ਪ੍ਰਸਿੱਧ ਵਿਦਵਾਨ ਡਾ. ਹਰੀ ਸਿੰਘ ਜਾਚਕ ਦਾ ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਵੱਲੋਂ ਸਨਮਾਨ
_18Mar26083155AM.jpg)
 ਲੁਧਿਆਣਾ- - ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਦੇ ਪ੍ਰਬੰਧਕੀ ਬੋਰਡ ਦਾ ਮੈਂਬਰ ਬਣਨ ਤੇ ਪ੍ਰਸਿੱਧ ਵਿਦਵਾਨ ਅਤੇ ਕਵੀ ਡਾ. ਹਰੀ ਸਿੰਘ ਜਾਚਕ ਦਾ ਭਾਰਤੀ ਸਾਹਿਤ ਅਕਾਡਮੀ ਪੁਰਸਕਾਰ ਵਿਜੇਤਾ ਸ੍ਰੀ ਜਿੰਦਰ ਅਤੇ ਪੰਜਾਬੀ ਸਾਹਿਤ ਅਕਾਡਮੀ ਦੇ ਪ੍ਰਧਾਨ ਡਾ. ਸਰਬਜੀਤ ਸਿੰਘ ਵੱਲੋਂ ਵਿਸ਼ੇਸ਼ ਤੌਰ ਸਨਮਾਨ ਪੰਜਾਬੀ ਸਾਹਿਤ ਜਗਤ ਲਈ ਮਾਣ ਵਾਲੀ ਗੱਲ ਹੈ ਕਿ ਪ੍ਰਸਿੱਧ ਵਿਦਵਾਨ ਅਤੇ ਕਵੀ ਡਾ. ਹਰੀ ਸਿੰਘ ਜਾਚਕ ਨੂੰ ਪੰਜਾਬੀ ਸਾਹਿਤ ਅਕਾਡਮੀ ਦੇ ਪ੍ਰਬੰਧਕੀ ਬੋਰਡ ਦਾ ਮੈਂਬਰ ਬਣਾਇਆ ਗਿਆ ਹੈ। ਇਸ ਮੌਕੇ ਉਨ੍ਹਾਂ ਨੂੰ ਭਾਰਤੀ ਸਾਹਿਤ ਅਕਾਡਮੀ ਪੁਰਸਕਾਰ ਵਿਜੇਤਾ ਸ੍ਰੀ ਜਿੰਦਰ ਅਤੇ ਪੰਜਾਬੀ ਸਾਹਿਤ ਅਕਾਡਮੀ ਦੇ ਪ੍ਰਧਾਨ ਡਾ. ਸਰਬਜੀਤ ਸਿੰਘ ਵੱਲੋਂ ਵਿਸ਼ੇਸ਼ ਤੌਰ &lsquoਤੇ ਸਨਮਾਨਿਤ ਕੀਤਾ ਗਿਆ। ਸਮਾਗਮ ਦੌਰਾਨ ਸ੍ਰੀ ਜਿੰਦਰ ਅਤੇ ਡਾ. ਸਰਬਜੀਤ ਸਿੰਘ ਨੇ ਡਾ. ਜਾਚਕ ਦੀ ਸਾਹਿਤਕ ਸੇਵਾ, ਖੋਜ ਕਾਰਜ ਅਤੇ ਪੰਜਾਬੀ ਭਾਸ਼ਾ ਲਈ ਕੀਤੀਆਂ ਅਹਿਮ ਭੂਮਿਕਾਵਾਂ ਦੀ ਭਰਪੂਰ ਪ੍ਰਸ਼ੰਸਾ ਕੀਤੀ। ਉਨ੍ਹਾਂ ਕਿਹਾ ਕਿ ਡਾ. ਹਰੀ ਸਿੰਘ ਜਾਚਕ ਵਰਗੀਆਂ ਸ਼ਖਸੀਅਤਾਂ ਦੇ ਪ੍ਰਬੰਧਕੀ ਬੋਰਡ ਵਿੱਚ ਸ਼ਾਮਲ ਹੋਣ ਨਾਲ ਅਕਾਡਮੀ ਦੀ ਕਾਰਗੁਜ਼ਾਰੀ ਨੂੰ ਨਵੀਂ ਦਿਸ਼ਾ ਅਤੇ ਤਾਕਤ ਮਿਲੇਗੀ।
