ਹਰਪਾਲ ਸਿੰਘ ਚੱਢਾ ਵੀ ਵਿਸ਼ੇਸ਼ ਤੌਰ &lsquoਤੇ ਮੌਜੂਦ ਰਹੇ ਅਤੇ ਨਵੇਂ ਚੇਅਰਮੈਨ ਨੂੰ ਮੁਬਾਰਕਬਾਦ ਦਿੱਤੀ। ਇਸ ਮੌਕੇ ਵਾਈਸ ਚੇਅਰਮੈਨ ਸ੍ਰੀ ਪਵਨ ਹੰਸ, ਮੈਂਬਰ ਸਕੱਤਰ, ਬੋਰਡ ਦੇ ਅਧਿਕਾਰੀਆਂ, ਕਰਮਚਾਰੀਆਂ ਅਤੇ ਵੱਖ-ਵੱਖ ਸਮਾਜਿਕ, ਧਾਰਮਿਕ ਅਤੇ ਰਾਜਨੀਤਿਕ ਹਸਤੀਆਂ ਵੱਲੋਂ ਉਨ੍ਹਾਂ ਦਾ ਫੁੱਲਾਂ ਦੇ ਗੁਲਦਸਤੇ ਭੇਟ ਕਰਕੇ ਤਹਿ ਦਿਲੋਂ ਸਵਾਗਤ ਕੀਤਾ ਗਿਆ। ਪਦ ਭਾਰ ਸੰਭਾਲਣ ਤੋਂ ਬਾਅਦ ਹੋਈ ਬੈਠਕ ਵਿੱਚ ਬੋਰਡ ਵੱਲੋਂ ਸੂਬੇ ਭਰ ਵਿੱਚ ਚਲ ਰਹੀਆਂ ਵੱਖ-ਵੱਖ ਯੋਜਨਾਵਾਂ ਅਤੇ ਭਵਿੱਖੀ ਕਾਰਜ ਯੋਜਨਾ ਬਾਰੇ ਵਿਸਤ੍ਰਿਤ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਦੌਰਾਨ ਸ੍ਰੀ ਰਮਣਦੀਪ ਸਿੰਘ ਨੇ ਖਾਦੀ ਸੰਸਥਾਵਾਂ ਰਾਹੀਂ ਚਲ ਰਹੀਆਂ ਗ੍ਰਾਮ ਵਿਕਾਸ ਯੋਜਨਾਵਾਂ ਅਤੇ ਪ੍ਰਧਾਨ ਮੰਤਰੀ ਰੋਜ਼ਗਾਰ ਸਿਰਜਣ ਪ੍ਰੋਗਰਾਮ (PMEGP) ਬਾਰੇ ਜਾਣਕਾਰੀ ਸਾਂਝੀ ਕੀਤੀ। ਚੇਅਰਮੈਨ ਸ੍ਰੀ ਗਗਨਦੀਪ ਸਿੰਘ ਆਹਲੂਵਾਲੀਆ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਮਾਨ੍ਯੋਗ ਮੁੱਖ ਮੰਤਰੀ ਭਗਵੰਤ ਮਾਨ ਜੀ ਦੀ ਅਗਵਾਈ ਹੇਠ ਪੰਜਾਬ ਵਿੱਚ ਖਾਦੀ ਅਤੇ ਗ੍ਰਾਮ ਉਦਯੋਗ ਖੇਤਰ ਨੂੰ ਨਵੀਂ ਦਿਸ਼ਾ ਮਿਲੀ ਹੈ। ਉਨ੍ਹਾਂ ਕਿਹਾ ਕਿ ਇਹ ਖੇਤਰ ਪੇਂਡੂ ਅਰਥਵਿਵਸਥਾ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਨੌਜਵਾਨਾਂ ਲਈ ਵੱਡੇ ਪੱਧਰ &lsquoਤੇ ਰੋਜ਼ਗਾਰ ਦੇ ਮੌਕੇ ਪੈਦਾ ਕਰਦਾ ਹੈ। ਉਨ੍ਹਾਂ ਕਿਹਾ ਕਿ Mahatma Gandhi ਦੀ ਸੋਚ ਦੇ ਪ੍ਰਤੀਕ ਵਜੋਂ ਖਾਦੀ ਸਿਰਫ਼ ਇੱਕ ਵਸਤ੍ਰ ਨਹੀਂ, ਸਗੋਂ ਆਤਮਨਿਰਭਰਤਾ, ਸਵਦੇਸ਼ੀ ਅਤੇ ਪੇਂਡੂ ਵਿਕਾਸ ਦੀ ਸੋਚ ਦਾ ਪ੍ਰਤੀਕ ਹੈ। ਪੇਂਡੂ ਉਦਯੋਗਾਂ ਨੂੰ ਉਤਸ਼ਾਹਿਤ ਕਰਕੇ ਪੰਜਾਬ ਦੇ ਸਮੁੱਚੇ ਵਿਕਾਸ ਨੂੰ ਹੋਰ ਤੇਜ਼ੀ ਦਿੱਤੀ ਜਾ ਸਕਦੀ ਹੈ। ਚੈਅਰਮੈਨ ਨੇ ਦੱਸਿਆ ਕਿ ਸਾਲ 2016-17 ਤੋਂ 2025-26 ਤੱਕ ਬੋਰਡ ਵੱਲੋਂ ਕਈ ਨਵੇਂ ਯੂਨਿਟ ਸਥਾਪਿਤ ਕਰਕੇ ਹਜ਼ਾਰਾਂ ਲੋਕਾਂ ਨੂੰ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਏ ਗਏ ਹਨ ਅਤੇ ਲਾਭਪਾਤਰੀਆਂ ਨੂੰ ਸਬਸਿਡੀ ਰਾਹੀਂ ਵਿੱਤੀ ਸਹਾਇਤਾ ਵੀ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਮਹਿਲਾ ਸਸ਼ਕਤੀਕਰਨ ਅਤੇ ਨੌਜਵਾਨਾਂ ਨੂੰ ਸਵੈ-ਰੋਜ਼ਗਾਰ ਵੱਲ ਪ੍ਰੇਰਿਤ ਕਰਨਾ ਬੋਰਡ ਦੀਆਂ ਮੁੱਖ ਪ੍ਰਾਥਮਿਕਤਾਵਾਂ ਵਿੱਚ ਸ਼ਾਮਲ ਹੈ। ਵਾਈਸ ਚੇਅਰਮੈਨ ਸ੍ਰੀ ਪਵਨ ਹੰਸ ਨੇ ਕਿਹਾ ਕਿ ਬੋਰਡ ਦੀਆਂ ਯੋਜਨਾਵਾਂ ਸੂਬੇ ਦੇ ਨੌਜਵਾਨਾਂ ਨੂੰ ਨਵੀਂ ਦਿਸ਼ਾ ਦੇ ਰਹੀਆਂ ਹਨ ਅਤੇ ਖਾਦੀ ਤੇ ਗ੍ਰਾਮੋਦਯੋਗ ਖੇਤਰ ਦੇ ਵਿਸਤਾਰ ਲਈ ਬੋਰਡ ਪੂਰੀ ਤਰ੍ਹਾਂ ਵਚਨਬੱਧ ਹੈ। ਚੇਅਰਮੈਨ ਦੇ ਨਿੱਜੀ ਸਹਾਇਕ ਸ੍ਰੀ ਅਰਪਿਤ ਗੁਪਤਾ ਨੇ ਦੱਸਿਆ ਕਿ ਪੇਂਡੂ ਖੇਤਰਾਂ ਵਿੱਚ ਰੋਜ਼ਗਾਰ ਦੇ ਮੌਕੇ ਵਧਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਸੇ ਤਰ੍ਹਾਂ ਦਫ਼ਤਰ ਦੇ ਸੁਪਰਿੰਟੈਂਡੈਂਟ ਸ੍ਰੀ ਦੇਵੇਂਦਰ ਸਿੰਘ ਨੇ ਦੱਸਿਆ ਕਿ ਹੁਨਰ ਵਿਕਾਸ ਪ੍ਰਸ਼ਿਕਸ਼ਣ ਪ੍ਰੋਗਰਾਮ ਵੀ ਚਲਾਏ ਜਾਣਗੇ ਤਾਂ ਜੋ ਪ੍ਰਸ਼ਿਕਸ਼ਿਤ ਨੌਜਵਾਨਾਂ ਨੂੰ PMEGP ਅਧੀਨ ਸਵੈ-ਰੋਜ਼ਗਾਰ ਨਾਲ ਜੋੜਿਆ ਜਾ ਸਕੇ। ਕਾਰਜਕ੍ਰਮ ਦਾ ਸੰਚਾਲਨ ਅਮਿਤ ਚੋਪੜਾ, ਸੀਨੀਅਰ ਕਨਸਲਟੈਂਟ, ਪੰਜਾਬ ਖਾਦੀ ਅਤੇ ਗ੍ਰਾਮੋਦਯੋਗ ਬੋਰਡ ਵੱਲੋਂ ਕੀਤਾ ਗਿਆ। ਅੰਤ ਵਿੱਚ ਬੋਰਡ ਦੇ ਅਧਿਕਾਰੀਆਂ, ਕਰਮਚਾਰੀਆਂ ਅਤੇ ਮੌਜੂਦ ਹਸਤੀਆਂ ਵੱਲੋਂ ਨਵੇਂ ਚੇਅਰਮੈਨ ਨੂੰ ਮੁਬਾਰਕਬਾਦ ਦਿੱਤੀ ਗਈ ਅਤੇ ਉਨ੍ਹਾਂ ਦੇ ਸਫਲ ਕਾਰਜਕਾਲ ਲਈ ਸ਼ੁਭਕਾਮਨਾਵਾਂ ਪ੍ਰਗਟ ਕੀਤੀਆਂ ਗਈਆਂ।