ਭਗਤ ਸਿੰਘ ਦਾ ਨਾਂ ਵਰਤਦੇ ਹਨ ਭਗਵੰਤ ਮਾਨ: ਬਾਜਵਾ

ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਵਿਚਾਰਧਾਰਾ ਤੋਂ ਭਟਕ ਗਏ ਹਨ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਨੇ 16 ਮਾਰਚ 2022 ਨੂੰ ਖਟਕੜ ਕਲਾਂ ਵਿਚ ਸਹੁੰ ਚੁੱਕ ਕੇ ਸ਼ਹੀਦ ਭਗਤ ਸਿੰਘ ਦੇ ਦਿਖਾਏ ਰਾਹ &rsquoਤੇ ਚੱਲਣ ਅਤੇ ਲੋਕ ਹਿੱਤ ਵਿੱਚ ਕੰਮ ਕਰਨ ਦਾ ਵਾਅਦਾ ਕੀਤਾ ਸੀ ਪਰ ਅੱਜ ਮੁੱਖ ਮੰਤਰੀ ਉਸ ਤੋਂ ਬਿਲਕੁਲ ਉਲਟ ਚੱਲ ਰਹੇ ਹਨ।
ਉਨ੍ਹਾਂ ਕਿਹਾ ਕਿ ਕਾਂਗਰਸ ਵੱਲੋਂ ਪਹਿਲਾਂ 27 ਮਾਰਚ 2025 ਨੂੰ ਸ਼ਹੀਦ ਭਗਤ ਸਿੰਘ ਨੂੰ ਭਾਰਤ ਰਤਨ ਦੇਣ ਲਈ ਪ੍ਰਸਤਾਵ ਲਿਆਉਣ ਦੀ ਮੰਗ ਕੀਤੀ ਗਈ ਸੀ ਪਰ ਉਨ੍ਹਾਂ ਨੂੰ ਰੋਕਿਆ ਗਿਆ। ਹੁਣ ਡਾ. ਭੀਮ ਰਾਓ ਅੰਬੇਡਕਰ ਨੂੰ ਭਾਰਤ ਰਤਨ ਦੇਣ ਦਾ ਮਤਾ ਪਾਸ ਕਰਨ ਦੇ ਨਾਲ-ਨਾਲ ਸ਼ਹੀਦ ਭਗਤ ਸਿੰਘ ਨੂੰ ਵੀ ਭਾਰਤ ਰਤਨ ਦੇਣ ਦਾ ਮਤਾ ਲਿਆਉਣ ਦੀ ਮੰਗ ਕੀਤੀ ਗਈ ਪਰ ਪ੍ਰਵਾਨਗੀ ਨਹੀਂ ਦਿੱਤੀ ਗਈ। ਬਾਜਵਾ ਨੇ ਕਿਹਾ ਕਿ ਭਗਤ ਸਿੰਘ ਨੂੰ ਇਹ ਸਿਰਫ਼ ਆਪਣੇ ਫਾਇਦੇ ਲਈ ਯਾਦ ਕਰਦੇ ਹਨ। ਵਿਰੋਧੀ ਧਿਰ ਦੇ ਨੇਤਾ ਨੇ ਕਿਹਾ ਕਿ &lsquoਆਪ&rsquo ਨੇ ਪੰਜਾਬ ਵਿੱਚ 65 ਹਜ਼ਾਰ ਏਕੜ ਜ਼ਮੀਨ ਵੇਚਣ ਦੀ ਤਿਆਰੀ ਕਰ ਲਈ ਸੀ ਪਰ ਹਾਈ ਕੋਰਟ ਦੇ ਦਖ਼ਲ ਤੋਂ ਬਾਅਦ ਇਸ ਨੂੰ ਰੋਕਿਆ ਗਿਆ। ਇਸ ਤੋਂ ਬਾਅਦ ਫਾਰਮਹਾਊਸ ਨੀਤੀ ਲਿਆਂਦੀ ਗਈ ਜਿਸ ਵਿੱਚ ਵੱਡੇ ਬਿਲਡਰਾਂ ਨੂੰ ਸ਼ਾਮਲ ਕੀਤਾ ਗਿਆ।