ਭੁੱਲਰ ਅਤੇ ਸ਼ਾਰਦਾ ਨੇ ਨੋਟਿਸ ਲੈਣ ਦੇ ਹੁਕਮ ਨੂੰ ਵਾਪਸ ਲੈਣ ਲਈ CBI ਅਦਾਲਤ ਦਾ ਕੀਤਾ ਰੁਖ਼
_16Mar26032344AM.jpg)
ਪੰਜਾਬ ਪੁਲੀਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਅਤੇ ਉਨ੍ਹਾਂ ਦੇ ਨਜ਼ਦੀਕੀ ਸਹਿਯੋਗੀ ਕ੍ਰਿਸ਼ਾਨੂ ਸ਼ਾਰਦਾ ਨੇ ਸੀਬੀਆਈ ਵੱਲੋਂ ਪਿਛਲੇ ਸਾਲ ਦਰਜ ਭ੍ਰਿਸ਼ਟਾਚਾਰ ਮਾਮਲੇ ਵਿੱਚ ਨੋਟਿਸ ਲੈਣ ਦੇ ਹੁਕਮ ਨੂੰ ਵਾਪਸ ਲੈਣ ਲਈ ਸੀਬੀਆਈ ਅਦਾਲਤ ਚੰਡੀਗੜ੍ਹ ਦਾ ਦਰਵਾਜ਼ਾ ਖੜਕਾਇਆ ਹੈ।
ਸੀਬੀਆਈ ਅਦਾਲਤ ਨੇ 13 ਮਾਰਚ 2026 ਨੂੰ ਮਾਮਲੇ ਵਿੱਚ ਨੋਟਿਸ ਲੈਂਦੇ ਹੋਏ ਕਿਹਾ ਸੀ ਕਿ ਰਿਸ਼ਵਤ ਦੀ ਮੰਗ, ਉਸ ਦੀ ਕਬੂਲੀਅਤ ਅਤੇ ਬਰਾਮਦਗੀ, ਇਲੈਕਟ੍ਰਾਨਿਕ ਸਬੂਤ ਅਤੇ ਗਵਾਹਾਂ ਦੇ ਬਿਆਨਾਂ ਤੋਂ ਪਹਿਲੀ ਨਜ਼ਰੇ ਇਹ ਸਾਬਤ ਹੁੰਦਾ ਹੈ ਕਿ ਮੁਲਜ਼ਮਾਂ ਵਿਚਕਾਰ ਅਪਰਾਧਿਕ ਸਾਜ਼ਿਸ਼ ਘੜੀ ਗਈ। ਅਦਾਲਤ ਨੇ ਮੰਨਿਆ ਸੀ ਕਿ ਦੋਵਾਂ ਮੁਲਜ਼ਮਾਂ ਨੇ ਮਿਲੀਭੁਗਤ ਨਾਲ ਕੰਮ ਕਰਦੇ ਹੋਏ ਗਲਤੀਆਂ ਕੀਤੀਆਂ ਅਤੇ ਰਿਸ਼ਵਤ ਲਈ। ਇਸ ਲਈ ਉਨ੍ਹਾਂ ਖ਼ਿਲਾਫ਼ ਭਾਰਤੀ ਨਿਆ ਸੰਹਿਤਾ (BNS) 2023 ਦੀ ਧਾਰਾ 61(2) ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ 1988 (2018 ਵਿੱਚ ਸੋਧ ਸਮੇਤ) ਦੀਆਂ ਧਾਰਾਵਾਂ 7 ਅਤੇ 12 ਤਹਿਤ ਮਾਮਲਾ ਬਣਦਾ ਹੈ।