ਪੰਜਾਬ ਵਿੱਚ ਪਹਿਲੀ ਵਾਰ ਹੋਵੇਗੀ ਏਸ਼ੀਅਨ ਹਾਕੀ ਚੈਂਪੀਅਨਸ਼ਿਪ ਟਰਾਫੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਪਹਿਲੀ ਵਾਰ ਅਕਤੂਬਰ ਮਹੀਨੇ ਦੇ ਅਖੀਰ ਵਿੱਚ ਏਸ਼ੀਅਨ ਹਾਕੀ ਚੈਂਪੀਅਨਸ਼ਿਪ ਟਰਾਫ਼ੀ ਹੋਣ ਜਾ ਰਹੀ ਹੈ। ਇਸ ਲਈ ਏਸ਼ੀਅਨ ਹਾਕੀ ਫੈਡਰੇਸ਼ਨ ਅਤੇ ਭਾਰਤੀ ਹਾਕੀ ਫੈਡਰੇਸ਼ਨ ਵੱਲੋਂ ਲੰਘੀ ਦੇਰ ਰਾਤ ਪ੍ਰਵਾਨਗੀ ਦੇ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਏਸ਼ੀਅਨ ਹਾਕੀ ਚੈਂਪੀਅਨਸ਼ਿਪ ਦੇ ਮੁਕਾਬਲੇ ਅਕਤੂਬਰ ਦੇ ਅਖੀਰ ਵਿੱਚ ਕਰਵਾਏ ਜਾਣਗੇ।
ਇਹ ਮੁਕਾਬਲੇ ਮੁਹਾਲੀ ਅਤੇ ਜਲੰਧਰ ਦੇ ਖੇਡ ਮੈਦਾਨਾਂ ਵਿੱਚ ਕਰਵਾਏ ਜਾਣਗੇ। ਇਸ ਵਿੱਚ ਭਾਰਤ, ਪਾਕਿਸਤਾਨ, ਸਾਊਥ ਕੋਰੀਆ, ਜਪਾਨ ਸਣੇ ਹੋਰਨਾਂ ਕਈ ਦੇਸ਼ਾਂ ਦੀਆਂ ਟੀਮਾਂ ਸ਼ਾਮਲ ਹੋਣਗੀਆਂ। ਉਨ੍ਹਾਂ ਕਿਹਾ ਕਿ ਏਸ਼ੀਅਨ ਹਾਕੀ ਚੈਂਪੀਅਨਸ਼ਿਪ ਵਿੱਚ ਪੰਜਾਬ ਦੇ ਸੱਭਿਆਚਾਰ ਨੂੰ ਵੀ ਪ੍ਰਫੁੱਲਿਤ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ 44 ਸਾਲ ਬਾਅਦ ਬੈਡਮਿੰਟਨ ਦੇ ਅੰਡਰ 13 ਜੀ ਨੈਸ਼ਨਲ ਚੈਂਪੀਅਨਸ਼ਿਪ ਵੀ ਦਸੰਬਰ ਮਹੀਨੇ ਵਿੱਚ ਜਲੰਧਰ ਵਿਖੇ ਹੋਣ ਜਾ ਰਹੀ ਹੈ।