ਅਮਰੀਕਾ ‘ਚ ਸਮਾਣਾ ਦੇ ਨੌਜਵਾਨ ਦੀ ਗੋਲੀ ਲੱਗਣ ਨਾਲ ਮੌਤ

ਅਮਰੀਕਾ ਤੋਂ ਇੱਕ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਸਮਾਣਾ ਦੇ ਪਿੰਡ ਫਤਿਹਪੁਰ ਦੇ ਇੱਕ ਨੌਜਵਾਨ ਦੀ ਅਮਰੀਕਾ ਵਿੱਚ ਗੋਲੀ ਲੱਗਣ ਨਾਲ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਗੁਰਦਾਸ ਸਿੰਘ ਵਜੋਂ ਹੋਈ ਹੈ। ਪਰਿਵਾਰ ਵਿੱਚ ਇਸ ਵੇਲੇ ਮਾਤਮ ਦਾ ਮਾਹੌਲ ਬਣਿਆ ਹੋਇਆ ਹੈ। ਉਨ੍ਹਾਂ ਵੱਲੋਂ ਨੌਜਵਾਨ ਦੀ ਦੇਹ ਨੂੰ ਵਾਪਸ ਲਿਆਉਣ ਲਈ ਸਰਕਾਰ ਤੋਂ ਮੰਗ ਕੀਤੀ ਗਈ ਹੈ।ਗੁਰਦਾਸ ਸਿੰਘ, ਜੋ ਆਪਣੇ ਪਰਿਵਾਰ ਦੇ ਚੰਗੇ ਭਵਿੱਖ ਲਈ ਬਾਰਵੀਂ ਤੱਕ ਦੀ ਪੜ੍ਹਾਈ ਕਰਨ ਤੋਂ ਬਾਅਦ ਅਮਰੀਕਾ ਗਿਆ ਸੀ, ਪਿਛਲੇ ਤਿੰਨ ਸਾਲਾਂ ਤੋਂ ਉੱਥੇ ਆਪਣੇ ਰਿਸ਼ਤੇਦਾਰਾਂ ਨਾਲ ਰਹਿ ਰਿਹਾ ਸੀ ਅਤੇ ਕੰਮ ਕਰ ਰਿਹਾ ਸੀ। ਹਾਲ ਹੀ ਵਿੱਚ ਉਸਨੇ ਆਪਣੀ ਭੈਣ, ਜੋ ਕੈਨੇਡਾ ਵਿੱਚ ਪੜ੍ਹ ਰਹੀ ਹੈ, ਦੀ ਫੀਸ ਲਈ 3-4 ਲੱਖ ਰੁਪਏ ਭੇਜੇ ਸਨ। ਪਰ ਕਿਸਮਤ ਨੂੰ ਕੁਝ ਹੋਰ ਹੀ ਮਨਜ਼ੂਰ ਸੀ। ਇਹ ਵੀ ਪੜ੍ਹੋ : ਚੰਡੀਗੜ੍ਹ ਦੇ ਸੈਕਟਰ-9 &lsquoਚ ਹੋਈ ਫਾ.ਇਰਿੰ/ਗ, ਜਿੰਮ ਤੋਂ ਪਰਤ ਰਹੇ ਨੌਜਵਾਨ ਦਾ ਗੋ/ਲੀਆਂ ਮਾ/ਰ ਕੇ ਕੀਤਾ ਕ.ਤ/ਲ ਜਾਣਕਾਰੀ ਮੁਤਾਬਕ ਗੁਰਦਾਸ ਸਿੰਘ ਪਾਰਕਿੰਗ ਵਿੱਚ ਆਪਣੀ ਗੱਡੀ ਵਿੱਚ ਬੈਠਾ ਸੀ, ਜਿੱਥੇ ਅਚਾਨਕ ਗੋਲੀ ਚੱਲੀ ਅਤੇ ਉਸਦੀ ਮੌਤ ਹੋ ਗਈ। ਇਸ ਦੁਖਦਾਈ ਖ਼ਬਰ ਦੀ ਜਾਣਕਾਰੀ ਉਸਦੇ ਤਾਇਆ ਦੇ ਪੁੱਤਰ ਵੱਲੋਂ ਪਰਿਵਾਰ ਨੂੰ ਦਿੱਤੀ ਗਈ। ਗੁਰਦਾਸ ਦੇ ਪਿਤਾ ਦਵਿੰਦਰ ਸਿੰਘ ਨੇ ਦੱਸਿਆ ਕਿ ਉਹਨਾਂ ਨੇ ਕਰਜ਼ਾ ਲੈ ਕੇ ਆਪਣੇ ਪੁੱਤਰ ਨੂੰ ਵਿਦੇਸ਼ ਭੇਜਿਆ ਸੀ ਤਾਂ ਜੋ ਪਰਿਵਾਰ ਦਾ ਭਵਿੱਖ ਸੰਵਾਰ ਸਕੇ। ਪਰਿਵਾਰਿਕ ਮੈਂਬਰਾਂ ਨੇ ਭਾਰਤ ਸਰਕਾਰ ਤੋਂ ਮੰਗ ਕੀਤੀ ਹੈ ਕਿ ਗੁਰਦਾਸ ਸਿੰਘ ਦੀ ਡੈੱਡ ਬੋਡੀ ਜਲਦੀ ਤੋਂ ਜਲਦੀ ਭਾਰਤ ਲਿਆਂਦੀ ਜਾਵੇ, ਤਾਂ ਜੋ ਉਹ ਆਪਣੇ ਪੁੱਤਰ ਦੇ ਅੰਤਿਮ ਦਰਸ਼ਨ ਕਰ ਸਕਣ ਅਤੇ ਉਸਦਾ ਸੰਸਕਾਰ ਕਰ ਸਕਣ।