ਅੰਮ੍ਰਿਤਸਰ ’ਚ ਅੱਧੀ ਰਾਤ ਨੂੰ ਪੁਲੀਸ ਦਾ ਐਕਸ਼ਨ: ਸਰਵਣ ਸਿੰਘ ਪੰਧੇਰ ਸਮੇਤ ਕਈ ਕਿਸਾਨ ਆਗੂ ਗ੍ਰਿਫ਼ਤਾਰ

ਅੰਮ੍ਰਿਤਸਰ ਦੇ ਰਾਮ ਤੀਰਥ ਰੋਡ ਬਾਈਪਾਸ &rsquoਤੇ ਕਿਸਾਨ ਮਜ਼ਦੂਰ ਮੋਰਚੇ ਵੱਲੋਂ ਲਾਇਆ ਗਿਆ ਧਰਨਾ ਅੱਜ ਤੜਕੇ 5 ਵਜੇ ਪੁਲੀਸ ਨੇ ਜਬਰੀ ਖ਼ਤਮ ਕਰਵਾ ਦਿੱਤਾ। ਪੁਲੀਸ ਨੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਸਮੇਤ ਕਈ ਹੋਰ ਪ੍ਰਮੁੱਖ ਆਗੂਆਂ ਨੂੰ ਹਿਰਾਸਤ ਵਿੱਚ ਲੈ ਕੇ ਵੱਖ-ਵੱਖ ਥਾਣਿਆਂ (ਛੇਹਰਟਾ, ਮੱਤੇਵਾਲ ਆਦਿ) ਵਿੱਚ ਭੇਜ ਦਿੱਤਾ ਹੈ। ਕਿਸਾਨ ਆਗੂ ਗੁਰਬਚਨ ਸਿੰਘ ਚੱਬਾ ਅਨੁਸਾਰ, ਪੁਲੀਸ ਨੇ ਇਹ ਕਾਰਵਾਈ ਬਹੁਤ ਹੀ ਗੁਪਤ ਤਰੀਕੇ ਨਾਲ ਤੜਕੇ ਕੀਤੀ, ਜਦੋਂਕਿ ਕਿਸਾਨਾਂ ਨੇ ਸ਼ਾਂਤਮਈ ਤਰੀਕੇ ਨਾਲ ਕਿਸੇ ਹੋਰ ਥਾਂ &rsquoਤੇ ਧਰਨਾ ਜਾਰੀ ਰੱਖਣ ਦੀ ਮੰਗ ਕੀਤੀ ਸੀ।
ਦੱਸਣਯੋਗ ਹੈ ਕਿ ਇਹ ਟਕਰਾਅ ਐਤਵਾਰ ਨੂੰ ਉਦੋਂ ਸ਼ੁਰੂ ਹੋਇਆ ਸੀ ਜਦੋਂ ਕਿਸਾਨਾਂ ਨੇ ਡਿਪਟੀ ਕਮਿਸ਼ਨਰ (DC) ਦਫ਼ਤਰ ਦੇ ਬਾਹਰ ਧਰਨਾ ਦੇਣ ਦਾ ਐਲਾਨ ਕੀਤਾ ਸੀ। ਪੁਲੀਸ ਵੱਲੋਂ ਸ਼ਹਿਰ ਦੇ ਅੰਦਰ ਦਾਖ਼ਲ ਹੋਣ ਤੋਂ ਰੋਕਣ ਕਾਰਨ ਕਿਸਾਨਾਂ ਅਤੇ ਪੁਲੀਸ ਵਿਚਾਲੇ ਕਈ ਥਾਵਾਂ &rsquoਤੇ ਧੱਕਾ-ਮੁੱਕੀ ਅਤੇ ਲਾਠੀਚਾਰਜ ਵੀ ਹੋਇਆ, ਜਿਸ ਵਿੱਚ ਕਈ ਕਿਸਾਨ ਅਤੇ ਇੱਕ ਪੁਲੀਸ ਅਧਿਕਾਰੀ ਜ਼ਖ਼ਮੀ ਹੋ ਗਏ ਸਨ।