ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ 649ਵੇਂ ਆਗਮਨ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ਼੍ਰੀ ਗੁਰੂ ਰਵਿਦਾਸ ਦਰਬਾਰ ਵਿਲੇਤਰੀ (ਰੋਮ) ਵਿਖੇ 13,14 ਤੇ 15 ਮਾਰਚ ਨੂੰ ਹੋਵੇਗਾ ਵਿਸ਼ਾਲ ਗੁਰਮਿਤ ਸਮਾਗਮ

 ਰੋਮ 12 ਮਾਰਚ (ਗੁਰਸ਼ਰਨ ਸਿੰਘ ਸੋਨੀ) ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ 647ਵੇਂ ਆਗਮਨ ਪੁਰਬ ਨੂੰ ਸਮਰਪਿਤ ਜਿੱਥੇ ਦੇਸ਼ਾਂ ਵਿਦੇਸ਼ਾ ਵਿੱਚ ਸੰਗਤਾਂ ਵਲੋ ਵਿਸ਼ਾਲ ਗੁਰਮਿਤ ਸਮਾਗਮ ਤੇ ਨਗਰ ਕੀਰਤਨ ਸਜਾਏ ਜਾਂ ਰਹੇ ਹਨ। ਉੱਥੇ ਇਟਲੀ ਦੇ ਲਾਸੀਓ ਇਲਾਕੇ ਦੇ ਪ੍ਰਸਿੱਧ ਸ਼ਹਿਰ ਵਿਲੇਤਰੀ(ਰੋਮ) ਵਿਖੇ ਸਥਿਤ ਗੁਰਦੁਆਰਾ ਸ਼੍ਰੀ ਗੁਰੂ ਰਵਿਦਾਸ ਦਰਬਾਰ ਵਿਖੇ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਸੰਗਤ ਦੇ ਸਹਿਯੋਗ ਨਾਲ ਗੁਰਦੁਆਰਾ ਸਾਹਿਬ ਵਿਖੇ ਪ੍ਰਕਾਸ਼ ਪੁਰਬ ਸਮਾਗਮ 15 ਮਾਰਚ ਦਿਨ ਐਤਵਾਰ 2026 ਨੂੰ ਬਹੁਤ ਹੀ ਸ਼ਾਨੋ ਸ਼ੌਕਤ ਨਾਲ ਮਨਾਇਆ ਜਾ ਰਿਹਾ ਹੈ।ਪ੍ਰਕਾਸ਼ ਪੁਰਬ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦੱਸਿਆ ਕਿ ਇਸ ਮਹਾਨ ਤੇ ਪਵਿੱਤਰ ਦਿਵਸ ਮੌਕੇ 13 ਮਾਰਚ ਦਿਨ ਸ਼ੁਕਰਵਾਰ ਨੂੰ ਸ਼੍ਰੀ ਆਖੰਡ ਪਾਠ ਸਾਹਿਬ ਜੀ ਦੀ 11 ਵਜੇ ਆਰੰਭਤਾ ਹੋਵੇਗੀ ਤੇ 15 ਮਾਰਚ ਦਿਨ ਐਤਵਾਰ ਸਵੇਰੇ 10 ਵਜੇ ਨਿਸ਼ਾਨ ਸਾਹਿਬ ਦੇ ਬਸਤਰ ਬਦਲਣ ਦੀ ਸੇਵਾ ਕੀਤੀ ਜਾਵੇਗੀ। ਉਪਰੰਤ 11 ਵਜੇ ਸ਼੍ਰੀ ਆਖੰਡ ਪਾਠ ਸਾਹਿਬ ਜੀ ਦੇ ਸੰਪੂਰਨਤਾਂ ਨਾਲ ਭੋਗ ਪਾਏ ਜਾਣਗੇ।ਇਸ ਮੌਕੇ ਸਜੇ ਦੀਵਾਨਾਂ ਤੋਂ ਪੰਥ ਦੇ ਪ੍ਰਸਿੱਧ ਕੀਰਤਾਨੀਏ ਰਾਗੀ ਢਾਡੀ ਤੇ ਹੋਰ ਕਥਾਵਾਚਕ ਸੰਗਤਾਂ ਨੂੰ ਕੀਰਤਨ ਸਰਵਣ ਕਰਵਾਉਣਗੇ। ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋ ਇਲਾਕੇ ਭਰ ਦੀਆ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਗਈ ਹੈ ਕਿ ਇਸ ਗੁਰਮਿਤ ਸਮਾਗਮਾਂ ਦਾ ਹਿੱਸਾ ਬਣਕੇ ਗੁਰੂ ਦੀਆਂ ਖੁਸ਼ੀਆਂ ਪ੍ਰਾਪਤ ਕਰੋ। ਇਸ ਮੌਕੇ ਗੁਰੂ ਦੇ ਅਨੇਕਾਂ ਪ੍ਰਕਾਰ ਦੇ ਲੰਗਰ ਅਟੁੱਟ ਵਰਤਾਏ ਜਾਣਗੇ