ਮੁੱਖ ਮੰਤਰੀ ਨੂੰ ਸਵਾਲ ਪੁੱਛਣ ਆਏ ਕਿਸਾਨ ਬੰਦੀ ਬਣਾਏ

ਇੱਥੋਂ ਦੇ ਪਿੰਡ ਲੋਹਗੜ੍ਹ ਦੇ ਗੁਰਦੁਆਰਾ ਸਾਹਿਬ ਦੇ ਆਲੇ ਦੁਆਲੇ ਅੱਜ ਸੁਵਖਤੇ ਪੁਲੀਸ ਤਾਇਨਾਤ ਕਰ ਦਿੱਤੀ ਗਈ। ਇਸ ਗੁਰਦੁਆਰਾ ਸਾਹਿਬ ਵਿਖੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ ਦੀ ਅਗਵਾਈ ਹੇਠ ਕਿਸਾਨ ਅੱਜ ਧਰਮਕੋਟ ਵਿਚ ਹੋ ਰਹੀ &lsquoਆਪ&rsquo ਦੀ ਰੈਲੀ ਵਿੱਚ ਮੁੱਖ ਮੰਤਰੀ ਨੂੰ ਸਵਾਲ ਪੁੱਛਣ ਲਈ ਇਕੱਠੇ ਹੋਏ ਸਨ।ਐਸ ਪੀ ਬਾਲ ਕ੍ਰਿਸ਼ਨ ਸਿੰਗਲਾ ਦੀ ਅਗਵਾਈ ਹੇਠ ਵੱਡੀ ਗਿਣਤੀ ਵਿੱਚ ਪੁਲੀਸ ਬਲ ਨੇ ਕਿਸਾਨਾਂ ਨੂੰ ਉੱਥੇ ਰੋਕਿਆ ਹੋਇਆ ਹੈ। ਦੂਜੇ ਪਾਸੇ ਕਿਸਾਨ ਜਥੇਬੰਦੀ ਦੇ ਆਗੂ ਮੁੱਖ ਮੰਤਰੀ ਨੂੰ ਸੁਆਲ ਪੁੱਛਣ ਲਈ ਬਜ਼ਿੱਦ ਹਨ। ਕਿਸਾਨਾਂ ਅਤੇ ਪੁਲੀਸ ਵਿਚਾਲੇ ਟਕਰਾਅ ਦਾ ਮਾਹੌਲ ਬਣਿਆ ਹੋਇਆ ਹੈ।