ਬੇਅਦਬੀ ਰੋਕਣ ਲਈ ਸਰਕਾਰ ਵਿਸ਼ੇਸ਼ ਕਾਨੂੰਨ ਬਣਾਏ: ਗੜਗੱਜ

ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅੱਜ ਇੱਥੇ ਪੰਜਾਬ ਸਰਕਾਰ ਨੂੰ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਨੂੰ ਸਖ਼ਤੀ ਨਾਲ ਰੋਕਣ ਲਈ ਤੁਰੰਤ &lsquoਵਿਸ਼ੇਸ਼ ਕਾਨੂੰਨ&rsquo ਬਣਾਉਣ ਲਈ ਕਿਹਾ। ਉਹ ਇੱਥੇ ਬਾਬਾ ਬੰਦਾ ਸਿੰਘ ਬਹਾਦਰ ਚੌਕ ਵਿੱਚ ਚੱਲ ਰਹੇ &lsquoਧਰਮ ਯੁੱਧ&rsquo ਮੋਰਚੇ ਵਿੱਚ ਸ਼ਮੂਲੀਅਤ ਕਰਨ ਲਈ ਪੁੱਜੇ ਸਨ।

ਧਾਰਮਿਕ ਗ੍ਰੰਥਾਂ ਦੀ ਬੇਅਦਬੀ ਦੀਆਂ ਘਟਨਾਵਾਂ ਰੋਕਣ ਲਈ ਸਖ਼ਤ ਕਾਨੂੰਨ ਬਣਾਉਣ ਦੀ ਮੰਗ ਨੂੰ ਲੈ ਕੇ ਭਾਈ ਗੁਰਜੀਤ ਸਿੰਘ ਫੌਜੀ ਪਿਛਲੇ 17 ਮਹੀਨਿਆਂ ਤੋਂ ਭਾਰਤੀ ਸੰਚਾਰ ਨਿਗਮ ਦੇ 400 ਫੁੱਟ ਉੱਚੇ ਟਾਵਰ &rsquoਤੇ ਚੜ੍ਹੇ ਹੋਏ ਹਨ। ਉਨ੍ਹਾਂ ਦੀ ਹਮਾਇਤ ਵਿੱਚ ਅਤੇ ਮੰਗ ਪੂਰੀ ਨਾ ਹੋਣ ਦੇ ਰੋਸ ਵਜੋਂ ਸੰਗਤ ਨੇ ਪਿਛਲੇ 18 ਦਿਨਾਂ ਤੋਂ ਬਾਬਾ ਬੰਦਾ ਸਿੰਘ ਬਹਾਦਰ ਚੌਕ ਵਿੱਚ ਇਹ ਮੋਰਚਾ ਲਾਇਆ ਹੋਇਆ ਹੈ। ਅੱਜ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਇਸ ਮੋਰਚੇ ਵਿੱਚ ਵਿਸ਼ੇਸ਼ ਤੌਰ &rsquoਤੇ ਸ਼ਿਰਕਤ ਕੀਤੀ ਅਤੇ ਸੰਗਤ ਨਾਲ ਮਿਲ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।