ਸੰਤ ਸੀਚੇਵਾਲ ਦੇ ਯਤਨਾਂ ਸਦਕਾ ਦੁਬਈ ਤੋਂ ਭਾਰਤੀ ਨੌਜਵਾਨ ਦੀ ਸੁਰੱਖਿਅਤ ਵਾਪਸੀ

ਪੱਛਮੀ ਏਸ਼ੀਆ &rsquoਚ ਜਾਰੀ ਸੰਘਰਸ਼ ਕਾਰਨ ਵੱਖ-ਵੱਖ ਦੇਸ਼ਾਂ ਵਿੱਚ ਡਰ ਅਤੇ ਅਨਿਸ਼ਚਿਤਤਾ ਦਾ ਮਾਹੌਲ ਬਣਿਆ ਹੋਇਆ ਹੈ। ਅਜਿਹੀ ਨਾਜ਼ੁਕ ਸਥਿਤੀ ਵਿੱਚ ਸੁਖਵਿੰਦਰ ਸਿੰਘ ਦੀ ਸੁਰੱਖਿਅਤ ਵਾਪਸੀ ਸ਼ਾਰਜਾਹ ਤੋਂ ਦਿੱਲੀ ਲਈ ਅੱਧੀ ਰਾਤ ਦੀ ਫਲਾਈਟ ਰਾਹੀਂ ਸੰਭਵ ਹੋ ਸਕੀ। ਖਾੜੀ ਦੇਸ਼ਾਂ ਵਿੱਚ ਫਸੇ ਭਾਰਤੀਆਂ ਨੂੰ ਵਾਪਸ ਲਿਆਉਣ ਲਈ ਚੱਲ ਰਹੇ ਯਤਨਾਂ ਦੌਰਾਨ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਦੀ ਅਹਿਮ ਭੂਮਿਕਾ ਸਾਹਮਣੇ ਆਈ ਹੈ।
ਇਸ ਦੌਰਾਨ ਮਹਿਮੂਵਾਲ ਦੇ ਰਹਿਣ ਵਾਲੇ ਸੁਖਵਿੰਦਰ ਸਿੰਘ ਨੇ ਅੱਜ ਸੁਲਤਾਨਪੁਰ ਲੋਧੀ ਸਥਿਤ ਨਿਰਮਲ ਕੁਟੀਆ ਵਿਖੇ ਸੰਤ ਸੀਚੇਵਾਲ ਦਾ ਧੰਨਵਾਦ ਕੀਤਾ ਅਤੇ ਮੀਡੀਆ ਨਾਲ ਆਪਣੀ ਹੱਡਬੀਤੀ ਸਾਂਝੀ ਕੀਤੀ। ਉਸ ਨੇ ਦੱਸਿਆ ਕਿ ਉਹ 2020 ਵਿੱਚ ਰੁਜ਼ਗਾਰ ਦੀ ਭਾਲ ਵਿੱਚ ਦੁਬਈ ਗਿਆ ਸੀ, ਜਿੱਥੇ ਇੱਕ ਕੰਪਨੀ ਨੇ ਉਸ ਨਾਲ ਧੋਖਾ ਕੀਤਾ। ਕੰਪਨੀ ਨੇ ਉਸ ਦਾ ਪਾਸਪੋਰਟ ਜ਼ਬਤ ਕਰ ਲਿਆ ਅਤੇ ਤਿੰਨ ਸਾਲ ਕੰਮ ਕਰਵਾਉਣ ਦੇ ਬਾਵਜੂਦ ਸਿਰਫ ਪੰਜ ਮਹੀਨਿਆਂ ਦੀ ਹੀ ਉਜਰਤ ਦਿੱਤੀ। ਬਾਅਦ ਵਿੱਚ ਉਸ &rsquoਤੇ ਝੂਠੇ ਇਲਜ਼ਾਮ ਲਗਾ ਕੇ ਉਸ ਨੂੰ ਕਾਨੂੰਨੀ ਮੁਸੀਬਤਾਂ ਵਿੱਚ ਉਲਝਾ ਦਿੱਤਾ ਗਿਆ, ਜਿਸ ਕਾਰਨ ਬੇਗੁਨਾਹ ਹੋਣ ਦੇ ਬਾਵਜੂਦ ਉਸ ਨੂੰ ਜੇਲ੍ਹ ਕੱਟਣੀ ਪਈ।