ਕੈਨੇਡਾ: ਬਿਨਾਂ ਵਰਕ ਪਰਮਿਟ ਤੋਂ ਦਾਖਲ ਹੋ ਸਕਣਗੇ ਵਿਦੇਸ਼ੀ ਨਾਗਰਿਕ

ਕੈਨੇਡਾ ਵਿੱਚ ਇਮੀਗ੍ਰੇਸ਼ਨ ਵਿਭਾਗ ਵੱਲੋਂ ਵਰਕ ਪਰਮਿਟ ਅਤੇ ਸੁਪਰ ਵੀਜ਼ਾ ਨਾਲ ਸਬੰਧਿਤ ਦੋ ਨਵੇਂ ਨਿਯਮ ਲਿਆਂਦੇ ਗਏ ਹਨ, ਜਿਨ੍ਹਾਂ ਰਾਹੀਂ ਨੌਜਵਾਨਾਂ ਅਤੇ ਬਜ਼ੁਰਗਾਂ ਦਾ ਕੈਨੇਡਾ ਆਉਣਾ ਸੌਖਾ ਹੋ ਗਿਆ ਹੈ। ਬਿਜ਼ਨਸ ਵਿਜ਼ਟਰ ਵਜੋਂ ਕੈਨੇਡਾ ਆਉਣ ਦੇ ਇਛੁੱਕ ਵਿਦੇਸ਼ੀ ਨਾਗਰਿਕਾਂ ਵਾਸਤੇ ਲਾਜ਼ਮੀ ਹੈ ਕਿ ਉਹ ਇਮੀਗ੍ਰੇਸ਼ਨ ਐਂਡ ਰਫ਼ਿਊਜੀ ਪ੍ਰੋਟੈਕਸ਼ਨ ਰੈਗੂਲੇਸ਼ਨ ਅਧੀਨ ਸ਼ਰਤਾਂ ਪੂਰੀਆਂ ਕਰਦੇ ਹੋਣ। ਸ਼ਰਤਾਂ ਪੂਰੀਆਂ ਕਰਨ ਵਾਲੇ ਵਿਦੇਸ਼ੀ ਨਾਗਰਿਕ ਬਗੈਰ ਵਰਕ ਪਰਮਿਟ ਤੋਂ ਮੁਲਕ ਵਿਚ ਦਾਖਲ ਹੋ ਸਕਦੇ ਹਨ।
ਬਿਜ਼ਨਸ ਵਿਜ਼ਟਰ ਵੀਜ਼ਾ ਲਈ ਵਿਦੇਸ਼ੀ ਨਾਗਰਿਕ ਅਤੇ ਉਨ੍ਹਾਂ ਦੇ ਇੰਪਲਾਇਰ ਤਜ਼ਰਬੇਕਾਰ ਇਮੀਗ੍ਰੇਸ਼ਨ ਵਕੀਲਾਂ ਦੀਆਂ ਸੇਵਾਵਾਂ ਵੀ ਲੈ ਸਕਦੇ ਹਨ ,ਪਰ ਕਿਸੇ ਵਿਦੇਸ਼ੀ ਨਾਗਰਿਕ ਦਾ ਕੋਈ ਅਪਰਾਧਿਕ ਪਿਛੋਕੜ ਨਹੀਂ ਹੋਣਾ ਚਾਹੀਦਾ।