ਇਰਾਨੀ ਪਾਵਰ ਪਲਾਂਟਾਂ ’ਤੇ 5 ਦਿਨ ਹਮਲਾ ਨਹੀਂ ਕਰਾਂਗੇ: ਡੋਨਾਲਡ ਟਰੰਪ

ਤਹਿਰਾਨ: ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇਰਾਨ ਦੇ ਪਾਵਰ ਪਲਾਂਟਾਂ ਅਤੇ ਊਰਜਾ ਬੁਨਿਆਦੀ ਢਾਂਚੇ 'ਤੇ ਹਮਲੇ ਅਸਥਾਈ ਤੌਰ 'ਤੇ ਮੁਲਤਵੀ ਕਰ ਦਿੱਤੇ ਹਨ। ਟਰੰਪ ਨੇ ਕਿਹਾ ਕਿ ਇਹ ਫੈਸਲਾ ਅਮਰੀਕਾ ਅਤੇ ਈਰਾਨ ਵਿਚਕਾਰ ਦੋ ਦਿਨਾਂ ਦੀ ਗੱਲਬਾਤ ਤੋਂ ਬਾਅਦ ਲਿਆ ਗਿਆ ਹੈ।
ਉਨ੍ਹਾਂ ਕਿਹਾ ਕਿ ਰੱਖਿਆ ਵਿਭਾਗ ਨੂੰ ਪੰਜ ਦਿਨਾਂ ਲਈ ਪਾਵਰ ਪਲਾਂਟਾਂ ਅਤੇ ਊਰਜਾ ਬੁਨਿਆਦੀ ਢਾਂਚੇ 'ਤੇ ਸਾਰੇ ਫੌਜੀ ਹਮਲੇ ਰੋਕਣ ਦੇ ਨਿਰਦੇਸ਼ ਦਿੱਤੇ ਗਏ ਹਨ।
ਟਰੰਪ ਨੇ ਕਿਹਾ ਕਿ ਜੇਕਰ ਗੱਲਬਾਤ ਸਫਲ ਹੁੰਦੀ ਹੈ, ਤਾਂ ਮੱਧ ਪੂਰਬ ਵਿੱਚ ਚੱਲ ਰਹੇ ਤਣਾਅ ਨੂੰ ਖਤਮ ਕਰਨ ਵੱਲ ਇੱਕ ਵੱਡਾ ਕਦਮ ਚੁੱਕਿਆ ਜਾ ਸਕਦਾ ਹੈ।
ਟਰੰਪ ਨੇ ਅਸਲ ਵਿੱਚ ਦੋ ਦਿਨ ਪਹਿਲਾਂ ਈਰਾਨ ਨੂੰ ਧਮਕੀ ਦਿੱਤੀ ਸੀ ਕਿ ਜੇਕਰ 48 ਘੰਟਿਆਂ ਦੇ ਅੰਦਰ ਹੋਰਮੁਜ਼ ਜਲਡਮਰੂ ਨੂੰ ਨਹੀਂ ਖੋਲ੍ਹਿਆ ਗਿਆ, ਤਾਂ ਉਹ ਈਰਾਨ ਦੇ ਪਾਵਰ ਪਲਾਂਟਾਂ 'ਤੇ ਵੱਡਾ ਹਮਲਾ ਕਰਨਗੇ।