‘ਆਪ’ ਸਰਕਾਰ ਨੇ ਸੂਬੇ ਦੀਆਂ ਔਰਤਾਂ ਨਾਲ ਧੋਖਾ ਕੀਤਾ: ਸੁਖਬੀਰ

ਸ਼੍ੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਫਤਹਿਗੜ੍ਹ ਚੂੜੀਆਂ &rsquoਚ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ &lsquoਆਪ&rsquo ਸਰਕਾਰ ਉਸ ਵਿਕਾਸ ਨੂੰ ਪੰਜਾਬ ਨਿਵੇਸ਼ ਸੰਮੇਲਨ ਵਿਚ ਪ੍ਰਦਰਸ਼ਿਤ ਕਰ ਰਹੀ ਹੈ ਜਿਹੜਾ ਅਸਲ &rsquoਚ ਤਤਕਾਲੀ ਅਕਾਲੀ ਸਰਕਾਰ ਸਮੇਂ ਹੋਇਆ ਸੀ। ਉਨ੍ਹਾਂ ਦੱਸਿਆ ਕਿ ਪੰਜਾਬ ਵਿਚ ਕੋਈ ਨਿਵੇਸ਼ ਨਹੀਂ ਹੋਵੇਗਾ ਕਿਉਂਕਿ ਨਿਵੇਸ਼ਕ ਪੰਜਾਬ ਵਿੱਚ &lsquoਆਪ&rsquo ਸਰਕਾਰ ਦੇ ਰਾਜ ਵਿੱਚ ਹੋ ਰਹੀ ਗੁੰਡਾਗਰਦੀ ਤੇ ਗੈਂਗਸਟਰਵਾਦ ਤੋਂ ਡਰੇ ਹੋਏ ਹਨ। ਉਨ੍ਹਾਂ ਪੰਜਾਬ &rsquoਚ ਵੱਧ ਰਹੇ ਗੈਂਗਸਟਰਵਾਦ &rsquoਤੇ ਚਿੰਤਾ ਜਤਾਈ। ਸੀਨੀਅਰ ਅਕਾਲੀ ਆਗੂ ਲਖਬੀਰ ਸਿੰਘ ਲੋਧੀਨੰਗਲ ਵੱਲੋਂ &lsquoਪੰਜਾਬ ਬਚਾਓ ਮੁਹਿੰਮ&rsquo ਤਹਿਤ ਇਹ ਰੈਲੀ ਕਰਵਾਈ ਗਈ। ਸੁਖਬੀਰ ਬਾਦਲ ਨੇ ਕਿਹਾ ਕਿ 2027 ਦੀਆਂ ਚੋਣਾਂ ਤੋਂ ਬਾਅਦ ਪੰਜਾਬ &rsquoਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣੇਗੀ। ਉਨ੍ਹਾਂ ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ ਨਿਵੇਸ਼ ਸੰਮੇਲਨ ਦੀ ਅਗਵਾਈ ਕਰਨ ਉਤੇ ਵੀ ਸਵਾਲ ਕੀਤਾ।
ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ &lsquoਆਪ&rsquo ਸਰਕਾਰ ਨੇ ਸੂਬੇ ਦੀਆਂ ਔਰਤਾਂ ਨਾਲ ਧੋਖਾ ਕੀਤਾ ਹੈ। ਉਨ੍ਹਾਂ &lsquoਆਪ&rsquo ਸਰਕਾਰ ਵੱਲੋਂ ਇਸ ਸਾਲ 52 ਹਜ਼ਾਰ ਕਰੋੜ ਰੁਪਏ ਦਾ ਕਰਜ਼ਾ ਲੈਣ ਅਤੇ ਚਾਰ ਸਾਲਾਂ &rsquoਚ 2 ਲੱਖ ਕਰੋੜ ਰੁਪਏ ਦਾ ਕਰਜ਼ਾ ਲੈਣ ਦਾ ਮੁੱਦਾ ਵੀ ਚੁੱਕਿਆ। ਸੁਖਬੀਰ ਨੇ ਕਿਹਾ ਕਿ ਰਾਜ ਵਿਚ ਅਕਾਲੀ ਦਲ ਦੀ ਸਰਕਾਰ ਦੌਰਾਨ ਲੱਖਾਂ ਟਿਊਬਵੈੱਲ ਕੁਨੈਕਸ਼ਨ ਦਿੱਤੇ ਗਏ ਜਦਕਿ ਅੱਜ ਇਨ੍ਹਾਂ ਲਈ ਵੱਡਾ ਮੁੱਲ ਤਾਰਨਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਪੰਜਾਬ ਦੀ ਅਮਨ-ਸ਼ਾਂਤੀ ਤੇ ਆਪਸੀ ਭਾਈਚਾਰਕ ਸਾਂਝ ਦਾ ਮੁੱਦਈ ਹੈ ਤੇ ਸੂਬਾ ਉਦੋਂ ਹੀ ਤਰੱਕੀ ਕਰੇਗਾ ਜਦੋਂ ਇੱਥੇ ਭਾਈਚਾਰਕ ਸਾਂਝ ਕਾਇਮ ਰਹੇਗੀ ਪਰ ਅੱਜ ਕਈ ਪਾਰਟੀਆਂ ਇਕ ਧਰਮ ਨੂੰ ਦੂਜੇ ਨਾਲ ਲੜਾ ਕੇ ਰਾਜ ਕਰਨਾ ਚਾਹੁੰਦੀਆਂ ਹਨ। ਉਨ੍ਹਾਂ &lsquoਆਪ&rsquo ਸਰਕਾਰ &rsquoਤੇ ਨਿਸ਼ਾਨਾ ਸੇਧਦਿਆਂ ਕਿਹਾ ਕਿ ਆਟਾ ਦਾਲ, ਸ਼ਗਨ ਤੇ ਪੈਨਸ਼ਨ ਸਕੀਮ, ਐੱਸ ਸੀ ਭਾਈਚਾਰੇ ਨੂੰ ਸਕਾਰਲਸ਼ਿਪ, ਲੜਕੀਆਂ ਲਈ ਸਾਈਕਲ, ਮੁਫ਼ਤ ਦਵਾਈ ਸਕੀਮ ਤੇ ਸੇਵਾ ਕੇਂਦਰ ਪਿਛਲੇ 10 ਸਾਲਾਂ &rsquoਚ ਸਾਰਾ ਕੁਝ ਬੰਦ ਕਰ ਦਿੱਤਾ ਗਿਆ। ਸੁਖਬੀਰ ਬਾਦਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦਿੱਲੀ ਵਾਲਿਆਂ ਨਾਲ ਮਿਲ ਕੇ ਪੰਜਾਬ ਨੂੰ ਲੁੱਟ ਰਿਹਾ ਹੈ। ਸੁਖਬੀਰ ਬਾਦਲ ਨੇ ਅਕਾਲੀ ਦਲ ਦੀ ਸਰਕਾਰ ਬਣਨ &rsquoਤੇ ਗ਼ਰੀਬ ਵਰਗ ਦੀਆਂ ਧੀਆਂ ਲਈ ਸ਼ਗਨ ਸਕੀਮ ਰਾਸ਼ੀ 1 ਲੱਖ ਰੁਪਏ ਕਰਨ ਅਤੇ ਬੁਢਾਪਾ ਪੈਨਸ਼ਨ 3100 ਰੁਪਏ ਪ੍ਰਤੀ ਮਹੀਨਾ ਕਰਨ ਦਾ ਵਾਅਦਾ ਵੀ ਕੀਤਾ। ਇਸ ਮੌਕੇ ਸਾਬਕਾ ਵਿਧਾਇਕ ਲਖਬੀਰ ਸਿੰਘ ਲੋਧੀਨੰਗਲ, ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ, ਡਾ. ਦਲਜੀਤ ਸਿੰਘ ਚੀਮਾ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸੁੱਚਾ ਸਿੰਘ ਲੰਗਾਹ, ਹਲਕਾ ਸ੍ਰੀ ਹਰਗੋਬਿੰਦਪੁਰ ਦੇ ਪਾਰਟੀ ਇੰਚਾਰਜ ਰਾਜਨਬੀਰ ਘੁੰਮਣ, ਰਮਨ ਸੰਧੂ, ਬਟਾਲਾ ਦੇ ਇੰਚਾਰਜ ਨਰੇਸ਼ ਮਹਾਜਨ ਤੇ ਕਮਲਜੀਤ ਚਾਵਲਾ ਅਤੇ ਸੰਦੀਪ ਸਿੰਘ ਲੋਧੀਨੰਗਲ ਨੇ ਵੀ ਆਪਣੇ ਵਿਚਾਰ ਰੱਖੇ।