CM ਮਾਨ ਨੇ ਮੰਤਰੀ ਲਾਲਜੀਤ ਸਿੰਘ ਭੁੱਲਰ ਤੋਂ ਲਿਆ ਅਸਤੀਫ਼ਾ

ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਤਰੀ ਲਾਲਜੀਤ ਭੁੱਲਰ ਤੋਂ ਅਸਤੀਫਾ ਲੈ ਲਿਆ ਹੈ। ਡਿਸਟ੍ਰਿਕਟ ਮੈਨੇਜਰ ਦੀ ਮੌਤ ਮਾਮਲੇ ਵਿਚ ਸੀਐੱਮ ਮਾਨ ਵੱਲੋਂ ਇਹ ਅਸਤੀਫਾ ਲਿਆ ਗਿਆ ਹੈ ਤੇ ਮੁੱਖ ਸਕੱਤਰ ਨੂੰ ਮਾਮਲੇ ਦੀ ਨਿਰਪੱਖ ਜਾਂਚ ਦੇ ਆਦੇਸ਼ ਵੀ ਦਿੱਤੇ ਗਏ ਹਨ।

ਦੱਸ ਦੇਈਏ ਕਿ DM ਮੌਤ ਮਾਮਲੇ ਵਿਚ ਮੁੱਖ ਮੰਤਰੀ ਵੱਲੋਂ ਇਹ ਅਸਤੀਫਾ ਲਿਆ ਹੈ। ਹੁਣ ਦੇਖਣਾ ਹੋਵੇਗਾ ਕਿ ਜਾਂਚ ਵਿਚ ਕੀ ਸਾਹਮਣੇ ਆਉਂਦਾ ਹੈ। ਦੇਖਿਆ ਜਾਵੇਗਾ ਕਿ ਵੀਡੀਓ ਵਿਚ ਜੋ ਮੰਤਰੀ ਲਾਲਜੀਤ ਭੁੱਲਰ ਦਾ ਨਾਂ ਸਾਹਮਣੇ ਆਇਆ ਹੈ ਤੇ ਉਨ੍ਹਾਂ &lsquoਤੇ ਜੋ ਦੋਸ਼ ਲਗਾਏ ਗਏ ਹਨ ਕਿ ਉਹ ਸੱਚਮੁੱਚ ਸਹੀ ਹਨ। ਵਾਇਰਲ ਵੀਡੀਓ ਵਿਚ ਮੰਤਰੀ ਲਾਲਜੀਤ ਭੁੱਲਰ &lsquoਤੇ ਕੁੱਟਮਾਰ ਦੇ ਦੋਸ਼ ਲਗਾਏ ਗਏ ਹਨ। ਹਾਈ ਲੈਵਲ &lsquoਤੇ ਕਮੇਟੀ ਬਣਾ ਦਿੱਤੀ ਗਈ ਹੈ ਜਿਸ ਵੱਲੋਂ ਪੂਰੇ ਮਾਮਲੇ ਦੀ ਜਾਂਚ ਕੀਤੀ ਜਾਵੇਗੀ।

ਅਸਤੀਫ਼ੇ ਤੋਂ ਬਾਅਦ ਲਾਲਜੀਤ ਭੁੱਲਰ ਦਾ ਪਹਿਲਾਂ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾ ਕਿਹਾ ਕਿ ਮੇਰੇ &lsquoਤੇ ਜੋ ਇਲਜ਼ਾਮ ਲੱਗ ਰਹੇ ਨੇ ਉਹ ਗਲਤ ਨੇ ਮੈਂ ਨਿਰਦੋਸ਼ ਹਾਂ।ਮਾਮਲੇ ਦੀ ਜਾਂਚ &lsquoਚ ਕੋਈ ਮੁਸ਼ਕਿਲ ਨਾ ਆਵੇ ਇਸ ਲਈ ਮੈਂ ਮੁੱਖ ਮੰਤਰੀ ਨੂੰ ਆਪਣਾ ਅਸਤੀਫ਼ਾ ਦੇ ਦਿੱਤਾ ਹੈ। ਮੇਰੀ ਬੇਨਤੀ ਹੈ ਕਿ ਮਾਮਲੇ ਦੀ ਨਿਰਪੱਖ ਤਰੀਕੇ ਨਾਲ ਜਾਂਚ ਕਰਵਾਈ ਜਾਵੇ। ਸਾਡੀ ਪਾਰਟੀ ਇਮਾਨਦਾਰ ਹੈ ਤੇ ਮੈਂ ਵੀ ਇਮਾਨਦਾਰੀ ਨਾਲ ਸੇਵਾ ਕੀਤੀ ਹੈ।