ਪੰਜਾਬ ਸਰਕਾਰ ਨੇ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਵਿਸ਼ੇਸ਼ ਸੈਸ਼ਨ ਸੱਦਿਆ

ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਲਈ 13 ਅਪਰੈਲ ਨੂੰ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦ ਲਿਆ ਹੈ। ਇਸ ਗੱਲ ਦਾ ਪ੍ਰਗਟਾਵਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਥਿਤ ਸਰਕਟ ਹਾਊਸ ਵਿੱਚ ਸੰਤ ਸਮਾਜ ਨਾਲ ਅਹਿਮ ਬੈਠਕ ਕਰਕੇ ਪਵਿੱਤਰ ਗ੍ਰੰਥਾਂ ਦੀ ਬੇਅਦਬੀ ਰੋਕਣ ਲਈ ਵਿਚਾਰ-ਚਰਚਾ ਉਪਰੰਤ ਕੀਤਾ।

ਉਨ੍ਹਾਂ ਕਿਹਾ ਕਿ ਉਹ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸ਼ਬਦ ਗੁਰੂ ਮੰਨਦੇ ਹਨ। ਜਿਨ੍ਹਾਂ ਤੋਂ ਸੱਚਾਈ, ਸੇਵਾ ਤੇ ਮਾਨਵਤਾ ਦੀ ਸਿੱਖਿਆ ਮਿਲਦੀ ਹੈ। ਭਗਵੰਤ ਮਾਨ ਨੇ ਕਿਹਾ ਕਿ ਜੇ ਕੋਈ ਬੇਅਦਬੀ ਕਰਕੇ ਪੰਜਾਬੀਆਂ ਦੀ ਆਸਥਾ ਨੂੰ ਠੇਸ ਪਹੁੰਚਾਉਣ ਦੀ ਕੋਸ਼ਿਸ਼ ਕਰੇਗਾ, ਉਸ ਨੂੰ ਬਖਸ਼ਿਆ ਨਹੀਂ ਜਾਵੇਗਾ। ਬੇਅਦਬੀ ਕਰਨ ਵਾਲੇ ਦੋਸ਼ੀਆਂ ਨੂੰ ਸਖਤ ਤੋਂ ਸਖਤ ਸਜ਼ਾ ਦਿੱਤਾ ਜਾਵੇਗੀ। ਇਸ ਦੇ ਨਾਲ ਹੀ ਪੰਜਾਬ ਦੀ ਆਸਥਾ ਤੇ ਮਰਿਆਦਾ ਦੀ ਰੱਖਿਆ ਲਈ ਸਖ਼ਤ ਕਾਨੂੰਨ ਲਿਆਂਦਾ ਜਾਵੇਗਾ।