ਸ਼੍ਰੋਮਣੀ ਕਮੇਟੀ ਨੇ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟ

ਨਵੀਂ ਦਿੱਲੀ (ਮਨਪ੍ਰੀਤ ਸਿੰਘ ਖਾਲਸਾ):- ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਜੂਨ 2026 ਵਿਚ ਪਾਕਿਸਤਾਨ ਭੇਜੇ ਜਾਣ ਵਾਲੇ ਜਥੇ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਿੱਖ ਸ਼ਰਧਾਲੂਆਂ ਪਾਸੋਂ ਪਾਸਪੋਰਟਾਂ ਦੀ ਮੰਗ ਕੀਤੀ ਹੈ। ਚਾਹਵਾਨ ਸ਼ਰਧਾਲੂ ਆਪਣੇ ਪਾਸਪੋਰਟ 31 ਮਾਰਚ 2026 ਤੱਕ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ &rsquoਚ ਯਾਤਰਾ ਵਿਭਾਗ ਵਿਖੇ ਜਮ੍ਹਾਂ ਕਰਵਾ ਸਕਦੇ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਹਰ ਸਾਲ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਲਈ ਪਾਕਿਸਤਾਨ ਵਿਖੇ ਸਿੱਖ ਸ਼ਰਧਾਲੂਆਂ ਦਾ ਜਥਾ ਭੇਜਿਆ ਜਾਂਦਾ ਹੈ ਅਤੇ ਇਸ ਵਾਰ ਇਹ ਜਥਾ ਜੂਨ ਮਹੀਨੇ ਪਾਕਿਸਤਾਨ ਭੇਜਿਆ ਜਾਵੇਗਾ। ਉਨ੍ਹਾਂ ਕਿਹਾ ਕਿ ਜਥੇ ਵਿਚ ਜਾਣ ਦੇ ਚਾਹਵਾਨ ਸ਼ਰਧਾਲੂ ਆਪਣੇ ਪਾਸਪੋਰਟ ਸ਼੍ਰੋਮਣੀ ਕਮੇਟੀ ਦੇ ਹਲਕਾ ਮੈਂਬਰ ਦੀ ਸਿਫਾਰਸ਼ ਸਹਿਤ 31 ਮਾਰਚ 2026 ਤੱਕ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਜਮ੍ਹਾਂ ਕਰਵਾ ਸਕਦੇ ਹਨ। ਉਨ੍ਹਾਂ ਕਿਹਾ ਕਿ ਪਾਸਪੋਰਟ ਦੇ ਨਾਲ ਪਛਾਣ ਪੱਤਰ ਵਜੋਂ ਆਧਾਰ ਕਾਰਡ ਜਾਂ ਵੋਟਰ ਕਾਰਡ ਦੀ ਕਾਪੀ ਵੀ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਪਾਕਿਸਤਾਨ ਸਥਿਤ ਗੁਰਧਾਮਾਂ ਦੀ ਯਾਤਰਾ &rsquoਤੇ ਜਾਣ ਲਈ ਸ਼ਰਧਾਲੂ ਆਪਣੇ ਪਾਸਪੋਰਟ ਸਮੇਂ ਸਿਰ ਸ਼੍ਰੋਮਣੀ ਕਮੇਟੀ ਕੋਲ ਜਮ੍ਹਾਂ ਕਰਵਾਉਣ ਤਾਂ ਜੋ ਅਗਲੇਰੀ ਕਾਰਵਾਈ ਲਈ ਸਰਕਾਰ ਨੂੰ ਭੇਜੇ ਜਾ ਸਕਣ।