ਪੰਜਾਬ ਦੀ ਲੜਾਈ ਦਿੱਲੀ ਦੀਆਂ ਪਾਰਟੀਆਂ ਨਾਲ: ਸੁਖਬੀਰ

ਬਰਨਾਲਾ ਜ਼ਿਲ੍ਹੇ ਦੇ ਵਿਧਾਨ ਸਭਾ ਹਲਕਾ ਭਦੌੜ ਵਿੱਚ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਐਡਵੋਕੇਟ ਸਤਨਾਮ ਸਿੰਘ ਰਾਹੀ ਦੀ ਅਗਵਾਈ ਹੇਠ ਹੋਈ &lsquoਪੰਜਾਬ ਬਚਾਓ ਰੈਲੀ&rsquo ਦੌਰਾਨ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵਿਸ਼ੇਸ਼ ਤੌਰ &rsquoਤੇ ਪਹੁੰਚੇ। ਇਸ ਦੌਰਾਨ ਭਾਰੀ ਮੀਂਹ ਦੇ ਬਾਵਜੂਦ ਅਕਾਲੀ ਵਰਕਰਾਂ &rsquoਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ।

ਇਕੱਠ ਨੂੰ ਸੰਬੋਧਨ ਕਰਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਪੰਜਾਬ ਦੀ ਲੜਾਈ ਇਸ ਵੇਲੇ ਦਿੱਲੀ ਦੀਆਂ ਪਾਰਟੀਆਂ ਨਾਲ ਹੈ। ਸ਼੍ਰੋਮਣੀ ਅਕਾਲੀ ਦਲ ਹੀ ਇੱਕੋ-ਇੱਕ ਪੰਥ ਦੀ ਨੁਮਾਇੰਦਾ ਜਮਾਤ ਅਤੇ ਪੰਜਾਬ ਦੀ ਆਪਣੀ ਖੇਤਰੀ ਪਾਰਟੀ ਹੈ, ਜਦਕਿ ਭਾਜਪਾ, ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀ ਕਮਾਂਡ ਦਿੱਲੀ ਤੋਂ ਚੱਲਦੀ ਹੈ। ਬਾਹਰੀ ਪਾਰਟੀਆਂ ਕਦੇ ਵੀ ਪੰਜਾਬ ਦੀ ਭਲਾਈ ਲਈ ਫੈਸਲੇ ਨਹੀਂ ਲੈ ਸਕਦੀਆਂ। ਉਨ੍ਹਾਂ ਦਾਅਵਾ ਕੀਤਾ ਕਿ ਹੁਣ ਤੱਕ ਪੰਜਾਬ ਦਾ ਜਿੰਨਾ ਵੀ ਵਿਕਾਸ ਹੋਇਆ ਹੈ, ਉਹ ਅਕਾਲੀ ਸਰਕਾਰ ਮੌਕੇ ਹੀ ਹੋਇਆ ਹੈ। ਸੂਬੇ ਵਿੱਚ ਸੜਕਾਂ ਦਾ ਜਾਲ, ਨਹਿਰਾਂ, ਥਰਮਲ ਪਲਾਂਟ, ਕਾਲਜ, ਯੂਨੀਵਰਸਿਟੀਆਂ ਅਤੇ ਹੋਰ ਲੋਕ ਭਲਾਈ ਸਕੀਮਾਂ ਅਕਾਲੀ ਸਰਕਾਰ ਵੇਲੇ ਹੀ ਲਿਆਂਦੀਆਂ ਗਈਆਂ ਸਨ। ਦੂਜੇ ਪਾਸੇ, &lsquoਆਪ&rsquo ਸਰਕਾਰ ਸਿਰਫ ਇਸ਼ਤਿਹਾਰਬਾਜ਼ੀ &rsquoਤੇ ਪੈਸਾ ਖਰਾਬ ਕਰ ਰਹੀ ਹੈ, ਜਿਸ ਕਾਰਨ ਪੰਜਾਬ ਸਿਰ ਕਰਜ਼ਾ ਵਧ ਕੇ 4 ਲੱਖ ਕਰੋੜ ਰੁਪਏ ਤੱਕ ਪਹੁੰਚ ਗਿਆ ਹੈ।