ਅਸਾਮ ਤੇ ਕੇਰਲਾ ’ਚ ਇਕੱਲਿਆਂ ਚੋਣ ਲੜੇਗੀ ‘ਆਪ’

ਪੰਜ ਸੂਬਿਆਂ ਵਿੱਚ ਅਗਲੇ ਮਹੀਨੇ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ &lsquoਆਪ&rsquo ਨੇ ਤਿਆਰੀ ਸ਼ੁਰੂ ਕਰ ਦਿੱਤੀ ਹੈ। &lsquoਆਪ&rsquo ਨੇ ਅਸਾਮ ਅਤੇ ਕੇਰਲਾ ਵਿੱਚ ਇਕੱਲਿਆਂ ਹੀ ਚੋਣ ਮੈਦਾਨ ਵਿੱਚ ਨਿੱਤਰਨ ਅਤੇ ਪੱਛਮੀ ਬੰਗਾਲ ਵਿੱਚ ਤ੍ਰਿਣਮੂਲ ਕਾਂਗਰਸ ਦੀ ਹਮਾਇਤ ਕਰਨ ਦਾ ਫ਼ੈਸਲਾ ਕੀਤਾ ਹੈ। ਪਾਰਟੀ ਨੇ ਅਸਾਮ ਵਿੱਚ 14 ਉਮੀਦਵਾਰਾਂ ਦੀ ਪਹਿਲੀ ਸੂਚੀ ਦਾ ਐਲਾਨ ਵੀ ਕਰ ਦਿੱਤਾ ਹੈ। &lsquoਆਪ&rsquo ਦੇ ਕੌਮੀ ਮੀਡੀਆ ਇੰਚਾਰਜ ਅਨੁਰਾਗ ਢਾਂਡਾ ਨੇ ਕਿਹਾ ਕਿ ਪਾਰਟੀ ਵੱਲੋਂ ਅਸਾਮ ਅਤੇ ਕੇਰਲਾ ਵਿੱਚ ਭਾਜਪਾ ਨੂੰ ਸਿੱਧੀ ਟੱਕਰ ਦਿੱਤੀ ਜਾਵੇਗੀ। ਭਾਜਪਾ ਦੇ ਰਾਜ ਵਿੱਚ ਦੇਸ਼ ਦੇ ਨਾਲ-ਨਾਲ ਸੂਬਿਆਂ ਦੀ ਹਾਲਤ ਲਗਾਤਾਰ ਵਿਗੜਦੀ ਜਾ ਰਹੀ ਹੈ। ਲੋਕ ਐੱਲ ਪੀ ਜੀ ਸਿਲੰਡਰਾਂ ਨੂੰ ਲੈ ਕੇ ਖੱਜਲ-ਖੁਆਰ ਹੋ ਰਹੇ ਹਨ, ਜਿਨ੍ਹਾਂ ਨੂੰ ਕਈ-ਕਈ ਘੰਟੇ ਕਤਾਰਾਂ ਵਿੱਚ ਖੜ੍ਹੇ ਹੋਣਾ ਪੈ ਰਿਹਾ ਹੈ। ਸ੍ਰੀ ਢਾਂਡਾ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਨੇ ਪਹਿਲਾਂ ਨੋਟਬੰਦੀ ਕੀਤੀ ਸੀ, ਜਿਸ ਕਰ ਕੇ ਲੋਕਾਂ ਨੂੰ ਬੈਂਕਾਂ ਦੇ ਬਾਹਰ ਲਾਈਨਾਂ ਵਿੱਚ ਲੱਗਣ ਲਈ ਮਜਬੂਰ ਹੋਣਾ ਪਿਆ ਸੀ। ਦੇਸ਼ ਵਿੱਚ ਮਹਿੰਗਾਈ ਅਤੇ ਬੇਰੁਜ਼ਗਾਰੀ ਲਗਾਤਾਰ ਵਧ ਰਹੀ ਹੈ, ਜਿਸ ਕਰਕੇ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਲੋਕ ਭਾਜਪਾ ਦੀਆਂ ਨੀਤੀਆਂ ਤੋਂ ਤੰਗ ਆ ਚੁੱਕੇ ਹਨ ਅਤੇ ਉਹ ਭਾਜਪਾ ਨੂੰ ਨਕਾਰ ਕੇ &lsquoਆਪ&rsquo ਨੂੰ ਬਦਲ ਵਜੋਂ ਦੇਖ ਰਹੇ ਹਨ। ਜ਼ਿਕਰਯੋਗ ਹੈ ਕਿ &lsquoਆਪ&rsquo ਦੀ ਸਥਾਪਨਾ ਸਾਲ 2013 ਵਿੱਚ ਹੋਈ ਸੀ, ਜਿਸ ਨੇ ਬਹੁਤ ਘੱਟ ਸਮੇਂ ਵਿੱਚ ਕੌਮੀ ਪਾਰਟੀ ਦਾ ਦਰਜਾ ਹਾਸਲ ਕਰ ਲਿਆ ਸੀ। ਇਸ ਸਮੇਂ ਪਾਰਟੀ ਦੀ ਪੰਜਾਬ &rsquoਚ ਸਰਕਾਰ ਤੋਂ ਇਲਾਵਾ ਦਿੱਲੀ, ਗੁਜਰਾਤ ਤੇ ਜੰਮੂ ਵਿੱਚ ਵੀ ਵਿਧਾਇਕ ਹਨ। ਹੁਣ ਪਾਰਟੀ ਅਸਾਮ ਅਤੇ ਕੇਰਲਾ ਵਿੱਚ ਚੋਣਾਂ ਲੜਨ ਜਾ ਰਹੀ ਹੈ।