ਧੋਖਾਧੜੀ ਨਾਲ ਚੀਨ ਪੈਸਾ ਭੇਜਣ ਵਾਲੇ ਗਿਰੋਹ ਦੇ ਤਿੰਨ ਵਿਅਕਤੀ ਗ੍ਰਿਫ਼ਤਾਰ

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ &rsquoਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਦੇ ਸਟੇਟ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਸਾਈਬਰ ਧੋਖਾਧੜੀ ਕਰਨ ਵਾਲਿਆਂ ਨੂੰ ਫਰਜ਼ੀ ਫੰਡਾਂ ਦੀ ਰੂਟਿੰਗ, ਲੇਅਰਿੰਗ ਅਤੇ ਸੈਟਲਮੈਂਟ ਕਰਨ ਲਈ ਚਾਲੂ ਬੈਂਕ ਖਾਤੇ (ਮਿਊਲ ਖਾਤੇ)- ਖੋਲ੍ਹਣ ਅਤੇ ਉਪਲਬਧ ਕਰਵਾਉਣ ਵਿੱਚ ਸ਼ਾਮਲ ਗਿਰੋਹ ਦੇ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ।
ਮਿਊਲ ਖਾਤਾ ਅਜਿਹਾ ਬੈਂਕ ਖਾਤਾ ਹੁੰਦਾ ਹੈ, ਜੋ ਅਪਰਾਧੀਆਂ ਵੱਲੋਂ ਖਾਤਾ ਧਾਰਕ ਦੀ ਜਾਣਕਾਰੀ ਤੋਂ ਬਿਨਾਂ ਜਾਂ ਕਈ ਵਾਰ ਉਸਦੀ ਮਿਲੀਭੁਗਤ ਨਾਲ ਗੈਰ-ਕਾਨੂੰਨੀ ਫੰਡ ਪ੍ਰਾਪਤ ਕਰਨ, ਟ੍ਰਾਂਸਫਰ ਕਰਨ ਜਾਂ ਲਾਂਡਰਿੰਗ ਕਰਨ ਲਈ ਵਰਤਿਆ ਜਾਂਦਾ ਹੈ।
ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਗੁਰਜੀਤ ਸਿੰਘ, ਰਮਨ ਰਾਏ ਅਤੇ ਸੁਖਦੇਵ ਸਿੰਘ ਵਜੋਂ ਹੋਈ ਹੈ, ਜੋ ਸਾਰੇ ਫਾਜ਼ਿਲਕਾ ਦੇ ਜਲਾਲਾਬਾਦ ਦੇ ਰਹਿਣ ਵਾਲੇ ਹਨ ਅਤੇ ਮੌਜੂਦਾ ਸਮੇਂ ਵਿੱਚ ਮੋਹਾਲੀ ਦੇ ਫੇਜ਼- 5 ਵਿਖੇ ਕਿਰਾਏ ਦੇ ਕਮਰੇ ਤੋਂ &lsquoਬ੍ਰਦਰ ਟਰੇਡਰਜ਼&rsquo ਦੇ ਨਾਮ ਹੇਠ ਚਾਲੂ ਬੈਂਕ ਖਾਤਿਆਂ ਰਾਹੀਂ ਸਾਈਬਰ ਧੋਖਾਧੜੀਆਂ ਕਰਨ ਵਿੱਚ ਸਰਗਰਮ ਸਨ।
ਪੁਲਿਸ ਟੀਮਾਂ ਨੇ ਗਿਰੋਹ ਨਾਲ ਜੁੜੇ ਬੈਂਕ ਖਾਤਿਆਂ ਵਿੱਚ ਲਗਭਗ 20 ਲੱਖ ਰੁਪਏ ਜ਼ਬਤ ਕੀਤੇ ਹਨ। ਇਸ ਤੋਂ ਇਲਾਵਾ 23 ਏ.ਟੀ.ਐਮ. ਕਾਰਡ, ਦੋ ਲੈਪਟਾਪ, ਸੱਤ ਮੋਬਾਈਲ ਫੋਨ, ਪੰਜ ਸਿਮ ਕਾਰਡ, ਜਾਅਲੀ ਬੈਂਕ/ਕੇ.ਵਾਈ.ਸੀ. ਦਸਤਾਵੇਜ਼ ਜਿਨ੍ਹਾਂ ਵਿੱਚ 14 ਚੈੱਕ ਬੁੱਕਾਂ ਅਤੇ ਉਦਯਮ ਸਰਟੀਫਿਕੇਟ, ਛੇ ਟਿਕਟਾਂ ਅਤੇ 5100 ਯੂਐਸਡੀਟੀ ਮੁੱਲ ਦੀ ਕ੍ਰਿਪਟੋਕਰੰਸੀ ਬਰਾਮਦ ਕੀਤੀ ਗਈ ਹੈ।
ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਜਾਂਚ ਦੌਰਾਨ ਇਹ ਪਾਇਆ ਗਿਆ ਕਿ ਦੋਸ਼ੀ ਪਿਛਲੇ ਦੋ ਸਾਲਾਂ ਤੋਂ ਅਜਿਹੀਆਂ ਗੈਰ-ਕਾਨੂੰਨੀ ਗਤੀਵਿਧੀਆਂ ਵਿੱਚ ਸ਼ਾਮਲ ਸਨ, ਸਾਈਬਰ ਧੋਖਾਧੜੀ ਕਰਨ ਵਾਲਿਆਂ ਨੂੰ ਮਿਊਲ ਬੈਂਕ ਖਾਤੇ ਪ੍ਰਦਾਨ ਕਰਕੇ ਹੁਣ ਤੱਕ ਲਗਭਗ 50 ਲੱਖ ਰੁਪਏ ਦਾ ਕਮਿਸ਼ਨ ਕਮਾ ਚੁਕੇ ਹਨ। ਉਨ੍ਹਾਂ ਅੱਗੇ ਕਿਹਾ, &lsquo&lsquoਬੈਂਕ ਖਾਤੇ ਜਾਅਲੀ ਢੰਗ ਅਤੇ ਫਰਜ਼ੀ ਦਸਤਾਵੇਜ਼ਾਂ ਨਾਲ ਖੋਲ੍ਹੇ ਗਏ ਸਨ ਅਤੇ ਜਾਂਚ ਤੋਂ ਬਚਣ ਲਈ, ਦੋਸ਼ੀਆਂ ਨੇ ਮੋਹਾਲੀ ਵਿੱਚ ਇੱਕ ਕਿਰਾਏ ਦੇ ਕਮਰੇ ਵਿੱਚ ਉਨ੍ਹਾਂ ਨੇ ਫਰਜ਼ੀ ਕਾਰੋਬਾਰ ਸੈੱਟ ਕੀਤਾ ਹੋਇਆ ਸੀ ਅਤੇ ਸਮੇਂ -ਸਮੇਂ &rsquoਤੇ ਹੋਰਡਿੰਗ ਬਦਲਦੇ ਰਹਿੰਦੇ ਸਨ।