ਡਾ. ਜਾਚਕ ਨੇ ਇਸ ਮਾਣ ਲਈ ਅਕਾਡਮੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪੰਜਾਬੀ ਸਾਹਿਤ ਦੀ ਤਰੱਕੀ ਅਤੇ ਨਵੇਂ ਲੇਖਕਾਂ ਨੂੰ ਉਤਸ਼ਾਹਿਤ ਕਰਨ ਲਈ ਹਮੇਸ਼ਾ ਯਤਨਸ਼ੀਲ ਰਹਿਣਗੇ। ਖ਼ਾਸ ਗੱਲ ਇਹ ਹੈ ਕਿ ਡਾ. ਹਰੀ ਸਿੰਘ ਜਾਚਕ ਪਿਛਲੀ ਵਾਰ ਸਭ ਤੋਂ ਵੱਧ ਵੋਟਾਂ ਹਾਸਲ ਕਰਕੇ ਪ੍ਰਬੰਧਕੀ ਬੋਰਡ ਦੇ ਮੈਂਬਰ ਬਣੇ ਸਨ ਅਤੇ ਪਿਛਲੇ ਦੋ ਸਾਲਾਂ ਤੋਂ ਪੰਜਾਬੀ ਸਾਹਿਤ ਅਕਾਡਮੀ ਦੇ ਸਕੱਤਰ (ਸਾਹਿਤਕ ਸਰਗਰਮੀਆਂ) ਵਜੋਂ ਇਤਿਹਾਸਕ ਪ੍ਰਾਪਤੀਆਂ ਦਰਜ ਕਰਵਾ ਚੁੱਕੇ ਹਨ। ਉਹ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਚੀਫ਼ ਕੋਲੈਬੋਰੇਟਰ, ਪਰਮਦੀਪ ਸਿੰਘ ਦੀਪ ਵੈਲਫੇਅਰ ਸੋਸਾਇਟੀ ਦੇ ਚੇਅਰਮੈਨ ਅਤੇ ਸ੍ਰੀ ਦਸ਼ਮੇਸ਼ ਇੰਟਰਨੈਸ਼ਨਲ ਪੰਜਾਬੀ ਕਵੀ ਸਭਾ ਦੇ ਜਨਰਲ ਸਕੱਤਰ ਵੀ ਹਨ। ਇਸ ਤੋਂ ਇਲਾਵਾ, ਉਨ੍ਹਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਹੋਰ ਪ੍ਰਮੁੱਖ ਪੰਥਕ ਤੇ ਪੰਜਾਬੀ ਸੰਸਥਾਵਾਂ ਵੱਲੋਂ ਵੀ ਕਈ ਵਾਰ ਸਨਮਾਨਿਤ ਕੀਤਾ ਜਾ ਚੁੱਕਾ ਹੈ। ਡਾ. ਜਾਚਕ ਸੰਸਾਰ ਪ੍ਰਸਿੱਧ ਪੰਜਾਬੀ ਕਵੀ ਹਨ ਅਤੇ ਹੁਣ ਤੱਕ ਗਿਆਰਾਂ ਪੁਸਤਕਾਂ ਰਚ ਚੁੱਕੇ ਹਨ। ਉਹ ਪੰਜਾਬੀ ਸਾਹਿਤ ਅਕਾਡਮੀ ਦਾ ਇਤਿਹਾਸ ਵੀ ਲਿਖ ਚੁੱਕੇ ਹਨ, ਜੋ ਇਸ ਸਮੇਂ ਛਪਾਈ ਅਧੀਨ ਹੈ। ਇਸ ਉਪਲਬਧੀ &lsquoਤੇ ਉਨਾਂ ਨੂੰ ਦੇਸ਼-ਵਿਦੇਸ਼ ਤੋਂ ਵੀ ਮਿੱਤਰ ਪਿਆਰਿਆਂ ਵਲੋਂ ਸੋਸ਼ਲ ਮੀਡੀਆ ਰਾਹੀਂ ਵਧਾਈਆਂ ਮਿਲ ਰਹੀਆਂ ਹਨ। ਸਾਹਿਤਕ ਵਰਗਾਂ ਵੱਲੋਂ ਡਾ. ਜਾਚਕ ਨੂੰ ਵਧਾਈਆਂ ਦਿੰਦਿਆਂ ਉਨ੍ਹਾਂ ਦੀ ਭਵਿੱਖੀ ਕਾਰਗੁਜ਼ਾਰੀ ਲਈ ਸ਼ੁਭਕਾਮਨਾਵਾਂ ਪ੍ਰਗਟ ਕੀਤੀਆਂ ਜਾ ਰਹੀਆਂ ਹਨ।