ਅੰਮ੍ਰਿਤਸਰ ਪੁਲੀਸ ਨੇ ਲਾਲਜੀਤ ਸਿੰਘ ਭੁੱਲਰ ਨੂੰ ਮੰਡੀ ਗੋਬਿੰਦਗੜ੍ਹ ਤੋਂ ਕੀਤਾ ਗ੍ਰਿਫ਼ਤਾਰ

ਪੰਜਾਬ ਵੇਅਰ ਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਦੇ ਖੁਦਕੁਸ਼ੀ ਕੇਸ ਵਿੱਚ ਨਾਮਜ਼ਦ ਕੀਤੇ ਗਏ ਪੱਟੀ ਤੋਂ ਵਿਧਾਇਕ ਤੇ ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਅੰਮ੍ਰਿਤਸਰ ਪੁਲੀਸ ਨੇ ਅੱਜ ਮੰਡੀ ਗੋਬਿੰਦਗੜ੍ਹ ਤੋਂ ਗ੍ਰਿਫ਼ਤਾਰ ਕਰ ਲਿਆ ਹੈ।

ਦੱਸ ਦਈਏ ਕਿ ਲਾਲਜੀਤ ਭੁੱਲਰ ਅਤੇ ਦੋ ਹੋਰਾਂ ਖ਼ਿਲਾਫ਼ ਕੇਸ ਅੰਮ੍ਰਿਤਸਰ ਦੇ ਥਾਣਾ ਰਣਜੀਤ ਐਵਨਿਊ ਦੀ ਪੁਲੀਸ ਵੱਲੋਂ ਮ੍ਰਿਤਕ ਗਗਨਦੀਪ ਦੀ ਪਤਨੀ ਉਪਿੰਦਰ ਕੌਰ ਦੀ ਸ਼ਿਕਾਇਤ ਦੇ ਆਧਾਰ &rsquoਤੇ ਦਰਜ ਕੀਤਾ ਗਿਆ ਹੈ। ਪੁਲਿਸ ਨੇ ਲਾਲਜੀਤ ਭੁੱਲਰ ਅਤੇ ਉਸ ਦੇ ਪਿਤਾ ਸੁਖਦੇਵ ਸਿੰਘ ਭੁੱਲਰ ਅਤੇ ਪੀਏ ਦਿਲਬਾਗ ਸਿੰਘ ਨੂੰ ਵੀ ਕੇਸ ਵਿੱਚ ਨਾਮਜ਼ਦ ਕੀਤਾ ਹੈ।