ਸੀਚੇਵਾਲ ਨੇ ਰਾਜ ਸਭਾ ਵਿੱਚ ਪੇਂਡੂ ਵਿਕਾਸ ਫੰਡ ਦਾ ਮੁੱਦਾ ਚੁੱਕਿਆ

ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਰਾਜ ਸਭਾ ਵਿੱਚ ਪੇਂਡੂ ਵਿਕਾਸ ਮੰਤਰਾਲੇ ਦੇ ਬਜਟ &rsquoਤੇ ਚਰਚਾ ਦੌਰਾਨ ਪੰਜਾਬ ਨਾਲ ਸਬੰਧਤ ਅਹਿਮ ਮੁੱਦੇ ਚੁੱਕੇ। ਸੰਤ ਸੀਚੇਵਾਲ ਨੇ ਦੱਸਿਆ ਕਿ ਪੰਜਾਬ ਦੇ ਪੇਂਡੂ ਵਿਕਾਸ ਲਈ ਰੱਖੇ ਗਏ 8,000 ਕਰੋੜ ਰੁਪਏ ਤੋਂ ਵੱਧ ਦੇ ਫੰਡ ਇਸ ਵੇਲੇ ਕੇਂਦਰ ਸਰਕਾਰ ਦੀਆਂ ਫਾਈਲਾਂ ਵਿੱਚ ਫਸੇ ਹੋਏ ਹਨ।
ਉਨ੍ਹਾਂ ਸਦਨ ਨੂੰ ਜਾਣਕਾਰੀ ਦਿੱਤੀ ਕਿ ਪ੍ਰਧਾਨ ਮੰਤਰੀ ਗ੍ਰਾਮ ਸੜਕ ਯੋਜਨਾ ਦੇ ਤੀਜੇ ਪੜਾਅ ਤਹਿਤ ਪੰਜਾਬ ਲਈ ਕਰੀਬ 828 ਕਰੋੜ ਰੁਪਏ ਦੇ ਪ੍ਰੋਜੈਕਟਾਂ ਨੂੰ ਪ੍ਰਵਾਨਗੀ ਦਿੱਤੀ ਗਈ ਸੀ। ਇਨ੍ਹਾਂ ਪ੍ਰੋਜੈਕਟਾਂ ਵਿੱਚ 64 ਸੜਕਾਂ ਅਤੇ 38 ਪੁਲਾਂ ਦੀ ਉਸਾਰੀ ਸ਼ਾਮਲ ਹੈ। ਹਾਲਾਂਕਿ, ਐੱਫ ਡੀ ਆਰ (FDR) ਤਕਨੀਕ ਦੀ ਵਰਤੋਂ ਕਰਕੇ ਬਣਾਏ ਜਾਣ ਵਾਲੇ ਸੜਕਾਂ ਅਤੇ ਪੁਲ ਪਿਛਲੇ ਛੇ-ਸੱਤ ਮਹੀਨਿਆਂ ਤੋਂ ਟੈਂਡਰ ਪ੍ਰਕਿਰਿਆ ਵਿੱਚ ਫਸੇ ਹੋਏ ਹਨ ਅਤੇ ਅਜੇ ਤੱਕ ਕੰਮ ਸ਼ੁਰੂ ਨਹੀਂ ਹੋਇਆ ਹੈ।