‘ਆਪ’ ਦੀ ਚਾਰ ਸਾਲਾਂ ਦੀ ਵਿਰਾਸਤ ਕਰਜ਼ਾ, ਨਸ਼ਾ, ਗੈਂਗਸਟਰਵਾਦ : ਜਾਖੜ

ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਚਾਰ ਸਾਲਾਂ ਦੇ ਸ਼ਾਸਨ ਨੇ ਸੂਬੇ ਨੂੰ ਕਰਜ਼ੇ ਦੇ ਬੋਝ ਹੇਠ ਦਬਾ ਦਿੱਤਾ ਹੈ,ਗੈਂਗਸਟਰਵਾਦ ਵਧਿਆ ਹੈ ਅਤੇ ਨਸ਼ਿਆਂ ਦੀ ਅਲਾਮਤ ਬੇਰੋਕ ਜਾਰੀ ਹੈ,ਜਿਸ ਨਾਲ ਇਹ ਪੰਜਾਬ ਦੇ ਇਤਿਹਾਸ ਦੀ ਸਭ ਤੋਂ ਮਾੜੀ ਸਰਕਾਰ ਸਾਬਤ ਹੋਈ ਹੈ।

&lsquoਆਪ&rsquo ਸਰਕਾਰ ਦੇ ਚਾਰ ਸਾਲ ਪੂਰੇ ਹੋਣ 'ਤੇ ਪ੍ਰਤੀਕਰਮ ਦਿੰਦਿਆਂ ਜਾਖੜ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਗੈਂਗਸਟਰਵਾਦ ਨੂੰ ਅੰਤਰਰਾਸ਼ਟਰੀ ਸਮੱਸਿਆ ਦੱਸ ਕੇ ਜਵਾਬਦੇਹੀ ਤੋਂ ਬਚ ਨਹੀਂ ਸਕਦੇ। ਉਨ੍ਹਾਂ ਕਿਹਾ ਕਿ ਹਰ ਪੰਜਾਬੀ ਜ਼ਮੀਨੀ ਹਕੀਕਤ ਜਾਣਦਾ ਹੈ ਲੋਕ ਡਰ ਦੇ ਸਾਏ ਵਿੱਚ ਜਿਉਂ ਰਹੇ ਹਨ,ਫਿਰੌਤੀ ਦੀਆਂ ਕਾਲਾਂ ਆ ਰਹੀਆਂ ਹਨ,ਜਦਕਿ ਸਰਕਾਰ ਦਾਅਵਾ ਕਰ ਰਹੀ ਹੈ ਕਿ ਸਭ ਕੁਝ ਕੰਟਰੋਲ ਵਿੱਚ ਹੈ।