ਹਰਪਾਲ ਚੀਮਾ ਨੂੰ ਮਿਲਿਆ ਟਰਾਂਸਪੋਰਟ ਵਿਭਾਗ, ਡਾ. ਰਵਜੋਤ ਸੰਭਾਲਣਗੇ ਜੇਲ੍ਹਾਂ

ਪੰਜਾਬ ਸਰਕਾਰ ਨੇ ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਵਿਭਾਗਾਂ ਨੂੰ ਹੋਰਨਾਂ ਮੰਤਰੀਆਂ ਵਿੱਚ ਵੰਡ ਦਿੱਤਾ ਹੈ। ਲਾਲਜੀਤ ਸਿੰਘ ਭੁੱਲਰ ਦੀ ਗ੍ਰਿਫ਼ਤਾਰੀ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਉਨ੍ਹਾਂ ਦੇ ਵਿਭਾਗਾਂ ਦੀ ਜ਼ਿੰਮੇਵਾਰੀ ਵਿੱਤ ਮੰਤਰੀ ਹਰਪਾਲ ਚੀਮਾ ਅਤੇ ਐੱਨ.ਆਰ.ਆਈ. ਮਾਮਲਿਆਂ ਦੇ ਮੰਤਰੀ ਡਾ. ਰਵਜੋਤ ਸਿੰਘ ਨੂੰ ਸੌਂਪ ਦਿੱਤੀ ਹੈ। ਸਾਬਕਾ ਟਰਾਂਸਪੋਰਟ ਅਤੇ ਜੇਲ੍ਹ ਮੰਤਰੀ ਲਾਲਜੀਤ ਸਿੰਘ ਭੁੱਲਰ ਦਾ ਅਸਤੀਫ਼ਾ ਬੀਤੀ ਸ਼ਾਮ ਪੰਜਾਬ ਦੇ ਰਾਜਪਾਲ ਵੱਲੋਂ ਮਨਜ਼ੂਰ ਕਰ ਲਿਆ ਗਿਆ ਸੀ।

ਮੁੱਖ ਮੰਤਰੀ ਦੇ ਗੁਜਰਾਤ ਦੇ ਚਾਰ ਦਿਨਾਂ ਦੌਰੇ 'ਤੇ ਜਾਣ ਤੋਂ ਠੀਕ ਪਹਿਲਾਂ ਇਹ ਨਵੀਂ ਵੰਡ ਕੀਤੀ ਗਈ ਹੈ। ਪਾਰਟੀ ਨੇ ਆਪਣੇ ਪੁਰਾਣੇ ਵਫ਼ਾਦਾਰ ਹਰਪਾਲ ਚੀਮਾ 'ਤੇ ਭਰੋਸਾ ਜਤਾਉਂਦੇ ਹੋਏ ਉਨ੍ਹਾਂ ਨੂੰ ਵਿੱਤ ਅਤੇ ਆਬਕਾਰੀ ਵਿਭਾਗਾਂ ਦੇ ਨਾਲ-ਨਾਲ ਹੁਣ ਟਰਾਂਸਪੋਰਟ ਵਿਭਾਗ\B ਦੀ ਵੀ ਜ਼ਿੰਮੇਵਾਰੀ ਦਿੱਤੀ ਹੈ। ਦੂਜੇ ਪਾਸੇ, ਡਾ. ਰਵਜੋਤ ਸਿੰਘ ਨੂੰ ਐੱਨ.ਆਰ.ਆਈ. ਮਾਮਲਿਆਂ ਦੇ ਨਾਲ ਜੇਲ੍ਹ ਵਿਭਾਗ\B ਸੌਂਪਿਆ ਗਿਆ ਹੈ।