ਕਾਂਸ਼ੀ ਰਾਮ ਨੂੰ ਭਾਰਤ ਰਤਨ ਦੇਣ ਦੀ ਮੰਗ
_16Mar26032749AM.jpg)
ਬਹੁਜਨ ਸਮਾਜ ਪਾਰਟੀ (ਬਸਪਾ) ਦੇ ਸੰਸਥਾਪਕ ਬਾਬੂ ਕਾਂਸ਼ੀ ਰਾਮ ਦੇ ਜਨਮ ਦਿਨ ਮੌਕੇ ਅੱਜ ਉਨ੍ਹਾਂ ਨੂੰ &lsquoਭਾਰਤ ਰਤਨ&rsquo ਦੇਣ ਦੀ ਮੰਗ ਤੇਜ਼ ਹੋ ਗਈ ਹੈ। ਕਾਂਗਰਸੀ ਆਗੂ ਰਾਹੁਲ ਗਾਂਧੀ ਅਤੇ ਉੱਤਰ ਪ੍ਰਦੇਸ਼ ਦੀ ਸਾਬਕਾ ਮੁੱਖ ਮੰਤਰੀ ਮਾਇਆਵਤੀ ਦੋਹਾਂ ਨੇ ਇਸ ਦਲਿਤ-ਬਹੁਜਨ ਸ਼ਖ਼ਸੀਅਤ ਲਈ ਦੇਸ਼ ਦੇ ਸਿਖਰਲੇ ਨਾਗਰਿਕ ਸਨਮਾਨ ਦੀ ਮੰਗ ਕੀਤੀ ਹੈ। ਰਾਹੁਲ ਗਾਂਧੀ ਨੇ ਜਿੱਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਕਾਂਸ਼ੀ ਰਾਮ ਦਾ ਮਰਨ ਉਪਰੰਤ &lsquoਭਾਰਤ ਰਤਨ&rsquo ਨਾਲ ਸਨਮਾਨ ਕਰਨ ਦੀ ਅਪੀਲ ਕੀਤੀ ਹੈ, ਉੱਥੇ ਬਸਪਾ ਮੁਖੀ ਮਾਇਆਵਤੀ ਨੇ ਕਿਹਾ ਕਿ ਸਰਕਾਰ ਨੂੰ ਉਹ ਗ਼ਲਤੀ ਨਹੀਂ ਦੁਹਰਾਉਣੀ ਚਾਹੀਦੀ, ਜੋ ਕਾਂਗਰਸ ਨੇ ਡਾ. ਬੀ ਆਰ ਅੰਬੇਡਕਰ ਨੂੰ ਇਹ ਪੁਰਸਕਾਰ ਨਾ ਦੇ ਕੇ ਕੀਤੀ ਸੀ। ਉਨ੍ਹਾਂ ਕਿਹਾ ਕਿ ਬਿਨਾਂ ਕਿਸੇ ਦੇਰੀ ਦੇ ਪਾਰਟੀ ਸੰਸਥਾਪਕ ਨੂੰ ਇਹ ਸਨਮਾਨ ਦੇਣਾ ਚਾਹੀਦਾ ਹੈ।
ਬਸਪਾ ਵੱਲੋਂ ਜਾਰੀ ਬਿਆਨ ਵਿੱਚ ਮਾਇਆਵਤੀ ਦੇ ਹਵਾਲੇ ਨਾਲ ਕਿਹਾ ਗਿਆ, &lsquo&lsquoਕਾਂਗਰਸ ਪਾਰਟੀ ਨੇ ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਨੂੰ ਭਾਰਤ ਰਤਨ ਨਾਲ ਸਨਮਾਨਿਤ ਨਹੀਂ ਸੀ ਕੀਤਾ। ਹੁਣ ਕੇਂਦਰ ਦੀ ਮੌਜੂਦਾ ਭਾਜਪਾ-ਐੱਨ ਡੀ ਏ ਸਰਕਾਰ ਨੂੰ ਬਹੁਜਨ ਨੇਤਾ ਕਾਂਸ਼ੀ ਰਾਮ ਜੀ ਨੂੰ ਭਾਰਤ ਰਤਨ ਦੇਣ ਵਿੱਚ ਹੋਰ ਦੇਰ ਨਹੀਂ ਕਰਨੀ ਚਾਹੀਦੀ।&rsquo&rsquo