ਰੈਲੀ ‘ਚ ਸੁਖਬੀਰ ਬਾਦਲ ਦੇ ਬੋਲ-‘2027 ‘ਚ ਸੱਤਾ ਮਿਲੀ ਤਾਂ ਲੋਕ ਭਲਾਈ ਸਕੀਮਾਂ ਨੂੰ ਮੁੜ ਕੀਤਾ ਜਾਵੇਗਾ ਸ਼ੁਰੂ’

ਫਰੀਦਕੋਟ ਜ਼ਿਲ੍ਹੇ ਵਿਚ ਕੋਟਕਪੂਰਾ ਦੀ ਨਵੀਂ ਅਨਾਜ ਮੰਡੀ ਵਿਚ ਸ਼੍ਰੋਮਣੀ ਅਕਾਲੀ ਦਲ ਵੱਲੋਂ &lsquoਪੰਜਾਬ ਬਚਾਓ ਰੈਲੀ&rsquo ਦਾ ਆਯੋਜਨ ਕੀਤਾ ਗਿਆ। ਇਸ ਰੈਲੀ ਵਿਚ ਪਾਰਟੀ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਸਣੇ ਕਈ ਸੀਨੀਅਰ ਨੇਤਾ ਸ਼ਾਮਲ ਹੋਏ। ਰੈਲੀ ਨੂੰ ਸੰਬੋਧਨ ਕਰਦਿਆਂ ਸ. ਸੁਖਬੀਰ ਬਾਦਲ ਨੇ ਕਿਹਾ ਕਿ ਪੰਜਾਬ ਵਿਚ ਵੱਡੇ ਪੱਧਰ &lsquoਤੇ ਹੋਏ ਵਿਕਾਸ ਕੰਮ ਅਕਾਲੀ ਦਲ ਦੀਆਂ ਸਰਕਾਰਾਂ ਦੌਰਾਨ ਹੀ ਕੀਤੇ ਗਏ।
ਉਨ੍ਹਾਂ ਕਿਹਾ ਕਿ ਜੇ 2027 ਵਿਚ ਸਾਡੀ ਸਰਕਾਰ ਬਣਦੀ ਹੈ ਤਾਂ ਵਿਕਾਸ ਕੰਮਾਂ ਨੂੰ ਤੇਜ ਰਫਤਾਰ ਨਾਲ ਅੱਗੇ ਵਧਾਇਆ ਜਾਵੇਗਾ। ਅਕਾਲੀ ਦਲ ਪੰਜਾਬ ਦੀ ਆਪਣੀ ਖੇਤੀ ਪਾਰਟੀ ਹੈ। ਪੰਜਾਬ ਨੂੰ ਬਚਾਉਣ ਲਈ ਇਸਨੂੰ ਮਜ਼ਬੂਤ ਕਰਨਾ ਲਾਜ਼ਮੀ ਹੈ। ਉਨ੍ਹਾਂ ਆਪਣੇ ਪਿਤਾ ਅਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਜ਼ਿਕਰ ਕਰਦੇ ਹੋਏ ਕਿਹਾ ਕਿ ਉਨ੍ਹਾਂ ਨੇ ਪੰਜਾਬ ਦੇ ਸਰਬਪੱਖੀ ਵਿਕਾਸ ਲਈ ਮਹੱਤਵਪੂਰਨ ਭੂਮਿਕਾ ਨਿਭਾਈ। ਸੁਖਬੀਰ ਬਾਦਲ ਨੇ ਵਾਅਦਾ ਕੀਤਾ ਕਿ ਸਰਕਾਰ ਬਣਨ &lsquoਤੇ ਲੋਕ ਭਲਾਈ ਸਕੀਮਾਂ ਨੂੰ ਮੁੜ ਸ਼ੁਰੂ ਕੀਤਾ ਜਾਵੇਗਾ, ਨੌਜਵਾਨਾਂ ਲਈ ਵਿਸ਼ਵ ਪੱਧਰੀ ਸਕਿਲ ਯੂਨੀਵਰਸਿਟੀ ਬਣਾਈ ਜਾਵੇਗੀ, ਕਿਸਾਨਾਂ ਨੂੰ ਮੁਫ਼ਤ ਟਿਊਬਵੈੱਲ ਕਨੈਕਸ਼ਨ ਦਿੱਤੇ ਜਾਣਗੇ ਤੇ ਹਰ ਪਿੰਡ-ਸ਼ਹਿਰ ਨੂੰ ਸਾਫ਼ ਪੀਣ ਵਾਲਾ ਪਾਣੀ ਮੁਹੱਈਆ ਕਰਵਾਇਆ ਜਾਵੇਗਾ।
ਬੇਅਦਬੀ ਮਾਮਲੇ &lsquoਤੇ ਕਾਨੂੰਨ &lsquoਤੇ ਵਿਧਾਨ ਸਭਾ ਸੈਸ਼ਨ ਬੁਲਾਉਣ ਦੇ ਮੁੱਦੇ ਬਾਰੇ ਉਨ੍ਹਾਂ ਕਿਹਾ ਕਿ ਅਕਾਲੀ ਦਲ 2016 ਵਿਚ ਹੀ ਕਾਨੂੰਨ ਲਈ ਪ੍ਰਸਤਾਵ ਪਾਸ ਕਰਕੇ ਕੇਂਦਰ ਨੂੰ ਭੇਜ ਚੁੱਕਾ ਹੈ ਪਰ ਉਸ ਨੂੰ ਮਨਜ਼ੂਰੀ ਨਹੀਂ ਮਿਲੀ। ਮੌਜੂਦਾ ਸਰਕਾਰ ਨੂੰ ਨਵਾਂ ਪ੍ਰਸਤਾਵ ਲਿਆਉਣ ਤੋਂ ਪਹਿਲਾਂ ਪੁਰਾਣੇ ਪ੍ਰਸਤਾਵ ਨੂੰ ਮਨਜ਼ੂਰੀ ਦਿਵਾਉਣ ਲਈ ਕੇਂਦਰ &lsquoਤੇ ਦਬਾਅ ਬਣਾਉਣਾ ਚਾਹੀਦਾ ਹੈ।