ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 25 ਹਜ਼ਾਰ ਲੋਕਾਂ ਵੱਲੋਂ ਰਜਿਸਟਰੇਸ਼ਨ: ਭਗਵੰਤ ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਚੰਡੀਗੜ੍ਹ ਵਿਖੇ ਆਪਣੀ ਰਿਹਾਇਸ਼ ਉੱਤੇ ਆਪ ਸਰਕਾਰ ਵੱਲੋਂ ਚਾਰ ਸਾਲਾਂ ਵਿੱਚ ਸਿਹਤ ਕ੍ਰਾਂਤੀ ਲਈ ਕੀਤੇ ਕੰਮਾਂ ਦੇ ਵੇਰਵੇ ਸਾਂਝੇ ਕੀਤੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹੁਣ ਤੱਕ ਸੂਬੇ ਦੇ 25 ਲੱਖ ਲੋਕਾਂ ਨੇ ਰਜਿਸਟਰੇਸ਼ਨ ਕਰਵਾ ਲਈ ਹੈ ਜਦੋਂ ਕਿ ਇਕ ਲੱਖ 60 ਹਜਾਰ ਲੋਕਾਂ ਨੇ ਇਸ ਯੋਜਨਾ ਦਾ ਲਾਭ ਵੀ ਲੈ ਲਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸਿਹਤ ਯੋਜਨਾ ਲਈ 2000 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ। ਜੋ ਕਿ ਕੇਂਦਰ ਦੀ ਆਯੂਸ਼ਮਾਨ ਯੋਜਨਾ ਨਾਲੋਂ ਕਿਤੇ ਵੱਧ ਹੈ। ਕੇਂਦਰ ਸਰਕਾਰ ਨੇ ਦੇਸ਼ ਦੇ 140 ਕਰੋੜ ਲੋਕਾਂ ਲਈ ਆਯੁਸ਼ਮਾਨ ਯੋਜਨਾ ਤਹਿਤ 9300 ਕਰੋੜ ਰੁਪਏ ਦਾ ਬਜਟ ਰੱਖਿਆ ਹੈ। ਜਦੋਂ ਕਿ ਪੰਜਾਬ ਨੇ ਤਿੰਨ ਕਰੋੜ ਲੋਕਾਂ ਲਈ 2000 ਕਰੋੜ ਰੁਪਏ ਦਾ ਬਜਟ ਰੱਖਿਆ ਹੈ।