ਹਾਕੀ ਏਸ਼ੀਆ ਕੱਪ ਚੈਂਪੀਅਨਸ਼ਿਪ ਦੀ ਮੇਜ਼ਬਾਨੀ ਕਰੇਗਾ ਪੰਜਾਬ, ਜਲੰਧਰ-ਮੋਹਾਲੀ ‘ਚ ਹੋਣਗੇ ਮੈਚ

ਪੰਜਾਬ ਹਾਕੀ ਏਸ਼ੀਆ ਕੱਪ ਚੈਂਪੀਅਨਸ਼ਿਪ ਦੀ ਮੇਜ਼ਬਾਨੀ ਕਰੇਗਾ। ਜਲੰਧਰ ਤੇ ਮੋਹਾਲੀ ਵਿਚ ਮੌਚ ਏਸ਼ੀਆ ਕੱਪ ਦੇ ਮੈਚ ਕਰਵਾਏ ਜਾਣਗੇ, ਜਿਸ ਦਾ ਫਾਈਨਲ 22-23 ਤਰੀਕ ਤੱਕ ਕਰ ਦਿੱਤਾ ਜਾਵੇਗਾ। ਇਸ ਨਾਲ ਪੰਜਾਬ ਨੂੰ ਖੇਡਾਂ ਦ ਮਾਹੌਲ ਮਿਲੇਗਾ। ਇਹ ਐਲਾਨ ਚੰਡੀਗੜ੍ਹ ਵਿਚ ਕੀਤੀ ਜਾ ਰਹੀ ਪ੍ਰੈੱਸ ਕਾਨਫਰੰਸ ਦੌਰਾਨ ਕੀਤਾ।

ਚੰਡੀਗੜ੍ਹ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਪਿੰਡਾਂ ਦੇ ਖੇਡ ਮੈਦਾਨਾਂ ਵਿੱਚ ਇੱਕ ਇਤਿਹਾਸਕ ਨਿਵੇਸ਼ ਕਰ ਰਿਹਾ ਹੈ। 1,100 ਕਰੋੜ ਰੁਪਏ ਦੇ ਨਿਵੇਸ਼ ਨਾਲ 3,000 ਆਧੁਨਿਕ ਖੇਡ ਮੈਦਾਨ ਬਣਾਏ ਜਾ ਰਹੇ ਹਨ ਅਤੇ 6,000 ਹੋਰ &lsquoਤੇ ਕੰਮ ਜਲਦੀ ਹੀ ਸ਼ੁਰੂ ਹੋ ਜਾਵੇਗਾ। ਨੌਜਵਾਨਾਂ ਵਿੱਚ ਤੰਦਰੁਸਤੀ ਅਤੇ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਪਿੰਡਾਂ ਵਿੱਚ 6,000 ਇਨਡੋਰ ਜਿੰਮ ਬਣਾਏ ਜਾ ਰਹੇ ਹਨ। ਓਲੰਪਿਕ ਤਮਗੇ ਜਿੱਤਣ ਵਾਲੇ ਪੰਜਾਬੀ ਹਾਕੀ ਖਿਡਾਰੀਆਂ ਨੂੰ 1 ਕਰੋੜ ਰੁਪਏ ਅਤੇ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ। 2025 ਮਹਿਲਾ ਕ੍ਰਿਕਟ ਵਿਸ਼ਵ ਕੱਪ ਦੇ ਜੇਤੂਆਂ ਨੂੰ 4.91 ਕਰੋੜ ਰੁਪਏ ਦੇ ਇਨਾਮ ਦਿੱਤੇ ਗਏ।